*ਜ਼ਿਲ੍ਹੇ ਅੰਦਰ 11 ਫਰਵਰੀ ਨੂੰ ਲੱਗੇਗੀ ਕੌਮੀ ਲੋਕ ਅਦਾਲਤ*

0
10

ਮਾਨਸਾ, 09 ਜਨਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ) : ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆ ਮਿਲੇ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਹੋਵੇ, ਲੋਕਾਂ ਦੇ ਮਨਾਂ ਵਿੱਚੋਂ ਦੁਸ਼ਮਨੀ ਨੂੰ ਜੜੋਂ ਖਤਮ ਕੀਤਾ ਜਾਵੇ, ਇਨ੍ਹਾਂ ਸਾਰੇ ਉਦੇਸ਼ਾਂ ਨੂੰ ਲੈ ਕੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਹਮੇਸ਼ਾ ਹੀ ਲੋਕਾਂ ਦੇ ਫਾਇਦੇ ਲਈ ਤੱਤਪਰ ਰਹੀ ਹੈ। ਇਸੇ ਤਹਿਤ ਹਰ ਤੀਸਰੇ ਮਹੀਨੇ ਕੌਮੀ ਲੋਕ ਅਦਾਲਤ ਦਾ ਆਯੋਜਨ ਪੰਜਾਬ ਅਤੇ ਹਰਿਆਣਾ ਵਿਚ ਕੀਤਾ ਜਾ ਰਿਹਾ ਹੈ।
ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ਼ਿਲਪਾ ਵਰਮਾ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਚ 11 ਫਰਵਰੀ 2023 ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ ਨੂੰ ਸਫਲ ਕਰਨ ਸਬੰਧੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਨਵਜੋਤ ਕੌਰ ਲਗਾਤਾਰ ਕੋਸ਼ਿਸਾਂ ਕਰ ਰਹੇ ਹਨ। ਇਸ ਸਬੰਧੀ ਲਗਾਤਾਰ ਮਾਨਸਾ ਅਦਾਲਤ ਦੇ ਜੱਜ ਸਾਹਿਬਾਨਾ, ਸਬ ਡਵੀਜਨਾਂ ਬੁਢਲਾਡਾ ਅਤੇ ਸਰਦੂਲਗੜ੍ਹ ਦੇ ਜੱਜ ਸਾਹਿਬਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਕੌਮੀ ਲੋਕ ਅਦਾਲਤ ਦਾ ਫਾਇਦਾ ਦਿੱਤਾ ਜਾ ਸਕੇ।


ਇਸ ਤੋਂ ਇਲਾਵਾ ਬੈਂਕ ਅਧਿਕਾਰੀਆਂ, ਇੰਸ਼ੋਰੈਂਸ ਕੰਪਨੀਆਂ, ਜਿਲ੍ਹੇ ਦੇ ਥਾਣਿਆਂ ਦੇ ਮੁਖੀਆਂ, ਸਰਪੰਚ ਸਾਹਿਬਾਨਾਂ, ਬਾਰ ਐਸੋਸ਼ੀਏਸ਼ਨ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਦੇ ਆਹੁਦੇਦਾਰਾਂ, ਸੀਨੀਅਰ ਸਿਟੀਜ਼ਨਾਂ ਤੋਂ ਇਲਾਵਾ ਸਮਾਜ ਦੇ ਹਰੇਕ ਵਰਗ ਦੇ ਨੁਮਾਇੰਦੇਆਂ ਨਾਲ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ।
ਉਨ੍ਹਾਂ ਲੋਕਾਂ ਨੂੰ ਵੀ ਪੁਰਜੋਰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਕੇਸ ਕੌਮੀ ਲੋਕ ਅਦਾਲਤ ਵਿਚ ਲਗਾਉਣ, ਜਿਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋ ਸਕੇ। ਇਸ ਲੋਕ ਅਦਾਲਤ ਵਿਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈੱਕਾਂ ਦੇ ਕੇਸ, ਬੈਂਕ, ਬਿਜਲੀ, ਪਾਣੀ ਟੈਲੀਫੋਨ ਅਤੇ ਵਿਆਹ ਨਾਲ ਸਬੰਧਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਕੌਮੀ ਲੋਕ ਅਦਾਲਤ ’ਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਇਸ ਲੋਕ ਅਦਾਲਤ ਵਿੱਚ ਆਪਣਾ ਕੇਸ ਲਗਾਉਣ ਲਈ ਇਕ ਦਰਖਾਸਤ ਦੇ ਕੇ ਹੀ ਲੋਕ ਅਦਾਲਤ ਵਿੱਚ ਆਪਣਾ ਕੇਸ ਲਗਾਇਆ ਜਾ ਸਕਦਾ ਹੈ।

LEAVE A REPLY

Please enter your comment!
Please enter your name here