ਮਾਨਸਾ, 14 ਦਸੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਐਸ.ਡੀ.ਐਮ. ਮਾਨਸਾ ਸ੍ਰੀ ਹਰਜਿੰਦਰ ਸਿੰਘ ਜੱਸਲ ਨੇ ਸਥਾਨਕ ਬੱਚਤ ਭਵਨ ਵਿਖੇ ਮਹੀਨਾਵਾਰ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਡੇਅਰੀ ਵਿਭਾਗ ਦੇ ਅਧਿਕਾਰੀਆਂ ਪਾਸੋਂ ਦੁੱਧ ਦੀ ਪੈਦਾਵਾਰ ਅਤੇ ਵੱਖ ਵੱਖ ਕੰਪਨੀਆਂ ਵੱਲੋਂ ਕੀਤੀ ਜਾਂਦੀ ਦੁੱਧ ਦੀ ਕੁਲੈਕਸ਼ਨ ਬਾਰੇ ਜਾਣਕਾਰੀ ਹਾਸਲ ਕੀਤੀ।
ਉਨ੍ਹਾਂ ਪਸ਼ੂ ਪਾਲਣ ਵਿਭਾਗ ਪਾਸੋਂ ਨਿਰੰਤਰ ਵੈਕਸੀਨ ਦੀ ਸਪਲਾਈ, ਨਕਲੀ ਗਰਭਪਾਤ ਸੇਵਾਵਾਂ ਦੀ ਨਿਯਮਤ ਵਿਵਸਥਾ, ਗਊਸ਼ਾਲਾਵਾਂ ਦਾ ਸੰਚਾਲਨ ਅਤੇ ਰੱਖ ਰਖਾਵ ਤੋਂ ਇਲਾਵਾ ਬੇਸਹਾਰਾ ਪਸ਼ੂ ਪ੍ਰਬੰਧਨ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਜ਼ਖਮੀ ਅਤੇ ਬਿਮਾਰ ਪਸ਼ੂਆਂ ਦੇ ਇਲਾਜ਼ ਦੀ ਸੁਚੱਜੀ ਵਿਵਸਥਾ ਕਰਨੀ ਯਕੀਨੀ ਬਣਾਈ ਜਾਵੇ।
ਐਸ.ਡੀ.ਐਮ. ਸ੍ਰੀ ਹਰਜਿੰਦਰ ਸਿੰਘ ਜੱਸਲ ਨੇ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਪਾਸੋਂ ਜੀ.ਐਸ.ਟੀ ਦੀ ਕੁਲੈਕਸ਼ਨ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਐਕਸਾਈਜ਼ ਐਕਟ ਤਹਿਤ ਦਰਜ ਐਫ.ਆਈ.ਆਰਜ਼. ਦਾ ਜਾਇਜ਼ਾ ਲਿਆ।