*ਸੁਧੀਰ ਸੂਰੀ ਦੇ ਪਰਿਵਾਰ ਨੂੰ ਅਜੇ ਵੀ ਵਿਦੇਸ਼ਾਂ ਤੋਂ ਮਿਲ ਰਹੀਆਂ ਧਮਕੀਆਂ*

0
53

Amritsar New (ਸਾਰਾ ਯਹਾਂ/ਬਿਊਰੋ ਨਿਊਜ਼ ) : ਸੁਧੀਰ ਸੂਰੀ ਦੇ ਪਰਿਵਾਰ ਨੂੰ ਹਾਲੇ ਵੀ ਲਗਾਤਾਰ ਵਿਦੇਸ਼ੀ ਨੰਬਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ। ਧਮਕੀਆਂ ਦੇਣ ਵਾਲਿਆਂ ਵੱਲੋਂ ਸ਼ਿਵ ਸੈਨਾ (ਟਕਸਾਲੀ) ਨੂੰ ਬੰਦ ਕਰਨ ਲਈ ਕਿਹਾ ਜਾ ਰਿਹਾ ਹੈ। ਪਰਿਵਾਰ ਦਾ ਇਲਜ਼ਾਮ ਹੈ ਕਿ ਸਾਰੇ ਸੂਰੀ ਪਰਿਵਾਰ ਨੂੰ ਪੁਲਿਸ ਨੇ ਘਰ ‘ਚ ਨਜਰਬੰਦ ਕਰ ਦਿੱਤਾ ਹੈ। ਕਿਸੇ ਵੀ ਮੈਂਬਰ ਨੂੰ ਘਰ ਤੋਂ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ।

ਸੂਰੀ ਦੇ ਭਰਾ ਬ੍ਰਿਜ ਮੋਹਨ ਸੂਰੀ ਨੇ ਕਿਹਾ ਪੁਲਿਸ ਤਾਂ ਸਾਨੂੰ ਘਰ ਦੀ ਬਾਲਕੋਨੀ ‘ਚ ਖੜ੍ਹਨ ਤੋਂ ਮਨਾ ਕਰ ਰਹੀ ਹੈ। ਪੁਲਿਸ ਜਾਂਚ ‘ਤੇ ਪਰਿਵਾਰ ਨੇ ਬੇਭਰੋਸਗੀ ਜਤਾਈ ਹੈ। ਇਸ ਦੇ ਨਾਲ ਹੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਹਾਲੇ ਵੀ ਸਾਡੇ ਪਰਿਵਾਰ ਨੂੰ ਸੋਸ਼ਲ ਮੀਡੀਆ ‘ਤੇ ਧਮਕਾ ਰਿਹਾ ਹੈ।

ਸੂਰੀ ਦੇ ਬੇਟੇ ਮਾਣਿਕ ਸੂਰੀ ਨੇ ਕਿਹਾ ਵਿਦੇਸ਼ਾਂ ਤੋਂ ਆ ਰਹੀਆਂ ਧਮਕੀਆਂ ਬਾਬਤ ਪੁਲਿਸ ਨੂੰ ਸਾਰੀ ਜਾਣਕਾਰੀ ਦਿੱਤੀ ਜਾ ਰਹੀ ਹੈ। ਸੂਰੀ ਦੇ ਸਾਥੀ ਕੌਸ਼ਲ ਸਰਮਾ ਨੇ ਸੂਰੀ ਪਰਿਵਾਰ ਨੂੰ ਜਿੱਥੇ ਜ਼ੈੱਡ ਸੁਰੱਖਿਆ ਦੀ ਮੰਗ ਕੀਤੀ ਤੇ ਨਾਲ ਹੀ ਕਿਹਾ ਕਿ ਪਾਰਟੀ ਦਾ ਫੈਸਲਾ ਸੂਰੀ ਸਾਹਿਬ ਦੇ ਭੋਗ ਤੋਂ ਬਾਅਦ ਹੋਵੇਗਾ।

LEAVE A REPLY

Please enter your comment!
Please enter your name here