*ਗਰਭਵਤੀ ਔਰਤਾਂ ਦੇ ਜਾਂਚ ਕੈਂਪ ਆਜੋਯਿਤ*

0
60

ਮਾਨਸਾ (ਸਾਰਾ ਯਹਾਂ/ ਮੁੱਖ ਸੰਪਾਦਕ ): ਸੀਨੀਅਰ ਮੈਡੀਕਲ ਅਫਸਰ ਡਾਕਟਰ ਹਰਦੀਪ ਸ਼ਰਮਾਂ ਦੀ ਅਗਵਾਈ ਵਿੱਚ ਸਮੂਦਾਇਕ ਸਿਹਤ ਕੇਂਦਰ ਖਿਆਾਲਾ ਕਲਾਂ ਅਧੀਨ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਮਾਤ੍ਰਿਤਰਵ ਸੁੱਰਖਿਆ ਅਭਿਆਨ ਤਹਿਤ ਗਰਭਵਤੀ ਔਰਤਾਂ ਦੇ ਜਾਂਚ ਕੈਂਪ ਲਗਾਏ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆ ਡਾ. ਹਰਦੀਪ ਸ਼ਰਮਾ ਐਸ ਐਮ ਓ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤ੍ਰਿਰਵ ਸੁੱਰਖਿਆ ਅਭਿਆਨ ਤਹਿਤ ਹਰ ਮਹੀਨੇ ਦੀ 9 ਤਾਰੀਖ ਨੂੰ ਉਕਤ ਸਿਹਤ ਸੰਸਥਾਵਾਂ ਵਿੱਚ ਗਰਭਵਤੀ ਔਰਤਾਂ ਦੀ ਦੇਖਭਾਲ, ਜਰੂਰੀ ਟੈਸਟ, ਖੂਨ ਦੀ ਜਾਂਚ ਅਤੇ ਸ਼ੂਗਰ ਟੈਸਟ ਆਦਿ ਮੁਫਤ ਕੀਤੇ ਜਾਂਦੇ ਹਨ। ਉਨ੍ਹਾ ਦੱਸਿਆ ਕਿ ਫੀਮੈਲ ਮੈਡੀਕਲ ਅਫਸਰ ਵੱਲੋਂ ਹਰ ਮਹੀਨੇ ਇਨ੍ਹਾਂ ਸਪੈਸ਼ਲ ਕੈਂਪਾ ਦੌਰਾਨ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਪਹਿਚਾਣ ਕਰਕੇ ਉਚੇਰੀ ਸਿਹਤ ਸੰਸਥਾਵਾਂ ਵਿੱਚ ਭੇਜਿਆ ਜਾਵੇਗਾ। ਇਸ ਤਰ੍ਹਾਂ ਜਣੇਪੇ ਦੌਰਾਨ ਹੋਣ ਵਾਲੀਆਂ ਮੁਸ਼ਕਲਾਂ ਅਤੇ ਜੱਜਾ ਬੱਚਾ ਦੀ ਮੌਤ ਦਰ ਨੂੰ ਘੱਟ ਕਰਨ ਵਿੱਚ ਮੱਦਦ ਮਿਲੇਗੀ।ਡਾ. ਆਸ਼ਾ ਕਿਰਨ ਔਰਤਾਂ ਦੇ ਮਾਹਿਰ ਡਾਕਟਰ ਵੱਲੋਂ ਮੁਢਲਾ ਸਿਹਤ ਕੇਂਦਰ ਖਿਆਲਾ ਕਲਾਂ ਵਿਚ ਜਣੇਪੇ ਸੇਵਾਵਾਂ ਦੀ ਸਹੂਲਤ ਹਸਪਤਾਲ ਵਿਚ ੳਪਲਬਧ ਹੈ। ਇਨ੍ਹਾਂ ਕੈਂਪਾ ਵਿੱਚ ਗਰਭਵਤੀ ਔਰਤਾਂ ਨੂੰ ਸਿਹਤ ਸੰਸਥਾਵਾਂ ਵਿੱਚ ਚੈੱਕਅੱਪ ਲਈ ਲੈ ਕੇ ਆਉਣ ਲਈ ਆਸ਼ਾ ਵਰਕਰਾਂ ਦੀ ਡਿਊਟੀ ਲਗਾਈ ਗਈ ਹੈ।ਇਸ ਮੌਕੇ ਚੈਕ ਅੱਪ ਲਈ ਆਈਆਂ ਯੋਗ ਗਰਭਵਤੀ ਔਰਤਾਂ ਨੂੰ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾ ਬਲਜਿੰਦਰ ਕੌਰ ਡਾ. ਨੇਹਾ ਮੈਡੀਕਲ ਅਫਸਰ ਵੱਲੋਂ ਔਰਤਾਂ ਦੀ ਜਾਂਚ ਕੀਤੀ ਗਈ।ਕੈਪਸ਼ਨ: ਕੈਪ ਦੌਰਾਨ ਜਾਂਚ ਕਰਦੇ ਹੋਏ ਔਰਤਾਂ ਦੇ ਮਾਹਿਰ ਡਾਕਟਰ।

LEAVE A REPLY

Please enter your comment!
Please enter your name here