*ਬਟਾਲਾ ਕਸਬੇ ਲਈ ਜਲ ਸਪਲਾਈ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ 13.09 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ: ਡਾ. ਇੰਦਰਬੀਰ ਸਿੰਘ ਨਿੱਜਰ*

0
8

 ਚੰਡੀਗੜ੍ਹ, 18 ਨਵੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ।  ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ,   ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਦੀ ਜਲ ਸਪਲਾਈ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ 13.09 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਪ੍ਰਾਜੈਕਟ ਦਾ ਕੰਮ ਪ੍ਰਗਤੀ ਅਧੀਨ ਹੈ।

 ਇਸ ਪ੍ਰਾਜੈਕਟ  ਦੇ ਕੰਮ ਦਾ ਜਾਇਜ਼ਾ ਲੈਣ ਉਪਰੰਤ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

 ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਇਸ ਜਲ ਸਪਲਾਈ ਪ੍ਰੋਜੈਕਟ ਤਹਿਤ ਬਟਾਲਾ ਸ਼ਹਿਰ ਲਈ 7 ਨਵੇਂ ਟਿਊਬਵੈੱਲ ਬਣਾਏ ਜਾ ਰਹੇ ਹਨ।  ਜਿਸ ਤਹਿਤ ਕਰੀਬ 25 ਕਿਲੋਮੀਟਰ ਖੇਤਰ ਕਵਰ ਕੀਤਾ ਜਾ ਰਿਹਾ ਹੈ।

 ਡਾ: ਨਿੱਜਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਇਸ ਪ੍ਰਾਜੈਕਟ  ਤਹਿਤ ਵੱਖ-ਵੱਖ ਆਕਾਰ ਦੀਆਂ ਵਾਟਰ ਸਪਲਾਈ ਲਾਈਨਾਂ ਵਿਛਾਉਣ ਦਾ ਕੰਮ ਵੀ ਕੀਤਾ ਜਾ ਰਿਹਾ ਹੈ |  ਜਿਸ ਦਾ ਸ਼ਹਿਰ ਦੀ ਵੱਡੀ ਆਬਾਦੀ ਨੂੰ ਲਾਭ ਹੋਵੇਗਾ।

 ਕੈਬਨਿਟ ਮੰਤਰੀ ਨੇ ਦੱਸਿਆ ਕਿ ਮੇਨ ਡੇਰਾ ਬਾਬਾ ਨਾਨਕ ਰੋਡ, ਮਾਨ ਨਗਰ, ਡੰਬੀਵਾਲ, ਹਸਨਪੁਰਾ, ਪੁੰਡੇਰ, ਮੁਰਗੀ ਮੁਹੱਲਾ, ਸ਼ੁਕਰਪੁਰਾ, ਸੁੰਦਰ ਨਗਰ, ਮੇਨ ਅਲੀਵਾਲ ਰੋਡ, ਕੱਚਾਕੋਟ ਤੇਲੀਆਂਵਾਲ, ਜੁਝਾਰ ਨਗਰ, ਜਵਾਹਰ ਨਗਰ, ਖਾਤੀਬ, ਅੱਲੋਵਾਲ ਪਿੰਡ, ਅੰਮ੍ਰਿਤਸਰ ਰੋਡ, ਧੀਰ ਰੋਡ, ਜਲੰਧਰ ਬਾਈਪਾਸ ਰੋਡ ਨੂੰ ਕਵਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਰਮਾਨ ਰਿਜ਼ੋਰਟ ਦੇ ਨਾਲ ਲੱਗਦੇ ਇਲਾਕੇ, ਮਲਾਵੇ ਦੀ ਕੋਠੀ, ਬੋਦੇ ਦੀ ਖੁਈ, ਮੇਨ ਜਲੰਧਰ ਰੋਡ, ਨਵਰੂਪ ਨਗਰ, ਨਰਾਇਣ ਨਗਰ, ਗੁਰੂ ਨਾਨਕ ਕਾਲਜ ਦਾ ਪਿਛਲਾ ਪਾਸਾ, ਗੁਰੂ ਨਾਨਕ ਅਕੈਡਮੀ ਦਾ ਪਿਛਲਾ ਪਾਸਾ, ਸ੍ਰੀ ਹਰਗੋਬਿੰਦਪੁਰ ਰੋਡ, ਕਾਹਨੂੰਵਾਨ ਰੋਡ ਦੇ ਨਾਲ ਲੱਗਦੇ ਇਲਾਕੇ, ਝਾੜੀਆਂਵਾਲ, ਪ੍ਰੇਮ ਨਗਰ, ਸ਼ਾਂਤੀ ਨਗਰ, ਬਸੰਤ ਨਗਰ, ਪ੍ਰੀਤ ਨਗਰ, ਮਾਡਲ ਟਾਊਨ, ਕਾਲਾ ਨੰਗਲ ਰੋਡ, ਦਸਮੇਸ਼ ਨਗਰ, ਕਰਤਾਰ ਨਗਰ ਆਦਿ ਇਲਾਕੇ ਬਟਾਲਾ ਟਾਊਨ ਜਲ ਸਪਲਾਈ ਪ੍ਰਾਜੈਕਟ ਤਹਿਤ ਕਵਰ ਕੀਤੇ ਜਾਣਗੇ।

ਮੰਤਰੀ ਨੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਬਟਾਲਾ ਸ਼ਹਿਰ ਦੇ ਜਲ ਸਪਲਾਈ ਪ੍ਰਾਜੈਕਟ ਨੂੰ ਜਲਦੀ ਮੁਕੰਮਲ ਕਰਨ ਅਤੇ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
—-

LEAVE A REPLY

Please enter your comment!
Please enter your name here