*ਬਲਕੌਰ ਸਿੰਘ ਨੇ ਚੁੱਕੇ ਵੱਡੇ ਸਵਾਲ, ਇਨਸਾਫ਼ ਦੀ ਥਾਂ ਮਸਲਾ ਦੱਬਣਾ ਚਾਹੁੰਦੀ ਹੈ ਸਰਕਾਰ*

0
68

(ਸਾਰਾ ਯਹਾਂ/ਬਿਊਰੋ ਨਿਊਜ਼ ) :  ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਨੂੰ 10 ਮਹੀਨੇ ਹੋ ਗਏ ਹਨ ਅਤੇ ਪਰਿਵਾਰ ਲਗਾਤਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ ਅਤੇ ਸਿੱਧੂ ਮੂਸੇ ਵਾਲੇ ਦੇ ਪ੍ਰਸ਼ੰਸਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਲਗਾਤਾਰ ਸਿੱਧੂ ਦੇ ਘਰ ਆ ਰਹੇ ਹਨ ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲਗਾਤਾਰ ਘਰ ਆਏ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਹਨ।

ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਕਿਹਾ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਮੂਹ ਪਾਰਟੀ ਦੇ ਲੋਕਾਂ ਨੂੰ ਮਿਲ ਕੇ ਇਨਸਾਫ ਦੀ ਮੰਗ ਕਰ ਚੁੱਕੇ ਹਨ, ਪਰ ਸਰਕਾਰ ਇਸ ਮਾਮਲੇ ਨੂੰ ਦਬਾਉਣਾ ਚਾਹੁੰਦੀ ਹੈ। ਉਹ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਕਦੇ ਵੀ ਚੁੱਪ ਨਹੀਂ ਬੈਠਣਗੇ। ਇਸ ਮੌਕੇ ਬਲਕੌਰ ਸਿੰਘ ਨੇ ਕਿਹਾ ਕਿ ਉਹ ਆਪਣੇ ਪੁੱਤ ਦੇ ਇਨਸਾਫ਼ ਲਈ ਸਰਕਾਰ ਦੇ ਨੱਕ ਵਿੱਚ ਦਮ ਕਰ ਦੇਣਗੇ। ਉਨ੍ਹਾਂ ਕਿਹਾ ਕਿ ਕੁਝ ਦਿਨਾਂ ਬਾਅਦ ਉਹ ਆਪਣੇ ਪੁੱਤ ਦੀ ਬਰਸੀ ਮਨਾਉਣਗੇ।

ਗੋਲ਼ੀਆਂ ਚਲਾਉਣ ਵਾਲਿਆਂ ਨੂੰ ਫੜ੍ਹ ਕੇ ਮਾਮਲਾ ਦੱਬਣਾ ਚਾਹੁੰਦੀ ਹੈ ਸਰਕਾਰ

ਬਲਕੌਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਾਜ਼ਿਸ਼ਕਰਤਾਵਾਂ ਨੂੰ ਅਜੇ ਤੱਕ ਫੜਿਆ ਨਹੀਂ ਗਿਆ ਹੈ ਬੱਸ ਗੋਲ਼ੀਆਂ ਚਲਾਉਣ ਵਾਲਿਆਂ ਨੂੰ ਕਾਬੂ ਕਰਕੇ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਸਭ ਲਈ ਇੱਕ ਹੋਣਾ ਚਾਹੀਦਾ ਹੈ ਉਹ ਸੰਵਿਧਾਨ ਵਿੱਚ ਵਿਸ਼ਵਾਸ਼ ਰੱਖਦੇ ਹਨ ਤੇ ਇਨਸਾਫ਼ ਦੇ ਲਈ ਲੜਦੇ ਰਹਿਣਗੇ। ਇਸ ਮੌਕੇ ਉਨ੍ਹਾਂ ਸਿੱਧੂ ਦੇ ਪ੍ਰਸ਼ੰਸਕਾ ਨੂੰ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਤੋਂ ਕੋਈ ਵੀ ਉਮੀਦ ਨਹੀਂ ਹੈ ਬੱਸ ਉਹ ਉਨ੍ਹਾਂ ਦੇ ਪਰਿਵਾਰ ਨਾਲ ਜੁੜੇ ਰਹਿਣ।

ਬਲਕੌਰ ਸਿੰਘ ਨੇ ਕਿਹਾ ਕਿ ਜਿੱਥੇ ਵੀ ਇਨਸਾਫ਼ ਦੀ ਉਮੀਦ ਸੀ, ਮੈਂ ਉੱਥੇ ਗਿਆ, ਅਮਿਤ ਸ਼ਾਹ ਨੂੰ ਮਿਲਿਆ, ਰਾਹੁਲ ਗਾਂਧੀ ਨੂੰ ਮਿਲਿਆ ਪਰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ।
ਉਨ੍ਹਾਂ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਕਿ ਨੇਤਾ ਮਾਰਿਆ ਜਾਂਦਾ ਹੈ ਤਾਂ ਉਸੇ ਵੇਲੇ ਸਾਜ਼ਿਸ਼ਕਰਤਾ ਵੀ ਗ੍ਰਿਫ਼ਤਾਰ ਹੋ ਜਾਂਦੇ ਹਨ ਪਰ ਉਸ ਦੇ ਬੇਟੇ ਦੇ ਮਾਮਲੇ ਵਿੱਚ ਸਿਰਫ਼ ਗੋਲ਼ੀਆਂ ਚਲਾਉਣ ਵਾਲਿਆਂ ਨੂੰ ਕਾਬੂ ਕਰਕੇ ਮਾਮਲਾ ਦੱਬਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਸ ਦੇ ਬੇਟੇ ਨੂੰ ਮਾਰਨ ਲਈ ਇੰਨ੍ਹਾਂ ਬਜਟ ਕਿੱਥੋ ਆਇਆ ਤੇ ਕਿਸ ਨੇ ਇਸ ਸਾਰੇ ਪੈਸੇ ਦਾ ਹੱਲ ਕੀਤਾ। ਸਰਕਾਰ ਨਾਲ ਨਰਾਜ਼ਗੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਹੁਣ ਤੱਕ ਕੁਝ ਨਹੀਂ ਹੋਇਆ ਤਾਂ ਅੱਗੇ ਵੀ ਕੁਝ ਨਹੀਂ ਹੋਵੇਗਾ।

LEAVE A REPLY

Please enter your comment!
Please enter your name here