*ਏਮਜ਼ ਰਿਸ਼ੀਕੇਸ਼ ਵਿਖੇ ਦਾਖਲਾ ਲੈਣ ਵਾਲੇ ਵਿਦਿਆਰਥੀ ਦਾ ਕੀਤਾ ਸਨਮਾਨ*

0
177

ਮਾਨਸਾ (ਸਾਰਾ ਯਹਾਂ/ ਬੀਰਬਲ ਧਾਲੀਵਾਲ ): ਮਾਨਸਾ ਸਾਇਕਲ ਗਰੁੱਪ ਵਲੋਂ ਵਿਲੱਖਣ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਮੇਂ ਸਮੇਂ ਤੇ ਸਨਮਾਨ ਕੀਤਾ ਜਾਂਦਾ ਹੈ।
ਇਸੇ ਲੜੀ ਤਹਿਤ ਮਾਨਸਾ ਸ਼ਹਿਰ ਦੇ ਪ੍ਰਥਮ ਮਿੱਤਲ ਜਿਸਨੇ ਮੈਡੀਕਲ ਦੀ ਪੜ੍ਹਾਈ ਲਈ ਲਏ ਜਾਂਦੀ ਪ੍ਰੀਖਿਆ ਵਿੱਚੋਂ ਚੰਗੇ ਨੰਬਰ ਲੈ ਕੇ ਏਮਜ਼ ਰਿਸ਼ੀਕੇਸ਼ ਦਾਖਲਾ ਲੈਣ ਵਿੱਚ ਸਫਲਤਾ ਹਾਸਲ ਕੀਤੀ ਹੈ ਨੂੰ ਮਾਤਾ ਸੁੰਦਰੀ ਕਾਲਜ ਵਿਖੇ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਸਮੇਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਹ ਜਾਣਕਾਰੀ ਦਿੰਦਿਆਂ ਸੰਜੀਵ ਪਿੰਕਾ ਨੇ ਦੱਸਿਆ ਕਿ ਮਾਨਸਾ ਸਾਇਕਲ ਗਰੁੱਪ ਦੇ ਮੈਂਬਰ ਚਾਰਟਰਡ ਅਕਾਊਂਟੈਂਟ ਰਕੇਸ਼ ਮਿੱਤਲ ਦੇ ਬੇਟੇ ਪ੍ਰਥਮ ਮਿੱਤਲ ਨੇ ਮੈਡੀਕਲ ਦੇ ਦਾਖਲੇ ਲਈ ਹੋਏ ਕੁੱਲ 720 ਅੰਕਾਂ ਦੇ ਪੇਪਰ ਵਿੱਚੋਂ 680 ਅੰਕ ਪ੍ਰਾਪਤ ਕਰਕੇ ਆਪਣੀ ਸੀਟ ਏਮਜ਼ ਰਿਸ਼ੀਕੇਸ਼ ਵਿਖੇ ਪੱਕੀ ਕੀਤੀ ਹੈ।
ਇਸ ਮੌਕੇ ਡਾਕਟਰ ਜਨਕ ਰਾਜ ਸਿੰਗਲਾ ਨੇ ਦੱਸਿਆ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀ ਇਹ ਪ੍ਰੀਖਿਆ ਦਿੰਦੇ ਹਨ ਪਰ ਏਮਜ਼ ਵਰਗੇ ਕਾਲਜਾਂ ਵਿੱਚ ਦਾਖਲਾ ਬਹੁਤ ਹੀ ਮਿਹਨਤ ਨਾਲ ਪੜਾਈ ਕਰਨ ਵਾਲੇ ਵਿਦਿਆਰਥੀਆਂ ਦੇ ਹਿੱਸੇ ਆਉਂਦਾ ਹੈ ਉਹਨਾਂ ਪ੍ਰਥਮ ਮਿੱਤਲ ਦੀ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਵੱਖ ਵੱਖ ਖੇਤਰਾਂ ਲਈ ਪੜ੍ਹਾਈ ਕਰਕੇ ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨ ਵਾਲੇ ਵਿਦਿਆਰਥੀਆਂ ਨੂੰ ਅਜਿਹੇ ਮਿਹਨਤੀ ਵਿਦਿਆਰਥੀਆਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਪ੍ਰੋਫੈਸਰ ਕਿਰਨ ਜਿੰਦਲ ਨੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਲਗਨ ਅਤੇ ਮਿਹਨਤ ਨਾਲ ਕੀਤੀ ਪੜ੍ਹਾਈ ਨਾਲ ਕੋਈ ਵੀ ਪ੍ਰੀਖਿਆ ਪਾਸ ਕੀਤੀ ਜਾ ਸਕਦੀ ਹੈ ਇਸ ਲਈ ਬੱਚਿਆਂ ਨੂੰ ਕਾਲਜਾਂ ਸਕੂਲਾਂ ਸਮੇਂ ਅਧਿਆਪਕਾਂ ਵਲੋਂ ਦਿੱਤੇ ਗਏ ਲੈਕਚਰ ਧਿਆਨ ਦੇ ਕੇ ਸੁਨਣੇ ਚਾਹੀਦੇ ਹਨ ਅਤੇ ਉਹਨਾਂ ਨੂੰ ਚੰਗੀ ਤਰ੍ਹਾਂ ਸਮਝਣ ਲਈ ਸਮਾਂ ਦੇਣਾ ਚਾਹੀਦਾ ਹੈ।
ਇਸ ਮੌਕੇ ਸੰਜੀਵ ਪਿੰਕਾ,ਨਰਿੰਦਰ ਗੁਪਤਾ, ਅਨਿਲ ਸੇਠੀ, ਬਲਵੀਰ ਅਗਰੋਈਆ, ਜਗਤ ਰਾਮ ਗਰਗ ਸਮੇਤ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here