*ਸੁਧੀਰ ਸੂਰੀ ਦੀ ਹੱਤਿਆ ਦੇ ਵਿਰੋਧ ‘ਚ ਸ਼ਿਵ ਸੈਨਾ ਵੱਲੋਂ ਭਲਕੇ ਪੰਜਾਬ ਬੰਦ ਦਾ ਸੱਦਾ*

0
129

(ਸਾਰਾ ਯਹਾਂ/ਬਿਊਰੋ ਨਿਊਜ਼ ) : ਅੰਮ੍ਰਿਤਸਰ ‘ਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਹੱਤਿਆ ਤੋਂ ਬਾਅਦ ਸ਼ਿਵ ਸੈਨਾ ਪੰਜਾਬ ਵੱਲੋਂ ਭਲਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਇਸ ਕਤਲ ਦੇ ਵਿਰੋਧ ਵਿੱਚ ਸ਼ਿਵ ਸੈਨਿਕਾਂ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਕਤਲ ਤੋਂ ਬਾਅਦ ਕਈ ਥਾਵਾਂ ‘ਤੇ ਸਥਿਤੀ ਤਣਾਅਪੂਰਨ ਹੋ ਗਈ ਹੈ ਜਦਕਿ ਪੁਲਿਸ ਮਾਹੌਲ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।  ਮਿਲੀ ਜਾਣਕਾਰੀ ਅਨੁਸਾਰ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਗੋਪਾਲ ਮੰਦਿਰ ਦੇ ਬਾਹਰ ਸ਼ਿਵ ਸੈਨਾ ਆਗੂਆਂ ਨਾਲ ਧਾਰਮਿਕ ਮੂਰਤੀਆਂ ਦੀ ਬੇਅਦਬੀ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ, ਜਿੱਥੇ ਝਗੜਾ ਹੋ ਗਿਆ। ਇਸ ਦੌਰਾਨ ਇਕ ਅਣਪਛਾਤੇ ਹਮਲਾਵਰ ਨੇ ਸੁਧੀਰ ਸੂਰੀ ’ਤੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਸੁਧੀਰ ਸੁਰੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਸਨ। ਜਿਸ ਤੋਂ ਬਾਅਦ ਤੁਰੰਤ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।  ਇਸ ਘਟਨਾ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਹੈ। ਭਾਰੀ ਗਿਣਤੀ ’ਤ ਪੁਲਿਸ ਦੀ ਤਾਇਨਾਤੀ ਕੀਤੀ ਗਈ ਹੈ। ਇਥੇ ਸ਼ਿਵ ਸੈਨਾ ਆਗੂ ਅਤੇ ਹਿੰਦੂ ਆਗੂ ਆਹਮੋ-ਸਾਹਮਣੇ ਹੋ ਗਏ। ਓਧਰ ਪੁਲਿਸ ਨੇ ਗੋਲੀਆਂ ਮਾਰਨ ਵਾਲੇ ਨੂੰ ਮੌਕੇ ਤੋਂ ਹੀ ਗ੍ਰਿਫਤਾਰ ਕਰ ਲਿਆ ਹੈ। ਉਸ ਕੋਲੋਂ ਹਥਿਆਰ ਵੀ ਬਰਾਮਦ ਕਰ ਲਿਆ ਹੈ। ਪੁਲਿਸ ਵੱਲੋਂ ਕਾਬੂ ਕੀਤੇ ਨੌਜਵਾਨ ਦੀ ਪਛਾਣ ਸੰਦੀਪ ਵਜੋਂ ਹੋਈ ਹੈ। ਇਹ ਵੀ ਪੜ੍ਹੋ :  Sudhir Suri Shot death : ਅੰਮ੍ਰਿਤਸਰ ‘ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਗੋਲੀ ਲੱਗਣ ਨਾਲ ਹੋਈ ਮੌਤ ਦੱਸ ਦਈਏ ਕਿ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਪ੍ਰਦਰਸ਼ਨ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਦੋਂ ਉਹ ਪ੍ਰਦਰਸ਼ਨ ਕਰ ਰਿਹਾ ਸੀ ਤਾਂ ਦੋ ਨੌਜਵਾਨਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਸੁਧੀਰ ਸੂਰੀ ਨੂੰ ਪੰਜ ਗੋਲੀਆਂ ਲੱਗੀਆਂ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ। 

LEAVE A REPLY

Please enter your comment!
Please enter your name here