*ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਸੇਵਾਦਾਰ ਵਿਰੁੱਧ ਆਨਲਾਈਨ ਸ਼ਿਕਾਇਤ ਮਿਲਣ ਤੇ ਵਿਜੀਲੈਂਸ ਵਲੋਂ ਰਿਸ਼ਵਤਖੋਰੀ ਦਾ ਪਰਚਾ ਦਰਜ*

0
102

ਚੰਡੀਗੜ, 26 ਅਕਤੂਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਪੰਜਾਬ ਵਿਜੀਲੈਂਸ ਬਿਊੂਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਦਫਤਰ-2, ਅੰਮ੍ਰਿਤਸਰ ਵਿਖੇ ਤਾਇਨਾਤ ਸੇਵਾਦਾਰ ਗੁਰਧੀਰ ਸਿੰਘ ਵੱਲੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਬਦਲੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੇਵਾਦਾਰ ਖਿਲਾਫ ਸ਼ਿਕਾਇਤਕਰਤਾ ਜੈਬੀਰ ਸਿੰਘ ਵਾਸੀ ਪਿੰਡ ਕੱਕਾ ਕੰਡਿਆਲਾ, ਜਿਲਾ ਤਰਨਤਾਰਨ ਵੱਲੋਂ ਬਿਊਰੋ ਕੋਲ ਦਰਜ ਕਰਵਾਈ ਇੱਕ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਇਹ ਕੇਸ ਦਰਜ ਕੀਤਾ ਗਿਆ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਾਜ਼ਮ ਨੇ ਉਸ ਦੀ ਸੱਸ ਦੇ ਪਲਾਟ ਦੀ ਰਜਿਸਟਰੀ ਕਰਾਉਣ ਲਈ ਐਨ.ਓ.ਸੀ. ਮੁਹੱਈਆ ਕਰਨ ਦੇ ਇਵਜ਼ ਵਿੱਚ ਇੱਕ ਲੱਖ ਰੁਪਏ ਦੀ ਰਿਸ਼ਵਤ ਲਈ ਸੀ ਜੋ ਕਿ ਐਨ.ਓ.ਸੀ. ਨਾ ਦੇਣ ਕਾਰਨ ਉਸਨੇ ਵਾਪਸ ਕਰ ਦਿੱਤੀ ਹੈ।  ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਨਾਲ ਪੇਸ਼ ਕੀਤੇ ਤੱਥਾਂ ਤੇ ਸਬੂਤਾਂ ਦੀ ਪੜਤਾਲ ਉਪਰੰਤ ਉਕਤ ਮੁਲਾਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਰਿਸ਼ਵਤਖੋਰੀ ਦਾ ਮਾਮਲਾ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ। ਉਸ ਨੂੰ ਵਿਜੀਲੈਂਸ ਬਿਊਰੋ ਕੋਲ ਪੇਸ਼ ਹੋਣ ਲਈ ਨੋਟਿਸ ਵੀ ਭੇਜ ਦਿੱਤਾ ਹੈ।     ————–

LEAVE A REPLY

Please enter your comment!
Please enter your name here