*ਵਿਧਾਇਕ ਬੁੱਧ ਰਾਮ ਨੇ ਪਿੰਡ ਰੰਘੜਿਆਲ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ*

0
20

ਬੁਢਲਾਡਾ/ਰੰਘੜਿਆਲ, 27 ਜਨਵਰੀ  (ਸਾਰਾ ਯਹਾਂ/ ਮੁੱਖ ਸੰਪਾਦਕ ) : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ, ਸਿੱਖਿਆ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਪਿੰਡ ਪੱਧਰ ’ਤੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ। ਜਿਸ ਤਹਿਤ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਸਿਹਤ ਸੁਵਿਧਾਵਾਂ ਪ੍ਰਦਾਨ ਕਰਨ ਲਈ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਸ੍ਰ. ਬੁੱਧ ਰਾਮ ਨੇ ਬਲਾਕ ਬੁਢਲਾਡਾ ਦੇ ਪਿੰਡ ਰੰਘੜਿਆਲ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਵਿਚ ਲੋਕਾਂ ਨੂੰ 80 ਕਿਸਮ ਦੀਆਂ ਦਵਾਈਆਂ ਮੁਫ਼ਤ ਮਿਲਣਗੀਆਂ ਅਤੇ ਕਈ ਪ੍ਰਕਾਰ ਦੇ ਟੈਸਟ ਵੀ ਮੁਫ਼ਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕਲੀਨਿਕ ਵਿਚ ਮੈਡੀਕਲ ਅਫ਼ਸਰ ਸਮੇਤ ਹੋਰ ਲੋੜੀਂਦਾ ਸਟਾਫ ਤੈਨਾਤ ਕਰ ਦਿਤਾ ਗਿਆ ਹੈ, ਜੋ ਕਿ ਇਥੇ ਹੀ ਸੇਵਾਵਾਂ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹ ਅਹਿਮ ਪਹਿਲਕਦਮੀ ਸੂਬੇ ਦੀ ਸਮੁੱਚੀ ਸਿਹਤ ਪ੍ਰਣਾਲੀ ਨੂੰ ਮੁੜ ਸੁਰਜੀਤ ਕਰੇਗੀ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਮਿਲ ਸਕਣਗੀਆਂ।
ਉਨ੍ਹਾਂ ਦੱਸਿਆ ਜ਼ਿਲ੍ਹੇ ਦੇ ਪਿੰਡ ਬੁਰਜ ਹਰੀ ਅਤੇ ਰੜ੍ਹ ਵਿਖੇ ਪਹਿਲਾਂ ਤੋਂ ਚੱਲ ਰਹੇ ਆਮ ਆਦਮੀ ਕਲੀਨਿਕਾਂ ਵਿਚ ਹੁਣ ਤੱਕ 19986 ਲੋਕਾਂ ਨੇ ਓ.ਪੀ.ਡੀ. ਵਿਖੇ ਸਿਹਤ ਜਾਂਚ ਕਰਵਾਈ ਅਤੇ 3000 ਮਰੀਜ਼ਾਂ ਦੇ ਸੈਂਪਲ ਇਕੱਤਰ ਕੀਤੇ ਗਏ ਹਨ।
ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਸ਼੍ਰੀ ਪ੍ਰਮੋਦ ਕੁਮਾਰ ਸਿੰਗਲਾ, ਡਾ. ਗੁਰਚੇਤਨ ਪ੍ਰਕਾਸ਼ ਸੀਨੀਅਰ ਮੈਡੀਕਲ ਅਫ਼ਸਰ ਬੁਢਲਾਡਾ, ਸੁਖਵਿੰਦਰ ਸਿੰਘ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਬੁਢਲਾਡਾ, ਸੋਹਣਾ ਸਿੰਘ ਕਲੀਪੁਰ ਚੇਅਰਮੈਨ, ਸਰਪੰਚ ਬੇਅੰਤ ਕੌਰ, ਅੰਗ੍ਰੇਜ਼ ਸਿੰਘ ਫੌਜੀ ਪ੍ਰਧਾਨ ਆਮ ਆਦਮੀ ਪਾਰਟੀ ਰੰਘੜਿਆਲ, ਜਸਵੀਰ ਸਿੰਘ ਜ਼ਿਲ੍ਹਾ ਸਰਕਲ ਸੱਕਤਰ ਆਮ ਆਦਮੀ ਪਾਰਟੀ, ਸੁਖਚੈਨ ਸਿੰਘ ਚੈਨੀ, ਹਰਜਿੰਦਰ ਸਿੰਘ ਦਿਆਲਪੁਰਾ, ਬਿੰਦਰ ਸਿੰਘ ਦਿਆਲਪੁਰਾ, ਬੱਲਾ ਸਿੰਘ, ਕਿਸਾਨ ਆਗੂ ਜੁਗਰਾਜ ਸਿੰਘ, ਵਿਜੈ ਕੁਮਾਰ ਜਿਲਾ ਸਮੂਹ ਸਿਖਿਆ ਅਤੇ ਸੂਚਨਾ ਅਫਸਰ, ਦਰਸ਼ਨ ਸਿੰਘ ਡਿਪਟੀ ਸਿਖਿਆ ਅਤੇ ਸੂਚਨਾ ਅਫਸਰ, ਡਾ. ਸੁਨੀਲ ਕੁਮਾਰ ਗੋਇਲ, ਸੁਰਜੀਤ ਪਾਲ ਸਿੰਘ ਫਾਰਮੇਸੀ ਅਫਸਰ, ਤਰੁਣ ਕੌਸ਼ਿਕ ਸੀਨੀਅਰ ਸਹਾਇਕ, ਪਰਮਜੀਤ ਕੌਰ ਸਿਹਤ ਸੁਪਰਵਾਇਜ਼ਰ, ਜਗਦੀਸ਼ ਕੁਲਰੀਆਂ, ਜਸਵਿੰਦਰ ਕੌਰ, ਰਾਧੇਸ਼ਿਆਮ ਤੋਂ ਇਲਾਵਾ ਪਿੰਡ ਦੇ ਮੋਹਤਬਰ ਵਿਅਕਤੀ, ਪੰਚ-ਸਰਪੰਚ, ਕਲੱਬਾਂ ਦੇ ਨੁਮਾਇੰਦੇ, ਆਸ਼ਾ ਵਰਕਰਜ਼ ਤੇ ਸਿਹਤ ਵਿਭਾਗ ਦੇ ਵੱਖ-ਵੱਖ ਕਰਮਚਾਰੀ ਹਾਜ਼ਰ ਸਨ।    

LEAVE A REPLY

Please enter your comment!
Please enter your name here