*ਕੋਰੋਨਾ ਦਾ ਕਹਿਰ, ਸੀਐਮ ਭਗਵੰਤ ਮਾਨ ਨੇ ਬੁਲਾਈ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ*

0
83

 (ਸਾਰਾ ਯਹਾਂ/ ਮੁੱਖ ਸੰਪਾਦਕ ) : ਚੀਨ ਵਿੱਚ ਕੋਰੋਨਾ ਵਿਸਫੋਟ ਨੇ ਭਾਰਤ ਨੂੰ ਵੀ ਫਿਕਰਾਂ ਵਿੱਚ ਪਾ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਮੀਟਿੰਗਾਂ ਦਾ ਦੌਰ ਸ਼ੁਰੂ ਕਰਨ ਮਗਰੋਂ ਪੰਜਾਬ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾ ਲਈ ਹੈ।


ਇਸ ਮੀਟਿੰਗ ਵਿੱਚ ਕੁਝ ਦੇਸ਼ਾਂ ਵਿੱਚ ਕਰੋਨਾ ਵਾਇਰਸ ਦੀ ਲਾਗ ਦੇ ਵੱਧ ਰਹੇ ਮਾਮਲਿਆਂ ਨਾਲ ਸਬੰਧਤ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਸੂਤਰਾਂ ਨੇ ਦੱਸਿਆ ਕਿ ਮੀਟਿੰਗ ਸਿਵਲ ਸਕੱਤਰੇਤ ਵਿਖੇ ਹੋਵੇਗੀ। ਇਸ ਤੋਂ ਪਹਿਲਾਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਸੀ ਕਿ ਇਸ ਸਮੇਂ ਸੂਬੇ ਵਿੱਚ ਕਰੋਨਾ ਦੇ 9 ਕੇਸ ਇਲਾਜ ਅਧੀਨ ਹਨ। ਪੰਜਾਬ ਵਿੱਚ ਹੁਣ ਤੱਕ 20,513 ਲੋਕ ਵਾਇਰਸ ਕਾਰਨ ਆਪਣੀ ਜਾਨ ਗੁਆ​ ਚੁੱਕੇ ਹਨ।

 ਦੱਸ ਦੇਈਏ ਕਿ ਦੇਸ਼ ਵਿੱਚ ਇੱਕ ਵਾਰ ਫ਼ਿਰ ਕੋਰੋਨਾ ਦੇ ਨਵੇਂ ਵੇਰੀਐਂਟ Omicron BF.7 (Omicron BF.7) ਸਾਹਮਣੇ ਆਉਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਕੇਂਦਰ ਸਰਕਾਰ ਪੂਰੀ ਤਰ੍ਹਾਂ ਸੁਚੇਤ ਨਜ਼ਰ ਆ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਵੀਰਵਾਰ (22 ਦਸੰਬਰ) ਨੂੰ ਕੋਰੋਨਾ ਨੂੰ ਲੈ ਕੇ ਸਮੀਖਿਆ ਮੀਟਿੰਗ ਕਰਨ ਜਾ ਰਹੇ ਹਨ। ਉੱਚ ਪੱਧਰੀ ਬੈਠਕ ਦੌਰਾਨ ਪੀਐਮ ਮੋਦੀ ਕੋਰੋਨਾ ਨਾਲ ਜੁੜੀਆਂ ਤਿਆਰੀਆਂ ਬਾਰੇ ਗੱਲ ਕਰਨਗੇ। ਕੇਂਦਰ ਸਰਕਾਰ ਨੇ ਕੋਰੋਨਾ ਦੇ ਨਵੇਂ ਰੂਪ ਨਾਲ ਸੰਕਰਮਣ ਨੂੰ ਰੋਕਣ ਲਈ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਲੈ ਕੇ ਵਿਸ਼ੇਸ਼ ਦਿਸ਼ਾ-ਨਿਰਦੇਸ਼ ਦਿੱਤੇ ਹਨ। ਦੇਸ਼ ਭਰ ਦੇ ਹਵਾਈ ਅੱਡਿਆਂ ‘ਤੇ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੇ ਬੇਤਰਤੀਬੇ ਨਮੂਨੇ ਲਏ ਗਏ ਹਨ।  ਇਸ ਦੌਰਾਨ ਯੂਪੀ, ਦਿੱਲੀ, ਮਹਾਰਾਸ਼ਟਰ, ਕਰਨਾਟਕ, ਪੰਜਾਬ ਅਤੇ ਤਾਮਿਲਨਾਡੂ ਨੇ ਵੀ ਕੋਰੋਨਾ ‘ਤੇ ਸਮੀਖਿਆ ਬੈਠਕ ਬੁਲਾਈ ਹੈ।

LEAVE A REPLY

Please enter your comment!
Please enter your name here