*ਕਿਸ਼ੋਰ ਉਮਰ ਦੇ ਵਿਦਿਆਰਥੀਆਂ ਦੀਆਂ ਸਮੱਸਿਆਂਵਾਂ ਤੇ ਧਿਆਨ ਦੇਣਾ ਜ਼ਰੂਰੀ :ਸ਼ਿਵ ਪਾਲ ਗੋਇਲ*

0
24

ਬਠਿੰਡਾ 15 ਦਸੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਿਸ਼ੋਰ ਸਿੱਖਿਆ ਤਹਿਤ ਜ਼ਿਲ੍ਹਾ ਪੱਧਰੀ ਐਡਵੋਕੇਸੀ/ ਵਰਕਸ਼ਾਪ ਟੀਚਰਜ਼ ਹੋਮ ਬਠਿੰਡਾ ਵਿਖੇ ਕੀਤੀ ਗਈ।ਇਸ ਟਰੇਨਿੰਗ ਕੈਂਪ ਵਿੱਚ ਜ਼ਿਲ੍ਹੇ ਭਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚੋਂ ਇੱਕ ਮਹਿਲਾ ਅਤੇ ਪੁਰਸ਼ ਅਧਿਆਪਕ ਭਾਗ ਲਵੇਗਾ।ਇਸ ਮੋਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।            ਇਸ ਮੋਕੇ ਉਹਨਾਂ ਕਿਹਾ ਕਿ ਅਜੋਕੇ ਤੇਜ਼ੀ ਦੇ ਦੇ ਯੁੱਗ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨ ਵਾਸਤੇ ਜਿਲ੍ਹੇ ਦੇ ਅਧਿਆਪਕਾਂ ਨੂੰ ਕਿਸ਼ੋਰ ਅਵਸਥਾ ਸੰਬੰਧੀ ਇੱਕ ਰੋਜ਼ਾ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਤਾਂ ਜ਼ੋ ਉਹ ਹਰ ਸਥਿਤੀ ਵਿੱਚ ਆਪਣੇ ਵਿਦਿਆਰਥੀਆਂ ਦਾ ਮਾਰਗ ਦਰਸ਼ਕ ਬਣ ਸਕਣ।        ਇਸ ਟਰੇਨਿੰਗ ਦੀ ਪ੍ਰਧਾਨਗੀ ਕਰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ 260 ਲਗਪਗ ਅਧਿਆਪਕ ਭਾਗ ਲੈ ਰਹੇ ਹਨ। ਇਹਨਾਂ ਅਧਿਆਪਕਾਂ ਨੂੰ ਐਚ ਆਈ ਵੀ, ਹੈਪੇਟਾਈਟਸ, ਬੱਚਿਆਂ ਨੂੰ ਨਸ਼ਿਆਂ ਤੋਂ ਕਿਵੇਂ ਬਚਾਈਏ, ਜਨਸੰਖਿਆ ਸਿੱਖਿਆ, ਸਰੀਰਕ ਟੈਸਟ ਦੀ ਮਹੱਤਤਾ,ਚੰਗੀ ਸਿਹਤ,ਟੀ.ਬੀ ਦੇ ਲੱਛਣਾਂ,ਏਡਜ ਦੇ ਕਾਰਨ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ।      ਇਸ ਮੋਕੇ ਗੁਰਚਰਨ ਸਿੰਘ ਡੀ.ਐਮ ਖੇਡਾਂ, ਨਰਿੰਦਰ ਸਿੰਘ ਬੱਸੀ,ਰਮੇਸ਼ ਕੁਮਾਰ ਸਾਬਕਾ ਡਿਪਟੀ ਡਾਇਰੈਕਟਰ, ਪ੍ਰਿੰਸੀਪਲ ਰਾਜਿੰਦਰ ਕੌਰ, ਮੁੱਖ ਅਧਿਆਪਕ ਕੁਲਵਿੰਦਰ ਸਿੰਘ ਕਟਾਰੀਆ, ਸੰਜੀਵ ਨਾਗਪਾਲ ਹਾਜ਼ਰ ਸਨ।

LEAVE A REPLY

Please enter your comment!
Please enter your name here