ਮਾਨਸਾ, 16 ਦਸੰਬਰ- (ਸਾਰਾ ਯਹਾਂ/ ਗੁਰਪ੍ਰੀਤ ਧਾਲੀਵਾਲ) ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਲੋਕਾਂ ਨੂੰ ਡੇਂਗੂ ਦੇ ਬਚਾਅ ਸੰਬੰਧੀ ਜਾਗਰੂਕ ਕੀਤਾ ਗਿਆ। ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਇਸ ਸਾਲ ਮਹੀਨਾ ਨਵੰਬਰ ਤੱਕ ਡੇੇਗੂ ਦੇ 24 ਕੇਸ ਪਾਜ਼ੀਟਿਵ ਪਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਗਰਮੀ ਅਤੇ ਸਰਦੀ ਦੇ ਦੋਮੇਲ ਦੇ ਮੌਸਮ ਕਾਰਨ ਡੇਂਗੂ ਦੇ ਮਰੀਜ਼ਾਂ ਵਿਚ ਵਾਧਾ ਹੋਣ ਲਗਦਾ ਹੈ। ਇਹ ਏਡੀਜ ਐਜੀਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਤੋਂ ਬਚਣ ਲਈ ਸਾਨੂੰ ਆਪਣੇ ਆਲੇ ਦੁਆਲੇ, ਗਲੀਆਂ, ਘਰਾਂ ਵਿੱਚ ਪਏ ਗਮਲੇ, ਟੁੱਟੇ ਬਰਤਨ, ਟਾਇਰਾਂ, ਫਰਿੱਜਾਂ ਦੇ ਪਿੱਛੇ ਲੱਗੀ ਟਰੇਅ ਆਦਿ ਵਿਚ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ, ਕਿਉਂਕਿ ਮੱਛਰ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਸਾਨੂੰ ਪੂਰੇ ਸਰੀਰ ਨੂੰ ਢਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ। ਜੇਕਰ ਕਿਸੇ ਨੂੰ ਬੁਖਾਰ ਹੁੰਦਾ ਹੈ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਇਲਾਜ ਕਰਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਇਲਾਜ਼ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।
ਇਸ ਮੌਕੇ ਕੇਵਲ ਸਿੰਘ ਸਹਾਇਕ ਮਲੇਰੀਆ ਅਫਸਰ, ਕਿ੍ਰਸ਼ਨ ਕੁਮਾਰ ਇਨਸੇਕਟ ਕੂਲੈਕਟਰ, ਵਿਜੇ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ , ਗਿਆਨੀ ਖਾਂ, ਜੀਤ ਸਿੰਘ, ਹਰਮੇਲ ਸਿੰਘ ਹਾਜ਼ਰ ਸਨ l