ਮਾਨਸਾ, 09 ਫਰਵਰੀ (ਸਾਰਾ ਯਹਾਂ/ ਮੁੱਖ ਸੰਪਾਦਕ) : ਦਾ ਐਨਲਾਈਟੈਂਡ ਡਿਗਰੀ ਕਾਲਜ, ਝੁਨੀਰ ਵਿਖੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਮਾਨਸਾ ਵੱਲੋਂ ਰੈੱਡ ਰਿਬਨ ਕਲੱਬਾਂ ਦੇ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਏ ਗਏ, ਜਿਸ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰੀਥਿਆਂ ਨੇ ਭਾਗ ਲਿਆ।
ਸਲੋਗਨ ਰਾਈਟਿੰਗ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਅੰਸ਼ਲ ਅਤੇ ਦੂਜਾ ਸਥਾਨ ਇਸ਼ੀਕਾ ਨੇ ਹਾਸਿਲ ਕੀਤਾ। ਪੋਸਟਰ ਮੇਕਿੰਗ ਵਿੱਚ ਪਹਿਲਾ ਸਥਾਨ ਦਿਕਸ਼ਾ, ਦੂਜਾ ਸਥਾਨ ਹਿਮਾਨੀ ਕੌਰ ਨੇ ਪ੍ਰਾਪਤ ਕੀਤਾ।
ਇਸ ਮੌਕੇ ਖੂਨਦਾਨ ਅਤੇ ਏਡਜ਼ ਵਿਸ਼ੇ ‘ਤੇ ਸੈਮੀਨਾਰ ਵੀ ਕਰਵਾਇਆ ਗਿਆ ਜੀੱਥੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਉੱਘੇ ਫਿਲਮੀ ਕਾਲਾਕਾਰ ਮਹਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਰਘਵੀਰ ਸਿੰਘ ਮਾਨ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਮਾਨਸਾ ਨੇ ਵਿਦਿਆਰਥੀਆਂ ਨਾਲ ਲਾਈਵ ਸਕਿੱਲ ਦੇ ਨੁਕਤੇ ਸਾਂਝੇ ਕੀਤੇ।ਕਾਲਜ ਕੋਆਰਡੀਨੇਟਰ ਸਹਾਇਕ ਪ੍ਰੋਫੈਸਰ ਬਹਾਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਅਖੀਰ ਵਿੱਚ ਜੇਤੂ ਵਿਦਿਆਰਥੀਆਂ ਅਤੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ।ਮੰਚ ਸੰਚਾਲਕ ਦੀ ਭੂਮਿਕਾ ਸਹਾਇਕ ਪ੍ਰੋਫੈਸਰ ਕੁਲਦੀਪ ਸਿੰਘ ਨੇ ਨਿਭਾਈ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਿਰ ਸਨ।