*ਸਰਕਾਰੀ ਹਾਈ ਸਕੂਲ ਬੁਰਜ ਝੱਬਰ ਦੀਆਂ ਵਿਦਿਆਰਥਣਾਂ ਨੇ ਜਿਲ੍ਹਾ ਪੱਧਰੀ ਹਿੰਦੀ ਸਾਹਿਤ ਸਿਰਜਣ ਮੁਕਾਬਲੇ ‘ਚ ਗੱਡੇ ਝੰਡੇ*

0
8

ਜੋਗਾ, 14 ਫਰਵਰੀ  (ਸਾਰਾ ਯਹਾਂ/  ਮੁੱਖ ਸੰਪਾਦਕ) : ਭਾਸ਼ਾ ਵਿਭਾਗ ਜਿਲ੍ਹਾ ਮਾਨਸਾ ਵੱਲੋਂ ਜ਼ਿਲ੍ਹਾ ਭਾਸ਼ਾ ਅਫਸਰ ਤੇਜਿੰਦਰ ਕੌਰ ਅਤੇ ਖੋਜ ਅਫਸਰ ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਕਰਵਾਏ ਗਏ ਜਿਲ੍ਹ ਪੱਧਰੀ ਹਿੰਦੀ ਸਾਹਿਤ ਸਿਰਜਣ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਬੁਰਜ ਝੱਬਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪੀ.ਟੀ.ਆਈ. ਜਗਸੀਰ ਸਿੰਘ ਨੇ ਦੱਸਿਆ ਕਿ ਇਸ ਸਕੂਲ ਦੀ ਵਿਦਿਆਰਥਣ ਤਨਵੀਰ ਕੌਰ ਨੇ ਕਵਿਤਾ ਲਿਖਣ ਵਿੱਚ ਦੂਜਾ, ਕਹਾਣੀ ਲਿਖਣ ਵਿੱਚ ਰਮਨਦੀਪ ਕੌਰ ਨੇ ਦੂਜਾ, ਕਵਿਤਾ ਗਾਇਨ ਵਿੱਚ ਦੀਪਨੂਰ ਕੌਰ ਨੇ ਦੂਜਾ, ਨਿਬੰਧ ਲਿਖਣ ਵਿੱਚ ਅਰਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਦੋ ਵਿਦਿਆਰਥਣਾਂ ਰਮਨਦੀਪ ਕੌਰ ਤੇ ਤਨਵੀਰ ਕੌਰ ਨੇ ਰਾਜ ਪੱਧਰੀ ਮੁਕਾਬਲੇ ਲਈ ਕੁਆਲੀਫਾਈ ਕੀਤਾ ਹੈ। ਹੈੱਡ ਮਿਸਟ੍ਰੈਸ ਸਵਾਤੀ ਜਿੰਦਲ ਨੇ ਜੇਤੂ ਵਿਦਿਆਰਥਣਾਂ ਅਤੇ ਹਿੰਦੀ ਅਧਿਆਪਕਾ ਸੁਖਜੀਤ ਕੌਰ ਨੂੰ ਵਧਾਈ ਦਿੰਦਿਆਂ ਉਮੀਦ ਕੀਤੀ ਕਿ ਇਹ ਵਿਦਿਆਰਥਣਾਂ ਰਾਜ ਪੱਧਰ ‘ਤੇ ਵੀ ਵਧੀਆ ਪ੍ਰਦਰਸ਼ਨ ਕਰਕੇ ਇਸ ਸਕੂਲ ਤੇ ਆਪਣੇ ਮਾਤਾ–ਪਿਤਾ ਦਾ ਨਾਮ ਰੌਸ਼ਨ ਕਰਨਗੀਆਂ। ਜੇਤੂ ਵਿਦਿਆਰਥਣਾਂ ਦਾ ਸਕੂਲ ਮੁਖੀ ਸਵਾਤੀ ਜਿੰਦਲ ਅਤੇ ਸਟਾਫ ਵੱਲੋਂ ਟਰਾਫੀਆਂ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਅਧਿਆਪਕਾ ਰਾਣੀ ਕੌਰ, ਰਜਨੀ ਸਿੰਗਲਾ, ਸੁਖਜੀਤ ਕੌਰ, ਕੁਲਜੀਤ ਕੌਰ, ਨਵਕਿਰਨ, ਮਨਪ੍ਰੀਤ ਕੌਰ, ਜਗਸੀਰ ਸਿੰਘ, ਰੁਪਿੰਦਰ ਸਿੰਘ, ਸੰਦੀਪ ਕੁਮਾਰ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

LEAVE A REPLY

Please enter your comment!
Please enter your name here