*ਲੀਗਲ ਲਿਟਰੇਸੀ ਡੇਅ ਮੌਕੇ ਦਿ ਰਾਇਲ ਗਲੋਬਲ ਸਕੂਲ ਖਿਆਲਾ ਕਲਾਂ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ*

0
43

ਮਾਨਸਾ, 09 ਨਵੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ): ਲੀਗਲ ਲਿਟਰੇਸੀ ਡੇਅ ਮੌਕੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜ, ਮਾਨਸਾ ਮਿਸ ਨਵਜੋਤ ਕੌਰ, ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਮਿਸ ਸ਼ਿਲਪਾ ਵੱਲੋਂ ਦਿ ਰਾਇਲ ਗਲੋਬਲ ਸਕੂਲ ਖਿਆਲਾ ਕਲਾਂ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਆਯੋਜਿਤ ਕੀਤੀ ਗਈ ਰੈਲੀ ਵਿਚ ਉਨ੍ਹਾਂ ਸਕੂਲੀ ਵਿਦਿਆਰਥੀਆਂ ਨਾਲ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਰੈਲੀ ਦਾ ਮਕਸਦ ਆਮ ਲੋਕਾਂ ਨੂੰ ਜਲਦੀ ਅਤੇ ਸਸਤਾ ਨਿਆਂ ਦਿਵਾਉਣ ਸਬੰਧੀ ਜਾਗਰੂਕ ਕਰਨਾ ਹੈ। ਇਸ ਮੌਕੇ ਉਨ੍ਹਾਂ ਨਾਲ ਐਡੀਸ਼ਨਲ ਸੈਸ਼ਨਜ਼ ਜੱਜ ਸ਼੍ਰੀ ਮਨਦੀਪ ਢਿੱਲੋਂ, ਪਿ੍ਰੰਸੀਪਲ ਦਿ ਰਾਇਲ ਗਲੋਬਲ ਸਕੂਲ ਖਿਆਲਾ ਅਤੇ ਹੋਰ ਸਟਾਫ ਮੈਂਬਰ ਮੌਜੂਦ ਸਨ।  
ਇਸ ਉਪਰੰਤ ਮਾਨਸਾ ਜੇਲ੍ਹ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਉਨ੍ਹਾਂ ਦੇ ਕੇਸਾਂ ਨਾਲ ਸਬੰਧਤ ਜਾਣਕਾਰੀ ਦੇਣ ਲਈ ਸ਼ਨਾਖਤੀ ਕਾਰਡ ਵੰਡਣ ਸਬੰਧੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਤੇ ਸੈਸ਼ਨਜ਼ ਜੱਜ, ਮਾਨਸਾ ਮਿਸ ਨਵਜੋਤ ਕੌਰ, ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਮਿਸ ਸ਼ਿਲਪਾ ਵੱਲੋਂ ਜੇਲ੍ਹ ਅਧਿਕਾਰੀਆਂ/ਕਰਮਚਾਰੀਆਂ, ਕੈਦੀਆਂ ਅਤੇ ਹਵਾਲਾਤੀਆਂ ਨੂੰ ਸਰਕਾਰ ਵੱਲੋਂ ਮਿਲਦੀਆਂ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ । ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਬਹੁਤੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ । ਇਸ ਮੌਕੇ ਨਰਪਿੰਦਰ ਸਿੰਘ, ਕਰਨਵੀਰ ਸਿੰਘ ਡਿਪਟੀ ਸੁਪਰਡੈਂਟ, ਜ਼ਿਲ੍ਹਾ ਜੇਲ੍ਹ ਮਾਨਸਾ ਅਤੇ ਹੋਰ ਸਟਾਫ ਮੈਂਬਰ ਮੌਜੂਦ ਸਨ।

LEAVE A REPLY

Please enter your comment!
Please enter your name here