*ਸਿਵਲ ਸਰਜਨ ਮਾਨਸਾ ਨੇ ਪਿੰਡ ਢੈਪਈ ਅਤੇ ਫਫੜੇ ਭਾਈਕੇ ਵਿਖੇ ਬਣ ਰਹੇ ਆਮ ਆਦਮੀ ਕਲੀਨਿਕ ਦਾ ਜਾਇਜ਼ਾ ਲਿਆ*

0
47

ਮਾਨਸਾ, 11 ਜਨਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ): : ਜ਼ਿਲ੍ਹਾ ਮਾਨਸਾ ਵਿਖੇ ਪਿੰਡ ਬੁਰਜ ਹਰੀ ਅਤੇ ਰੜ੍ਹ ਵਿਖੇ ਪਹਿਲਾਂ ਹੀ ਆਮ ਆਦਮੀ ਕਲੀਨਿਕ ਲੋਕਾਂ ਦੇ ਘਰ ਨੇੜੇ ਸਿਹਤ ਸਹੂਲਤਾਂ ਮੁਹਈਆ ਕਰਵਾ ਰਹੇ ਹਨ, ਜਿਸ ਦਾ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਇਸੇ ਲੜੀ ਤਹਿਤ ਰਾਜ ਸਰਕਾਰ ਦੇ ਆਦੇਸ਼ਾਂ ’ਤੇ ਜ਼ਿਲ੍ਹੇ ਅੰਦਰ 15 ਹੋਰ ਆਮ ਆਦਮੀ ਕਲੀਨਿਕਾਂ ਦਾ ਕੰਮ ਪ੍ਰਕਿਰਿਆ ਅਧੀਨ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਨੇ ਪਿੰਡ ਢੈਪਈ ਅਤੇ ਫਫੜੇ ਭਾਈਕੇ ਵਿਖੇ ਬਣ ਰਹੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਨ ਮੌਕੇ ਦਿੱਤੀ।
  ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਕੁੱਲ 25 ਲੱਖ ਰੁਪਏ ਖ਼ਰਚ ਕੀਤੇ ਜਾਣ ਦਾ ਅਨੁਮਾਨ ਹੈ, ਜਿਸ ਵਿੱਚੋਂ 5 ਤੋਂ 6 ਲੱਖ ਰੁਪਏ ਫਰਨੀਚਰ ਅਤੇ ਹੋਰ ਸਾਜੋ ਸਮਾਨ ਅਤੇ 19 ਤੋਂ 20 ਲੱਖ ਰੁਪਏ ਬਿਲਡਿੰਗ ਸੁਧਾਰ ’ਤੇ ਖਰਚ ਕੀਤਾ ਜਾਵੇਗਾ। ਉਨ੍ਹਾਂ ਦੋਵੇਂ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨਾਲ ਬੈਠਕ ਦੌਰਾਨ ਪਿੰਡ ਵਾਸੀਆਂ ਨੂੰ ਆਮ ਆਦਮੀ ਕਲੀਨਿਕਾਂ ਤੋਂ ਮਿਲਣ ਵਾਲੀਆਂ ਸੁਵਿਧਾਵਾਂ ਤੋਂ ਜਾਣੂ ਕਰਵਾਉਣ ਦੀ ਅਪੀਲ ਕੀਤੀ ।
ਇਸ ਮੌਕੇ ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਪ੍ਰਧਾਨ ਨੀਤੂ ਸਿੰਘ, ਗੁਰਦੀਪ ਸਿੰਘ ਅਤੇ ਸ਼ਿੰਗਾਰਾ ਸਿੰਘ ਭਾਈ ਬਹਿਲੋ ਕਲੱਬ ਅਤੇ ਅਮਰੀਕ ਸਿੰਘ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਅਤੇ ਸਮੂਹ ਪਿੰਡ ਵਾਸੀਆਂ ਸਮੇਤ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਤਸਵੀਰਾਂ:
ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਪਿੰਡ ਢੈਪਈ ਅਤੇ ਫਫੜੇ ਭਾਈ ਕੇ ਵਿਖੇ ਨਵੇਂ ਬਣਨ ਵਾਲੇ ਆਮ ਆਦਮੀ ਕਲੀਨਿਕਾਂ ਦਾ ਜਾਇਜ਼ਾ ਅਤੇ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗ ਕਰਨ ਮੌਕੇ।

LEAVE A REPLY

Please enter your comment!
Please enter your name here