*ਕਿਸਾਨਾਂ ਵਿਰੁੱਧ ਮੁੱਖ ਮੰਤਰੀ ਦਾ ਦਿੱਤਾ ਬਿਆਨ ਮੰਦਭਾਗਾ – ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਪੰਜਾਬ*

0
39

ਮਾਨਸਾ 19 ਨਵੰਬਰ (ਸਾਰਾ ਯਹਾਂ/ ਜੋਨੀ ਜਿੰਦਲ ) : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਚੱਲ ਰਹੇ ਅਣਮਿਥੇ ਸਮੇਂ ਦਾ ਧਰਨਾਂ ਚੌਥੇ ਦਿਨ ਵਿੱਚ ਸ਼ਾਮਿਲ ਹੋ ਗਿਆ । ਮੋਰਚੇ ਦੇ ਸੀਨੀਅਰ ਆਗੂ ਜਗਜੀਤ ਸਿੰਘ ਡੱਲੇਵਾਲ ਮੰਗਾਂ ਮਨਵਾਉਣ ਲਈ ਮਰਨ ਵਰਤ ਉੱਤੇ ਬੈਠ ਗਏ ਹਨ ਪਰ ਮੁੱਖ ਮੰਤਰੀ ਧਰਨਿਆਂ ਨੂੰ ਰਿਵਾਜ਼ ਦੱਸ ਰਿਹਾ ਹੈ ਅਤੇ ਫੰਡ ਇਕੱਠਾ ਕਰਨ ਦਾ ਸਾਧਨ ਕਹਿ ਕੇ ਮਖੌਲ ਉੱਡਾ ਰਿਹਾ ਹੈ ।ਇਸਦੇ ਵਿਰੋਧ ਵਿੱਚ ਪ੍ਰਤੀਕਿਰਿਆ ਦਿੰਦਿਆਂ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੋ ਬਿਆਨ ਦਿੱਤਾ ਗਿਆ ਉਸ ਉੱਤੇ ਤੰਜ਼ ਕਸਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਭਗਵੰਤ ਸਿੰਘ ਮਾਨ ਅੰਨਾ ਹਜ਼ਾਰੇ ਦੇ ਦਿੱਲੀ ਅੰਦੋਲਨ ਸਮੇਂ ਬੱਸਾਂ ਭਰਕੇ ਲੋਕਾਂ ਨੂੰ ਲੈ ਕੇ ਜਾਂਦਾ ਰਿਹਾ ਤਾਂ ਫਿਰ ਕੀ ਇਹ ਫੰਡ ਇਕੱਠਾ ਕਰਨ ਦਾ ਜ਼ਰੀਆ ਸੀ । ਇੱਕ ਸੰਵਿਧਾਨਿਕ ਆਹੁੱਦੇ ਉੱਤੇ ਬੈਠਿਆਂ ਹੋਇਆਂ ਮੁੱਖ ਮੰਤਰੀ ਨੂੰ ਅਜਿਹੇ ਬਿਆਨ ਸ਼ੋਭਾ ਨਹੀ ਦਿੰਦੇ ਅਤੇ ਉਨ੍ਹਾਂ ਦੀ ਅਕਲ ਦਾ ਜਨਾਜ਼ਾ ਕੱਢਦੇ ਹਨ । ਉਨ੍ਹਾਂ ਨੂੰ ਅਜਿਹੇ ਬਿਆਨ ਦੀ ਰੀਤ ਚਲਾਏ ਬਗੈਰ ਧਰਨਾਕਾਰੀਆਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨੀਆਂ ਚਾਹੀਦੀਆਂ ਹਨ। ਗੌਰਤਲਬ ਹੈ ਕਿ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਜਿਵੇਂ ਕਿ ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜਾ, ਬਰਸਾਤ ਨਾਲ ਨੁਕਸਾਨੇ ਝੋਨੇ ਦਾਮੁਆਵਜ਼ਾ ਅਤੇ ਚਾਈਨਾ ਵਾਇਰਸ ਨਾਲ ਨੁਕਸਾਨੇ ਦਾ ਮੁਆਵਜਾ , ਕਿਸਾਨਾਂ ਉੱਪਰ ਪਰਾਲੀ ਦੇ ਕੀਤੇ ਪਰਚੇ ਤੇ ਫਰਦ ਵਿੱਚ ਰੈਡ ਐਟਰੀਆਂ ਰੱਦ ਕਰਵਾਉਣਾ, ਜੁਮਲਾ ਮਾਲਕਾਨ ਜਮੀਨ ਦੇ ਮਾਲਕ ਕਿਸਾਨਾਂ ਨੂੰ ਉਨ੍ਹਾਂ ਦਾ ਮਾਲਕੀ ਹੱਕ ਦਬਾਉਣਾ, ਗੁਰੂ ਕਾਸ਼ੀ ਯੂਨੀਵਰਸਿਟੀ ਦੇ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ਨਾਲਖਿਲਵਾੜ ਕਰਨ ਵਾਲੇ ਦੋਸ਼ੀ ਵੀ.ਸੀ ਉੱਪਰ ਕਾਰਵਾਈ ਕਰਵਾਉਣਾ , 5 ਨਵੰਬਰ ਨੂੰ ਖੰਡ ਮਿੱਲਾ ਚਾਲੂ ਕਰਨ ਦਾ ਵਾਅਦਾ ਕਰਕੇ ਮੁਕਰਨ ਦੇ ਰੋਸ ਅਤੇ ਖੰਡ ਮਿੱਲਾਂਨੂੰ ਤੁਰੰਤ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਸੜਕਾਂ ਉੱਤੇ ਉਤਰੇ ਹੋਏ ਕਿਸਾਨ ਲਗਾਤਾਰ ਮਜਬੂਤੀ ਨਾਲ ਤਿੰਨ ਕੋਨੀਆਂ ਪੁਲ ਮਾਨਸਾ, ਧਰੇੜੀ ਜੱਟਾਂ ਟੋਲ ਪਲਾਜ਼ਾਰਾਜਪੁਰਾ ਪਟਿਆਲਾ ਰੋਡ, ਟਹਿਣਾ ਟੀ ਪੁਆਇੰਟ ਫਰੀਦਕੋਟ, ਅੰਮ੍ਰਿਤਸਰ ਸਾਹਿਬ, ਮੁਕੇਰੀਆਂ ਅਤੇ ਬੀਬੀਆਂ ਭੈਣਾਂ ਤਲਵੰਡੀ ਸਾਬੋ ਵਿਖੇ ਉਸ ਤਰ੍ਹਾਂ ਹੀ ਮਜਬੂਤੀਨਾਲ ਡਟੀਆਂ ਹੋਈਆਂ ਹਨ। ਕੰਮ ਦਾ ਜ਼ੋਰ ਹੋਣ ਦੇ ਬਾਵਜੂਦ ਵੀ ਧਰਨਾਕਾਰੀ ਸ਼ਿੱਦਤ ਨਾਲ ਸੰਘਰਸ਼ ਲੜ੍ਹ ਰਹੇ ਹਨ । ਇਸ ਮੌਕੇ ਗੁਰਚਰਨ ਸਿੰਘ ਭੀਖੀ ਸੂਬਾਪ੍ਰਧਾਨ ਭਾਕਿਯੂ ਮਾਨਸਾ, ਲਖਵੀਰ ਸਿੰਘ ਅਕਲੀਆ ਜਿਲਾ ਪ੍ਰਧਾਨ ਮਾਨਸਾ , ਬਲੌਰ ਸਿੰਘ ਭਦੌੜ ਜਿਲਾ ਪ੍ਰਧਾਨ ਬਰਨਾਲਾ, ਸੁਰਜੀਤ ਸਿੰਘ ਜਿਲਾ ਪ੍ਰਧਾਨਸੰਗਰੂਰ, ਮੱਖਣ ਸਿੰਘ, ਜਗਦੇਵ ਸਿੰਘ ਭੈਣੀ ਬਾਘਾ, ਯੋਧਾ ਸਿੰਘ ਨੰਗਲਾ ਆਦਿ ਨੇ ਸੰਬੋਧਨ ਕੀਤਾ ।

LEAVE A REPLY

Please enter your comment!
Please enter your name here