*29 ਨਵੰਬਰ ਤੱਕ ਮਨਾਏ ਜਾ ਰਹੇ 34ਵੇਂ ਡੈਂਟਲ ਪੰਦਰਵਾੜਾ ਦੌਰਾਨ ਮੁਫ਼ਤ ਕੀਤਾ ਜਾਵੇਗਾ ਦੰਦਾਂ ਦਾ ਇਲਾਜ਼*

0
77

ਮਾਨਸਾ, 14 ਨਵੰਬਰ  (ਸਾਰਾ ਯਹਾਂ/ ਮੁੱਖ ਸੰਪਾਦਕ ) : ਸਿਹਤ ਵਿਭਾਗ ਦੀਆਂ ਹਦਾਇਤਾਂ ’ਤੇ ਸਿਵਲ ਸਰਜਨ ਡਾ. ਹਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਮਾਨਸਾ ਵਿਖੇ 34ਵਾਂ ਡੈਂਟਲ ਪੰਦਰਵਾੜਾ 14 ਨਵੰਬਰ ਤੋਂ 29 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਡੈਂਟਲ ਹੈਲਥ ਅਫ਼ਸਰ ਮਾਨਸਾ ਡਾ ਹੰਸਾ ਜੋਸ਼ਨ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਜ਼ਿਲ੍ਹਾ ਪੱਧਰ, ਸਬ ਡਵੀਜਨ ਪੱਧਰ, ਸੀ ਐਚ ਸੀ ਅਤੇ ਪੀ ਐਚ ਸੀ ਪੱਧਰ ’ਤੇ ਵਿਸ਼ੇਸ਼ ਤੌਰ ’ਤੇ ਕੈਂਪ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਗ਼ਰੀਬ ਅਤੇ ਜ਼ਰੂਰਤਮੰਦ ਲੋਕਾਂ ਨੂੰ ਦੰਦਾਂ ਦੇ ਸੈੱਟ ਮੁਫ਼ਤ ਲਗਾਏ ਜਾਣਗੇ ਅਤੇ ਦੰਦਾਂ ਸਬੰਧੀ ਬੀਮਾਰੀਆਂ ਦਾ ਇਲਾਜ਼ ਵੀ ਬਿਲਕੁਲ ਮੁਫ਼ਤ ਕੀਤਾ ਜਾਵੇਗਾ। ਸਕੂਲੀ ਬੱਚਿਆਂ ਨੂੰ ਦੰਦਾਂ ਦੀ ਸੰਭਾਲ ਸਬੰਧੀ ਵਿਸ਼ੇਸ਼ ਤੌਰ ’ਤੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਬੱਚਿਆਂ ਅਤੇ ਆਮ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ ਕਿ ਸਾਨੂੰ ਹਰ ਤਰ੍ਹਾਂ ਦਾ ਖਾਣਾ ਖਾਣ ਤੋਂ ਬਾਅਦ ਦੰਦਾਂ ਨੂੰ ਚੰਗੀ ਤਰ੍ਹਾਂ ਕੁਰਲਾ ਜਾਂ ਬਰੱਸ਼ ਨਾਲ ਦੰਦਾਂ ਨੂੰ ਸਾਫ਼ ਕਰਨਾ ਚਾਹੀਦਾ ਹੈ ਖਾਸ ਤੌਰ ’ਤੇ ਰਾਤ ਨੂੰ ਸੌਣ ਵੇਲੇ ਹਰ ਵਿਅਕਤੀ ਨੂੰ ਬਰੱਸ਼ ਕਰਕੇ ਸੌਣਾ ਚਾਹੀਦਾ ਹੈ। ਜੇਕਰ ਫਿਰ ਵੀ ਕਿਸੇ ਨੂੰ ਦੰਦਾਂ ਵਿਚ ਦਰਦ, ਜਬਾੜੇ ’ਚ ਸੋਜਿਸ਼ ਜਾਂ ਕੋਈ ਹੋਰ ਸਮੱਸਿਆ ਨਜਰ ਆਉਂਦੀ ਹੈ, ਦੰਦਾਂ ਨੂੰ ਜ਼ਿਆਦਾ ਠੰਢਾ ਤੱਤਾ ਮਹਿਸੂਸ ਹੁੰਦਾ ਹੈ ਤਾਂ ਨੇੜੇ ਦੇ ਸਿਹਤ ਕੇਂਦਰ ਵਿਚ ਜਾ ਕੇ ਤੁਰੰਤ ਆਪਣੇ ਦੰਦਾਂ ਦੇ ਡਾਕਟਰ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ।    

LEAVE A REPLY

Please enter your comment!
Please enter your name here