*ਰਾਮ ਰਹੀਮ ਨੇ ਪੈਰੋਲ ਦੇ ਲਈ ਫ਼ਿਰ ਲਗਾਈ ਅਰਜ਼ੀ , ਜਲਦ ਆ ਸਕਦੈ ਬਾਹਰ ,ਜਾਣੋ ਪੂਰਾ ਮਾਮਲਾ*

0
85

(ਸਾਰਾ ਯਹਾਂ/ ਮੁੱਖ ਸੰਪਾਦਕ ) : ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਡੇਰਾਮੁਖੀ ਨੇ ਹਰਿਆਣਾ ਸਰਕਾਰ ਨੂੰ ਪੈਰੋਲ ਲਈ ਅਰਜ਼ੀ ਦਿੱਤੀ ਹੈ। ਫਿਲਹਾਲ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ ‘ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਰਾਮ ਰਹੀਮ ਕੁਝ ਮਹੀਨੇ ਪਹਿਲਾਂ ਹੀ ਪੈਰੋਲ ਪੂਰੀ ਕਰਕੇ ਵਾਪਸ ਜੇਲ੍ਹ ਗਿਆ ਸੀ।
ਮਿਲੀ ਜਾਣਕਾਰੀ ਅਨੁਸਾਰ 25 ਜਨਵਰੀ ਨੂੰ ਡੇਰਾ ਸੱਚਾ ਸੌਦਾ ਦੇ ਦੂਜੇ ਸੰਤ ਸ਼ਾਹ ਸਤਨਾਮ ਮਹਾਰਾਜ ਦਾ ਜਨਮ ਦਿਨ ਹੈ। ਹਰ ਸਾਲ ਇਸ ਦਿਨ ਸਿਰਸਾ ਡੇਰੇ ਵੱਲੋਂ ਵੱਡਾ ਸਮਾਗਮ ਕਰਵਾਇਆ ਜਾਂਦਾ ਹੈ, ਜਿਸ ਵਿੱਚ ਸਤਿਸੰਗ ਅਤੇ ਭੰਡਾਰੇ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਵਾਰ ਵੀ ਇੱਕ ਵੱਡੇ ਸਮਾਗਮ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਜਿਸ ਵਿੱਚ ਰਾਮ ਰਹੀਮ ਵੀ ਹਿੱਸਾ ਲੈਣਾ ਚਾਹੁੰਦਾ ਹੈ। 

25 ਜਨਵਰੀ ਨੂੰ ਹੋਣ ਵਾਲੇ ਸਤਿਸੰਗ ਅਤੇ ਭੰਡਾਰੇ ਲਈ ਡੇਰਾਮੁਖੀ ਨੇ ਜੇਲ੍ਹ ਪ੍ਰਸ਼ਾਸਨ ਨੂੰ ਅਰਜ਼ੀ ਭੇਜ ਕੇ ਸਿਰਸਾ ਜਾਣ ਦੀ ਇਜਾਜ਼ਤ ਮੰਗੀ ਹੈ। ਪੈਰੋਲ ਦੀ ਅਰਜ਼ੀ ਦੇਣ ਤੋਂ ਬਾਅਦ ਹਰਿਆਣਾ ਸਰਕਾਰ ਅਤੇ ਪ੍ਰਸ਼ਾਸਨ ਸੁਰੱਖਿਆ ਦੇ ਨਜ਼ਰੀਏ ਤੋਂ ਵਿਚਾਰ ਕਰ ਰਿਹਾ ਹੈ, ਕਿਉਂਕਿ ਇਹ ਸਰਕਾਰ ਲਈ ਵੱਡਾ ਖਤਰਾ ਵੀ ਸਾਬਤ ਹੋ ਸਕਦਾ ਹੈ। ਇਸ ਲਈ ਇਸ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਸੂਤਰਾਂ ਅਨੁਸਾਰ ਆਰਡਰ ਦੀ ਫਾਈਲ ਸਿਰਸਾ ਦੇ ਡੀਸੀ ਕੋਲ ਵੀ ਪਹੁੰਚ ਗਈ ਹੈ, ਜਿਸ ਦੀ ਸਮੀਖਿਆ ਹੋਣੀ ਬਾਕੀ ਹੈ।   ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਰਾਮ ਰਹੀਮ ਅਕਤੂਬਰ ‘ਚ 40 ਦਿਨਾਂ ਲਈ ਪੈਰੋਲ ‘ਤੇ ਆਇਆ ਸੀ। ਇਸ ਤੋਂ ਇਲਾਵਾ ਰਾਮ ਰਹੀਮ ਪਿਛਲੇ ਸਾਲ ਦੋ ਪੈਰੋਲ ਅਤੇ ਇੱਕ ਫਰਲੋ ਲੈ ਕੇ ਜੇਲ੍ਹ ਤੋਂ ਬਾਹਰ ਆਇਆ ਸੀ। ਹੁਣ ਦੇਖਣਾ ਹੋਵੇਗਾ ਕਿ ਗੁਰਮੀਤ ਰਾਮ ਰਹੀਮ ਕਦੋਂ ਤੱਕ ਜੇਲ੍ਹ ਤੋਂ ਬਾਹਰ ਆਉਂਦਾ ਹੈ। 

LEAVE A REPLY

Please enter your comment!
Please enter your name here