*41 ਤੋਂ ਵੱਧ ਬੇਸਹਾਰਾ ਪਸ਼ੂ ਧੰਨ ਨੂੰ ਸ਼ਹਿਰ ’ਚੋਂ ਸਰਕਾਰੀ ਗਊਸ਼ਾਲਾ ਖੋਖਰ ਕਲਾਂ ’ਚ ਤਬਦੀਲ ਕਰਵਾਇਆ-ਵਧੀਕ ਡਿਪਟੀ ਕਮਿਸ਼ਨਰ*

0
15

ਮਾਨਸਾ, 02 ਸਤੰਬਰ (ਸਾਰਾ ਯਹਾਂ/ ਮੁੱਖ ਸੰਪਾਦਕ )  : ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੇਸਹਾਰਾ ਪਸ਼ੂ ਧੰਨ ਨੂੰ ਮਾਨਸਾ ਸ਼ਹਿਰ ਤੋਂ ਸਰਕਾਰੀ ਗਊਸ਼ਾਲਾ ਖੋਖਰ ਕਲਾਂ ਵਿੱਚ ਤਬਦੀਲ ਕਰਨ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਜਿਸ ਤਹਿਤ ਪਿਛਲੇ ਇੱਕ ਹਫ਼ਤੇ ਵਿੱਚ 41 ਤੋਂ ਵੱਧ ਬੇਸਹਾਰਾ ਪਸ਼ੂ ਧੰਨ ਨੂੰ ਸ਼ਹਿਰ ਵਿੱਚੋਂ ਬਾਹਰ ਤਬਦੀਲ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ/ਵਿਕਾਸ) ਸ੍ਰੀ ਟੀ.ਬੈਨਿਥ ਆਈ.ਏ.ਐਸ. ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਮਾਨਸਾ ਸ਼ਹਿਰ ਵਿੱਚੋਂ ਮੁਕੰਮਲ ਤੌਰ ’ਤੇ ਬੇਸਹਾਰਾ ਪਸ਼ੂ ਧੰਨ ਨੂੰ ਢੁਕਵੀਂਆਂ ਗਊਸ਼ਾਲਾਵਾਂ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ ਅਤੇ ਲੋਕਾਂ ਨੂੰ ਇਸ ਸਮੱਸਿਆ ਤੋਂ ਪੂਰਨ ਤੌਰ ’ਤੇ ਰਾਹਤ ਮਿਲ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਨਸਾ ਵਿੱਚ ਮੁੱਖ ਸੜਕਾਂ, ਗਲੀ ਮੁਹੱਲਿਆਂ ਤੇ ਜਨਤਕ ਸਥਾਨਾਂ ’ਤੇ ਬੇਸਹਾਰਾ ਪਸ਼ੂ ਧੰਨ ਕਾਰਨ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਦੇ ਯਤਨਾਂ ਤਹਿਤ ਸਮੂਹ ਨਗਰ ਕੌਂਸਲਾਂ ਦੇ ਕਾਰਜਸਾਧਕ ਅਧਿਕਾਰੀਆਂ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਸਾਰਥਕ ਕਦਮ ਪੁੱਟਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ ਜਿਸ ਨੂੰ ਅਮਲੀ ਤੌਰ ’ਤੇ ਜਾਮਾ ਪਹਿਨਾਉਣ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ।


ਉਨ੍ਹਾਂ ਕਿਹਾ ਕਿ ਗਊਸ਼ਾਲਾਵਾਂ ਵਿੱਚ ਪਸ਼ੂ ਧੰਨ ਦੀ ਸੁਚੱਜੀ ਸਾਂਭ ਸੰਭਾਲ ਨੂੰ ਯਕੀਨੀ ਬਣਾਇਆ ਜਾਂਦਾ ਹੈ। ਮੌਸਮ ਦੇ ਅਨੁਕੂਲ ਵਾਤਾਵਰਣ ਤੇ ਹਰਾ ਚਾਰਾ, ਤੂੜੀ, ਪਰਾਲੀ, ਪਾਣੀ ਆਦਿ ਮੁਹੱਈਆ ਕਰਵਾਇਆ ਜਾਂਦਾ ਹੈ।

LEAVE A REPLY

Please enter your comment!
Please enter your name here