*ਡਾ. ਅਸ਼ਵਨੀ ਕੁਮਾਰ ਨੇ ਬਤੌਰ ਸਿਵਲ ਸਰਜਨ ਅਹੁਦਾ ਸੰਭਾਲਿਆ*

0
40

ਮਾਨਸਾ, 13 ਦਸੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਡਾ. ਅਸ਼ਵਨੀ ਕੁਮਾਰ ਨੇ ਅੱਜ ਬਤੌਰ ਸਿਵਲ ਸਰਜਨ ਮਾਨਸਾ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਬਤੌਰ ਡਿਪਟੀ ਡਾਇਰੈਕਟਰ ਡੀ.ਐਚ.ਐਸ. ਪੰਜਾਬ, ਚੰਡੀਗੜ੍ਹ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।
ਇਸ ਮੌਕੇ ਉਨ੍ਹਾਂ ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਿਹਤ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਆਮ ਅਤੇ ਲੋੜਵੰਦ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ’ਤੇ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ।
ਇਸ ਮੌਕੇ ਡਾ. ਰਣਜੀਤ ਸਿੰਘ ਰਾਏ ਡੀ.ਐਮ.ਸੀ., ਅਵਤਾਰ ਸਿੰਘ ਡੀ.ਪੀ.ਐਮ., ਵਿਜੈ ਕੁਮਾਰ ਜ਼ਿਲ੍ਹਾ ਮਾਸ ਮੀਡੀਆ ਅਫਸਰ, ਦਰਸ਼ਨ ਸਿੰਘ ਅਤੇ ਕ੍ਰਿਸ਼ਨ ਕੁਮਾਰ ਡਿਪਟੀ ਮਾਸ ਮੀਡੀਆ ਅਫਸਰ, ਜਗਦੇਵ ਸਿੰਘ ਡੀ.ਸੀ.ਐਮ, ਕੇਵਲ ਸਿੰਘ ਏ. ਐਮ. ਓ. ਅਤੇ ਵਿਭਾਗ ਦੇ ਹੋਰ ਕਰਮਚਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here