(ਸਾਰਾ ਯਹਾਂ/ਬਿਊਰੋ ਨਿਊਜ਼ ) : ਮੂਸਾ ਪਿੰਡ ਵਿਖੇ ਮਰਹੂਮ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਸਮਰਪਿਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦਘਾਟਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਵੱਲੋ ਕੀਤਾ ਗਿਆ ਇਸ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਆਸਪਾਸ ਦੇ ਲੋਕਾਂ ਨੇ ਪਹੁੰਚਕੇ ਚੈਕਅੱਪ ਕਰਵਾਇਆ।
ਮਾਨਸਾ ਦੇ ਮੂਸਾ ਵਿਖੇ ਐਨ ਜੀ ਓ ਏਹ ਜਨਮ ਤੇਰੇ ਲੇਖੇ ਦੇ ਸਹਿਯੋਗ ਨਾਲ ਮਰਹੂਮ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਵਿਸ਼ਾਲ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਵਿੱਚ ਹੱਡੀਆਂ, ਦਿਲ, ਛਾਤੀ,ਅੱਖਾਂ, ਦੰਦ, ਗਾਇਨੀ ਅਤੇ ਹੋਰ ਜਰਨਲ ਬੀਮਾਰੀਆਂ ਦੇ ਮਾਹਰ ਡਾਕਟਰਾਂ ਨੇ ਮਰੀਜਾਂ ਦਾ ਚੈਕਅੱਪ ਕੀਤਾ।
ਇਸ ਕੈਂਪ ਬਾਰੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਯਾਦ ਨੂੰ ਸਮਰਪਿਤ ਮੈਡੀਕਲ ਕੈਂਪ ਲਗਾਇਆ ਗਿਆ ਹੈ ਉਨ੍ਹਾਂ ਕਿਹਾ ਕਿ ਸਿੱਧੂ ਦੀ ਸੋਚ ਸੀ ਕਿ ਦੀਨ ਦੁਖੀ ਲੋਕਾਂ ਦੀ ਸੇਵਾ ਕਰਨੀ ਤੇ ਮੈਡੀਕਲ ਕੈਂਪ ਲਗਾਉਣਾ ਸੀ ਜਿਸ ਤਹਿਤ ਅੱਜ ਮੈਡੀਕਲ ਕੈਂਪ ਵਿੱਚ ਦਿਲ, ਛਾਤੀ, ਹੱਡੀਆਂ,ਅੱਖਾਂ ,ਦੰਦ ਤੇ ਗਾਇਨੀ ਦੇ ਮਰੀਜਾਂ ਦਾ ਚੈਕਅੱਪ ਕੀਤਾ ਜਾ ਰਿਹਾ ਹੈ।
ਬਲਕੌਰ ਸਿੰਘ ਨੇ ਦੱਸਿਆ ਕਿ ਸਿੱਧੂ ਦੀ ਜੋ ਸੋਚ ਸੀ ਉਸਨੂੰ ਅੱਗੇ ਵਧਾਉਣ ਦੀ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਕੈਂਸਰ ਹਸਪਤਾਲ ਖੋਲਣ ਦੇ ਲਈ ਕੈਬਨਿਟ ਮੰਤਰੀ ਧਾਲੀਵਾਲ ਦੇ ਸਪੰਰਕ ਵਿੱਚ ਹਨ ਪਰ ਇਸ ਨਾਲੋਂ ਜੇ ਕੈਸਰ ਐਵਰਨੈਸ ਬੱਸਾਂ ਰਾਹੀਂ ਲੋਕਾਂ ਨੂੰ ਜਾਗ