*ਰਾਜ ਪੱਧਰੀ ਸੈਕੰਡਰੀ ਖੇਡਾਂ ਲਈ ਬਠਿੰਡਾ ਜ਼ਿਲ੍ਹੇ ਦੇ ਖਿਡਾਰੀ ਸੰਗਰੂਰ ਲਈ ਰਵਾਨਾ*

0
17

ਬਠਿੰਡਾ 12 ਦਸੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੰਗਰੂਰ ਵਿਖੇ ਕਰਵਾਈਆਂ ਜਾ ਰਹੀਆਂ ਰਾਜ ਐਥਲੈਟਿਕਸ ਖੇਡਾਂ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ  ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਨੇ ਹਰੀ ਝੰਡੀ ਦੇ ਕੇ ਖਿਡਾਰੀਆਂ ਨੂੰ ਰਵਾਨਾ ਕੀਤਾ। ਸਿੱਖਿਆ ਅਧਿਕਾਰੀਆਂ ਨੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਦਿਆ ਕਿਹਾ ਉਹਨਾਂ ਲਈ ਜਿੱਤ ਦੀ ਕਾਮਨਾ ਕੀਤੀ।        ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਚਰਨ ਸਿੰਘ ਗਿੱਲ ਡੀ.ਐਮ ਖੇਡਾਂ ਨੇ ਦੱਸਿਆ ਕਿ ਇਹਨਾਂ ਰਾਜ ਪੱਧਰੀ ਐਥਲੈਟਿਕਸ ਖੇਡਾਂ ਵਿੱਚ ਬਠਿੰਡਾ ਜ਼ਿਲ੍ਹੇ ਦੇ ਅੰਡਰ 14,17,19 ਦੇ ਲਗਭਗ 100 ਦੇ ਖਿਡਾਰੀ ਭਾਗ ਲੈ ਰਹੇ ਹਨ।           ਇਸ ਮੋਕੇ ਹੋਰਨਾਂ ਤੋ ਇਲਾਵਾ ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਸੁਖਦੇਵ ਸਿੰਘ, ਬਲਰਾਜ ਕੌਰ, ਰਣਜੀਤ ਸਿੰਘ ਪੀ.ਟੀ.ਆਈ ਹਾਜ਼ਰ ਸਨ।

LEAVE A REPLY

Please enter your comment!
Please enter your name here