*ਕੈਪਟਨ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਖਿਲਾਫ਼ ਲੁੱਕ ਆਊਟ ਨੋਟਿਸ ਜਾਰੀ , ਵਿਦੇਸ਼ ਫ਼ਰਾਰ ਹੋਣ ਦਾ ਖ਼ਦਸ਼ਾ*

0
39

 (ਸਾਰਾ ਯਹਾਂ/ਬਿਊਰੋ ਨਿਊਜ਼ ):  ਪੰਜਾਬ ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਅਤੇ ਉਨ੍ਹਾਂ ਦੇ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿਜੀਲੈਂਸ ਚਾਹਲ ਦੀ ਭਾਲ ਕਰ ਰਹੀ ਹੈ ਪਰ ਵਿਜੀਲੈਂਸ ਸੂਤਰਾਂ ਅਨੁਸਾਰ ਉਸ ਦੇ ਵਿਦੇਸ਼ ਫਰਾਰ ਹੋਣ ਦੇ ਖਦਸ਼ੇ ਕਾਰਨ ਉਸ ਦੇ ਖਿਲਾਫ਼ ਲੁੱਕ ਆਊਟ ਸਰਕੂਲਰ  (LOC) ਜਾਰੀ ਕੀਤਾ ਗਿਆ ਹੈ।  

ਪਤਾ ਲੱਗਾ ਹੈ ਕਿ ਵਿਜੀਲੈਂਸ ਵੱਲੋਂ ਇਹ ਕਾਰਵਾਈ 21 ਦਸੰਬਰ ਨੂੰ ਕੀਤੀ ਗਈ ਸੀ ਪਰ ਜਾਂਚ ਏਜੰਸੀ ਕੋਲ ਇਸ ਗੱਲ ਦਾ ਕੋਈ ਸੁਰਾਗ ਨਹੀਂ ਹੈ ਕਿ ਭਰਤ ਇੰਦਰ ਸਿੰਘ ਚਾਹਲ ਇਸ ਸਮੇਂ ਕਿੱਥੇ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਤਿੰਨ ਦਿਨ ਪਹਿਲਾਂ ਨਾਭਾ-ਪਟਿਆਲਾ ਰੋਡ ‘ਤੇ ਸਥਿਤ ਭਰਤ ਇੰਦਰ ਸਿੰਘ ਚਾਹਲ ਦੇ ਸ਼ਾਪਿੰਗ ਮਾਲ ਅਤੇ ਸਰਹਿੰਦਰ ਸਥਿਤ ਫਾਈਵ ਸਟਾਰ ਮੈਰਿਜ ਪੈਲੇਸ ‘ਚ ਪਹੁੰਚ ਕੇ ਜਾਂਚ ਕੀਤੀ ਸੀ। ਇਸ ਦੌਰਾਨ ਚਾਹਲ ਦੀ ਕੁੱਲ ਜਾਇਦਾਦ ਅਤੇ ਉਸ ਦੇ ਮਾਪਦੰਡ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਉਦੋਂ ਤੋਂ ਹੀ ਪੰਜਾਬ ਵਿਜੀਲੈਂਸ ਵੱਲੋਂ ਚਾਹਲ ਖਿਲਾਫ ਲਗਾਤਾਰ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਪਿਛਲੇ ਦਿਨੀਂ ਸਰਹਿੰਦ ਰੋਡ ਸਥਿਤ ਮੈਰਿਜ ਪੈਲਸ ਅਲਕਾਜ਼ਾਰ ਅਤੇ ਨਾਭਾ ਰੋਡ ‘ਤੇ ਸਥਿਤ ਮਾਲ ਗ੍ਰੈਂਡ ਰੀਗਲ ‘ਤੇ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਸੀ, ਇਹ ਦੋਵੇਂ ਜਾਇਦਾਦਾਂ ਚਾਹਲ ਨਾਲ ਸਬੰਧਤ ਹਨ। ਦੱਸਿਆ ਜਾ ਰਿਹਾ ਕਿ ਸਰੋਤਾਂ ਤੋਂ ਵੱਧ ਆਮਦਨ ਦੀ ਸ਼ਿਕਾਇਤ ‘ਤੇ ਇਹ ਛਾਪੇਮਾਰੀ ਕੀਤੀ ਗਈ ਸੀ। ਅਲਕਾਜ਼ਾਰ ਪੈਲਸ ‘ਚ ਤਾਲਾ ਲਗਣ ਕਰਕੇ ਟੀਮ ਨੂੰ ਖਾਲੀ ਹੱਥ ਪਰਤਣਾ ਪਿਆ ਸੀ। ਦੱਸਿਆ ਜਾ ਰਿਹਾ ਕਿ ਵਿਜੀਲੈਂਸ ਦੀ ਟੀਮ ਦੀ ਅਗਵਾਈ ਡੀਐਸਪੀ ਸਤਪਾਲ ਸ਼ਰਮਾ ਵੱਲੋਂ ਕੀਤੀ ਗਈ।

LEAVE A REPLY

Please enter your comment!
Please enter your name here