*ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਮਾਨਸਾ ਪੁਲਿਸ ਦੇ ਰਾਡਾਰ ‘ਤੇ ਬੱਬੂ ਮਾਨ, ਹੋਵੇਗੀ ਪੁੱਛਗਿੱਛ*

0
108

(ਸਾਰਾ ਯਹਾਂ/ਬਿਊਰੋ ਨਿਊਜ਼ ) : ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu MooseWala) ਲਈ ਪਰਿਵਾਰ ਅਤੇ ਪ੍ਰਸ਼ੰਸ਼ਕਾਂ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਹਾਲੇ ਤੱਕ ਕਲਾਕਾਰ ਦੀ ਮੌਤ ਦਾ ਗਮ ਕੋਈ ਭੁੱਲਾ ਨਹੀਂ ਸਕਿਆ ਹੈ। ਇਸ ਵਿਚਕਾਰ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਸਰਕਾਰ ਅਤੇ ਪੁਲਿਸ ਅਧਿਕਾਰੀਆਂ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਜਲਦੀ ਇਨਸਾਫ਼ ਨਾ ਮਿਲਿਆ ਤਾਂ ਉਹ ਆਪਣੀ ਐਫਆਈਆਰ ਵਾਪਸ ਲੈ ਕੇ ਦੇਸ਼ ਛੱਡ ਦੇਣਗੇ। ਇਸ ਵਿਚਕਾਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜੋ ਕਿ ਮਨਕੀਰਤ ਔਲਖ, ਬੱਬੂ ਮਾਨ ਅਤੇ ਗੁਰੂ ਰੰਧਾਵਾ ਨਾਲ ਜੁੜੀ ਹੋਈ ਹੈ।

ਦਰਅਸਲ, ਮੀਡੀਆ ਰਿਪੋਰਟਾਂ ਮੁਤਾਬਕ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਵੱਲੋਂ ਵਿੱਕੀ ਮਿੱਡੂਖੇੜਾ ਦੇ ਭਰਾ ਅਜੈ ਪਾਲ ਮਿੱਡੂਖੇੜਾ ਨਾਲ ਫੋਨ ਤੇ ਗੱਲਬਾਤ ਹੋਈ। ਪਰ ਉਹ ਉਸਨੂੰ ਪੁੱਛਗਿੱਛ ਸੈਸ਼ਨ ਲਈ ਦੁਬਾਰਾ ਬੁਲਾਣਗੇ। ਜਾਂਚ ‘ਚ ਅਜੇ ਪਾਲ ਹੀ ਨਹੀਂ ਬਲਕਿ ਗਾਇਕ ਮਨਕੀਰਤ ਔਲਖ, ਗੁਰੂ ਰੰਧਾਵਾ ਅਤੇ ਬੱਬੂ ਮਾਨ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਇਹ ਕਿਹਾ ਜਾ ਚੁੱਕਾ ਹੈ ਕਿ ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਕੁਝ ਨਾਂ ਦਿੱਤੇ ਹਨ ਪਰ ਉਨ੍ਹਾਂ ਨਾਵਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਸੀ। ਇਸ ਦੌਰਾਨ ਅਫਸਾਨਾ ਖਾਨ, ਦਿਲਪ੍ਰੀਤ ਢਿੱਲੋਂ ਅਤੇ ਜੈਨੀ ਜੌਹਲ ਵਰਗੇ ਗਾਇਕਾਂ ਤੋਂ ਵੀ ਪਹਿਲਾਂ ਪੁੱਛਗਿੱਛ ਕੀਤੀ ਗਈ। ਹੁਣ ਪਤਾ ਲੱਗਾ ਹੈ ਕਿ ਹੋਰ ਵੀ ਕਈ ਪੰਜਾਬੀ ਗਾਇਕ ਤੇ ਫ਼ਿਲਮ ਨਿਰਮਾਤਾ ਅਜਿਹੇ ਹਨ ਜੋ ਪੁਲਿਸ ਅਧਿਕਾਰੀਆਂ ਦੇ ਰਾਡਾਰ ‘ਤੇ ਹਨ। ਪਰ ਨਾਂ ਬਾਹਰ ਨਹੀਂ ਸਨ। ਮੂਸੇਵਾਲਾ ਦੇ ਮਾਮਲੇ ਵਿੱਚ ਕਈ ਸ਼ਾਰਪ ਸ਼ੂਟਰ ਵੀ ਗ੍ਰਿਫ਼ਤਾਰ ਕੀਤੇ ਗਏ ਸਨ, ਪਰ ਉਸ ਦੇ ਕਤਲ ਪਿੱਛੇ ਕਿਸ ਦਾ ਹੱਥ ਹੈ, ਇਸ ਦੀ ਜਾਂਚ ਅਜੇ ਜਾਰੀ ਹੈ।

ਇਸ ਤੋਂ ਇਲਾਵਾ, ਰਿਪੋਰਟਾਂ ਇਹ ਵੀ ਸੁਝਾਅ ਦਿੰਦੀਆਂ ਹਨ ਕਿ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ ਪਰ ਬਾਅਦ ਵਿੱਚ ਇੱਕ ਇੰਟਰਵਿਊ ਅਤੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ, ਇਹ ਖੁਲਾਸਾ ਹੋਇਆ ਕਿ ਇਹ ਖਬਰ ਫਰਜ਼ੀ ਸੀ। ਹੁਣ, ਹਰ ਕੋਈ ਸਿੱਧੂ ਮੂਸੇ ਵਾਲਾ ਕਤਲ ਕੇਸ ਦੇ ਵੇਰਵਿਆਂ ਅਤੇ ਅਪਡੇਟਾਂ ‘ਤੇ ਆਪਣੀ ਸਖਤ ਨਜ਼ਰ ਰੱਖ ਰਿਹਾ ਹੈ।

LEAVE A REPLY

Please enter your comment!
Please enter your name here