*ਪੰਜਾਬ-ਚੰਡੀਗੜ੍ਹ ਦੇ ਬੱਸ ਸਟੈਂਡਾਂ ‘ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਸੁਰੱਖਿਆ ਏਜੰਸੀਆਂ ਅਲਰਟ, ਪੁਲਿਸ ਨੇ ਸੁਰੱਖਿਆ ਵਧਾਈ*

0
18

ਚੰਡੀਗੜ੍ਹ 21,ਅਗਸਤ (ਸਾਰਾ ਯਹਾਂ/ਬਿਊਰੋ ਨਿਊਜ਼ ): ਚੰਡੀਗੜ੍ਹ ਪੁਲਿਸ ਨੇ ਐਤਵਾਰ ਨੂੰ ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਸੁਰੱਖਿਆ ਏਜੰਸੀਆਂ ਵੱਲੋਂ ਅੱਤਵਾਦੀ ਚੇਤਾਵਨੀ ਦੇ ਬਾਅਦ ਆਈਐਸਬੀਟੀ, ਸੈਕਟਰ 43 ਅਤੇ ਸੈਕਟਰ 17 ਸਮੇਤ ਸ਼ਹਿਰ ਦੇ ਬੱਸ ਸਟੈਂਡਾਂ ‘ਤੇ ਚੈਕਿੰਗ ਤੇਜ਼ ਕੀਤੀ ਅਤੇ ਸੁਰੱਖਿਆ ਵਧਾ ਦਿੱਤੀ। ਸੂਤਰਾਂ ਨੇ ਦੱਸਿਆ ਕਿ ਪੰਜਾਬ ਅਤੇ ਚੰਡੀਗੜ੍ਹ ਦੇ ਬੱਸ ਸਟੈਂਡਾਂ ‘ਤੇ ਸੰਭਾਵਿਤ ਅੱਤਵਾਦੀ ਹਮਲੇ ਦੀ ਸੂਚਨਾ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਗਈ ਹੈ।

ਸੂਤਰਾਂ ਨੇ ਦੱਸਿਆ ਕਿ ਅੱਤਵਾਦੀ ਖਤਰੇ ਦੇ ਮੱਦੇਨਜ਼ਰ ਸੈਕਟਰ 43 ਦੇ ਬੱਸ ਸਟੈਂਡ ਨੇੜੇ ਵੀ ਨਾਕਾ ਲਗਾਇਆ ਗਿਆ ਸੀ ਅਤੇ ਪੁਲਿਸ ਵੱਲੋਂ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਆਪ੍ਰੇਸ਼ਨ ਸੈੱਲ ਸਮੇਤ ਵਿਸ਼ੇਸ਼ ਟੀਮਾਂ ਨੇ ਆਈਐਸਬੀਟੀ-ਸੈਕਟਰ 43 ਅਤੇ ਸੈਕਟਰ 17 ਦੇ ਬੱਸ ਸਟੈਂਡ ‘ਤੇ ਵੀ ਤਲਾਸ਼ੀ ਮੁਹਿੰਮ ਚਲਾਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਦੇ ਏ.ਐਸ.ਆਈ ਹਿਰਦੇਵੰਤ ਸਿੰਘ ਨੇ ਦੱਸਿਆ ਕਿ ਇਹ ਚੈਕਿੰਗ ਸੁਰੱਖਿਆ ਦੇ ਨਜ਼ਰੀਏ ਤੋਂ ਕੀਤੀ ਜਾ ਰਹੀ ਹੈ। “ਅਸੀਂ ਖਤਰੇ ਦੀ ਧਾਰਨਾ ਦੇ ਮੱਦੇਨਜ਼ਰ ਭੀੜ-ਭੜੱਕੇ ਵਾਲੀਆਂ ਥਾਵਾਂ ਜਿਵੇਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਮਾਲ ਆਦਿ ‘ਤੇ ਸੁਰੱਖਿਆ ਜਾਂਚ ਕਰ ਰਹੇ ਹਾਂ।

ਅਸੀਂ ਨਹੀਂ ਚਾਹੁੰਦੇ ਕਿ ਕੋਈ ਵੀ ਵਿਸਫੋਟਕ ਸਮੱਗਰੀ ਜਾਂ ਹਥਿਆਰ ਲੈ ਕੇ ਇਨ੍ਹਾਂ ਖੇਤਰਾਂ ਵਿੱਚ ਦਾਖਲ ਹੋਵੇ ਅਤੇ ਜਨਤਾ ਨੂੰ ਨੁਕਸਾਨ ਪਹੁੰਚਾਏ। ਅਸੀਂ ਸਵੇਰੇ 8 ਵਜੇ ਚੈਕਿੰਗ ਸ਼ੁਰੂ ਕੀਤੀ ਅਤੇ ਸ਼ੱਕੀ ਵਿਅਕਤੀਆਂ ਜਾਂ ਵਸਤੂਆਂ ਦੀ ਤਲਾਸ਼ ਕੀਤੀ। ਅਸੀਂ ਬਾਹਰਲੇ ਸਟੇਸ਼ਨਾਂ ਤੋਂ ਬੱਸਾਂ ਵਿੱਚ ਆਉਣ ਵਾਲੇ ਲੋਕਾਂ ਦੇ ਸਮਾਨ ਦੀ ਜਾਂਚ ਕਰ ਰਹੇ ਹਾਂ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

LEAVE A REPLY

Please enter your comment!
Please enter your name here