*ਗ੍ਰਿਫਤਾਰੀ ਦੀਆਂ ਖਬਰਾਂ ਮਗਰੋਂ ਸਾਹਮਣੇ ਆਇਆ ਗੈਂਗਸਟਰ ਗੋਲਡੀ ਬਰਾੜ, CM ਭਗਵੰਤ ਮਾਨ ਦੇ ਦੁਆਵਿਆਂ ਨੂੰ ਦੱਸਿਆ ਗਲਤ*

0
80

(ਸਾਰਾ ਯਹਾਂ/ਬਿਊਰੋ ਨਿਊਜ਼ ) :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minsiter Bhagwant Mann) ਵੱਲੋਂ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ (Goldy Brar) ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਏ ਜਾਣ ਦੀਆਂ ਰਿਪੋਰਟਾਂ ਦੀ ਪੁਸ਼ਟੀ ਕਰਨ ਤੋਂ ਤਿੰਨ ਦਿਨ ਬਾਅਦ ਗੋਲਡੀ ਬਰਾੜ ਫਿਰ ਤੋਂ ਸਾਹਮਣੇ ਆ ਗਿਆ ਹੈ। ਉਸ ਨੇ ਦਾਅਵਾ ਕੀਤਾ ਹੈ ਕਿ ਉਹ ਕਿਸੇ ਦੀ ਹਿਰਾਸਤ ਵਿੱਚ ਨਹੀਂ ਹੈ।

ਬਰਾੜ ਨੇ ਇੰਟਰਵਿਊ ‘ਚ ਕੀਤਾ ਦਾਅਵਾ

ਬਰਾੜ ਨੇ ਇੱਕ ਯੂ-ਟਿਊਬ ਪੱਤਰਕਾਰ ਨਾਲ ਇੰਟਰਵਿਊ ਵਿੱਚ ਦਾਅਵਾ ਕੀਤਾ ਕਿ ਉਸ ਨੂੰ ਅਮਰੀਕੀ ਪੁਲਿਸ ਨੇ ਹਿਰਾਸਤ ਵਿੱਚ ਨਹੀਂ ਲਿਆ ਸੀ। ਉਸ ਨੇ ਇਸ ਦੀ ਪੁਸ਼ਟੀ ਯੂ-ਟਿਊਬ ਇੰਟਰਵਿਊ ਵਿੱਚ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਨ ਵੱਲੋਂ ਉਨ੍ਹਾਂ ਦੀ ਨਜ਼ਰਬੰਦੀ ਬਾਰੇ ਦਾਅਵਾ ਗਲਤ ਹੈ। ਉਸ ਨੇ ਕਿਹਾ ਕਿ ਉਹ ਅਮਰੀਕਾ ਵਿੱਚ ਵੀ ਨਹੀਂ ਹੈ।

LEAVE A REPLY

Please enter your comment!
Please enter your name here