*ਨਸ਼ਿਆਂ ਦੇ 2 ਮੁਕੱਦਮੇ ਦਰਜ ਕਰਕੇ 4 ਮੁਲਜ਼ਮਾਂ ਨੂੰ ਕੀਤਾ ਕਾਬੂ*

0
32

ਮਾਨਸਾ, 01 ਦਸੰਬਰ-(ਸਾਰਾ ਯਹਾਂ/ ਗੁਰਪ੍ਰੀਤ ਧਾਲੀਵਾਲ) ਐਸਐਸਪੀ ਮਾਨਸਾ ਡਾ. ਨਾਨਕ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜ਼ੀਰੋ-ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ ਇਸਦੇ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਬੁਢਲਾਡਾ ਦੇ ਸ:ਥ: ਪਵਿੱਤਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਸੁਖਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਭੀਖੀ, ਤਰਸੇਮ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਭੀਖੀ,ਮਨਜੋਤ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ 2000 ਨਸ਼ੀਲੀ ਗੋਲੀਆਂ ਸਮੇਤ ਹੀਰੋ ਮੋਟਰ ਸਾਈਕਲ ਬਰਾਮਦ ਕਰਕੇ ਥਾਣਾ ਸਦਰ ਬੁਢਲਾਡਾ ਵਿਖੇ ਮੁਕੱਦਮਾ ਨੰਬਰ 91 ਮਿਤੀ 30-11-22 ਅ/ਧ 22ਸੀ/61/85  ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ। ਥਾਣਾ ਸਦਰ ਮਾਨਸਾ ਦੇ ਸ:ਥ: ਅਵਤਾਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਪਰਮਜੀਤ ਕੌਰ ਪਤਨੀ ਖੁਸ਼ੀ ਸਿੰਘ ਵਾਸੀ ਨਰਿੰਦਰਪੁਰਾ ਨੂੰ ਕਾਬੂ ਕਰਕੇ 1 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਪਰ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਨੰਬਰ 296 ਮਿਤੀ 30-11-22 ਅ/ਧ 15/61/85 ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆਂ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ l

LEAVE A REPLY

Please enter your comment!
Please enter your name here