*ਜ਼ਿਲ੍ਹੇ ਵਿਚ 12 ਨਵੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ*

0
7

ਮਾਨਸਾ , 12 ਅਕਤੂਬਰ(ਸਾਰਾ ਯਹਾਂ/ ਮੁੱਖ ਸੰਪਾਦਕ ) : ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆ ਮਿਲੇ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜਾਮੰਦੀ ਨਾਲ ਹੋਵੇ, ਲੋਕਾਂ ਦੇ ਮਨਾਂ ਵਿੱਚੋਂ ਦੁਸ਼ਮਨੀ ਨੂੰ ਜੜੋਂ ਖਤਮ ਕੀਤਾ ਜਾਵੇ ਇਨ੍ਹਾਂ ਸਾਰੇ ਉਦੇਸ਼ਾ ਨੂੰ ਲੈ ਕੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਹਮੇਸ਼ਾ ਹੀ ਲੋਕਾਂ ਦੇ ਫਾਇਦੇ ਲਈ ਤੱਤਪਰ ਰਹੀ ਹੈ ਇਸੇ ਤਹਿਤ ਹਰ ਤੀਸਰੇ ਮਹੀਨੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਪੰਜਾਬ ਅਤੇ ਹਰਿਆਣਾ ਵਿਚ ਕੀਤਾ ਜਾ ਰਿਹਾ ਹੈ।
ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ਼੍ਰੀਮਤੀ ਸ਼ਿਲਪਾ ਵਰਮਾ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਚ 12 ਨਵੰਬਰ, 2022  ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ ਨੂੰ ਸਫਲ ਕਰਨ ਸਬੰਧੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਨਵਜੋਤ ਕੌਰ ਅਤੇ ਲਗਾਤਾਰ ਕੋਸ਼ਿਸਾਂ ਕਰ ਰਹੇ ਹਨ। ਇਸ ਸਬੰਧੀ ਲਗਾਤਾਰ ਮਾਨਸਾ ਅਦਾਲਤ ਦੇ ਜੱਜ ਸਾਹਿਬਾਨਾ ਸਬ ਡਵੀਜਨਾਂ ਬੁਢਲਾਢਾ ਅਤੇ ਸਰਦੂਲਗੜ੍ਹ ਦੇ ਜੱਜ ਸਾਹਿਬਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਕੌਮੀ ਲੋਕ ਅਦਾਲਤ ਦਾ ਫਾਇਦਾ ਦਿੱਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਦੇ ਪੈਨਲ ਐਡਵੋਕਟਾਂ, ਬੈਂਕ ਅਧਿਕਾਰੀਆਂ ਇੰਸ਼ੋਰੈਂਸ ਕੰਪਨੀਆਂ ਜ਼ਿਲ੍ਹੇ ਦੇ ਐਸ.ਐਸ.ਪੀ. ਡੀ.ਸੀ, ਥਾਣਿਆਂ ਦੇ ਮੁਖੀਆਂ,  ਸਰਪੰਚ ਸਾਹਿਬਾਨਾਂ, ਐਮਸੀਜ਼, ਬਾਰ ਐਸੋਸ਼ੀਏਸ਼ਨ ਮਾਨਸਾ ਬੁਢਲਾਡਾ ਅਤੇ ਸਰਦੂਲਗੜ੍ਹ ਦੇ ਆਹੁਦੇਦਾਰਾਂ, ਸੀਨੀਅਰ ਸਿਟੀਜ਼ਨਾਂ ਤੋਂ ਇਲਾਵਾ ਸਮਾਜ ਦੇ ਹਰੇਕ ਵਰਗ ਦੇ ਨੁਮਾਇੰਦਿਆਂ ਨਾਲ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ।
ਉਨ੍ਹਾਂ ਲੋਕਾਂ ਨੂੰ ਵੀ ਪੁਰਜੋਰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਕੇਸ ਕੌਮੀ ਲੋਕ ਅਦਾਲਤ ਵਿਚ ਲਗਾਉਣ ਜਿਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋ ਸਕੇ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈੱਕਾਂ ਦੇ ਕੇਸ, ਬੈਂਕ, ਬਿਜਲੀ, ਪਾਣੀ ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਨੈਸ਼ਨਲ ਲੋਕ ਅਦਾਲਤ ’ਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਇਸ ਲੋਕ ਅਦਾਲਤ ਵਿੱਚ ਆਪਣਾ ਕੇਸ ਲਗਾਉਣ ਲਈ ਇਕ ਦਰਖਾਸਤ ਦੇ ਕੇ ਹੀ ਲੋਕ ਅਦਾਲਤ ਵਿੱਚ ਆਪਣਾ ਕੇਸ ਲਗਾਇਆ ਜਾ ਸਕਦਾ ਹੈ।

LEAVE A REPLY

Please enter your comment!
Please enter your name here