*ਬੱਚਿਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਮਿਡ ਡੇਅ ਮੀਲ ਦੇ ਖਾਣੇ ’ਚ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਮੈਂਬਰ ਫੂਡ ਕਮਿਸ਼ਨ*

0
275

ਮਾਨਸਾ, 10 ਅਪ੍ਰੈਲ(ਸਾਰਾ ਯਹਾਂ/ਬਿਊਰੋ ਨਿਊਜ਼ )  : ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਨੇ ਅੱਜ ਜ਼ਿਲੇ ਦੇ ਪਿੰਡ ਖ਼ਿਆਲਾ ਕਲਾਂ ਅਤੇ ਕੋਟੜਾ ਕਲਾਂ ਵਿਖੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਮਿਡ ਡੇਅ ਮੀਲ ਦੇ ਖਾਣੇ ਦੀ ਜਾਂਚ ਕੀਤੀ। ਉਨਾਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਬੱਚਿਆਂ ਦੀ ਸਿਹਤ ਪ੍ਰਤੀ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਸ ਗੱਲ ਦਾ ਖ਼ਾਸ ਧਿਆਨ ਰੱਖਿਆ ਜਾਵੇ ਕਿ ਬੱਚਿਆਂ ਨੂੰ ਮਿਡ-ਡੇਅ-ਮੀਲ ਵਿੱਚ ਪੌਸ਼ਟਿਕ ਅਤੇ ਸੰਤੁਲਿਤ ਖਾਣਾ ਹੀ ਮੁਹੱਈਆ ਕਰਵਾਇਆ ਜਾਵੇ। ਇਸ ਮੌਕੇ ਉਨਾਂ ਨਾਲ ਵਿਸ਼ੇਸ਼ ਤੌਰ ’ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਟੀ.ਬੈਨਿਥ ਵੀ ਹਾਜ਼ਰ ਸਨ। ਮੈਂਬਰ ਫੂਡ ਕਮਿਸ਼ਨ ਪੰਜਾਬ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਨੇ ਕਿਹਾ ਕਿ ਮਿਡ-ਡੇਅ-ਮੀਲ ਰਸੋਈ ਵਿੱਚ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਤਾਂ ਜੋ ਗੰਦਗੀ ਕਾਰਨ ਸਕੂਲੀ ਬੱਚਿਆਂ ਦੀ ਸਿਹਤ ’ਤੇ ਮਾੜਾ ਪ੍ਰਭਾਵ ਨਾ ਪਵੇ। ਉਨਾਂ ਮਿਡ ਡੇਅ ਮੀਲ ਦੇ ਪ੍ਰਬੰਧਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਖਾਣੇ ਦੀ ਗੁਣਵੱਤਾ ਅਤੇ ਸਮੇਂ-ਸਮੇਂ ਬੱਚਿਆਂ ਲਈ ਆਈ ਸਮੱਗਰੀ ਨੂੰ ਲੋੜਵੰਦ ਬੱਚਿਆਂ ਤੱਕ ਪੁੱਜਦਾ ਕੀਤਾ ਜਾਵੇ। ਇਸ ਮੌਕੇ ਉਨਾਂ ਸਕੂਲੀ ਬੱਚਿਆਂ ਨਾਲ ਗੱਲਬਾਤ ਕਰਦਿਆਂ ਉਨਾਂ ਨੂੰ ਮਿਲਣ ਵਾਲੇ ਮਿਡ-ਡੇਅ-ਮੀਲ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਖ਼ਿਆਲਾ ਕਲਾਂ ਵਿਖੇ ਬਣੇ ਕੇ.ਜੀ.ਬੀ.ਵੀ. ਹੋਸਟਲ ਵਿਖੇ ਜਾ ਕੇ ਉਨਾਂ ਵਿਦਿਆਰਥੀਆਂ ਦੇ ਰਹਿਣ, ਖਾਣੇ,

ਮੈਸ ਅਤੇ ਰਸੋਈ ਘਰ ਦਾ ਨਿਰੀਖੱਣ ਕੀਤਾ। ਉਨਾਂ ਬੱਚਿਆਂ ਦਾ ਹੈਲਥ ਚੈਕਅੱਪ ਰਜਿਸਟਰ ਵੀ ਚੈਕ ਕੀਤਾ ਅਤੇ ਹੋਸਟਲ ਦੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ। ਇਸ ਤੋਂ ਬਾਅਦ ਮੈਂਬਰ ਫੂਡ ਕਮਿਸ਼ਨ ਵੱਲੋਂ ਭੀਖੀ ਅਤੇ ਢੈਪਈ ਵਿਖੇ ਚੱਲ ਰਹੇ ਰਾਸ਼ਨ ਡਿਪੂਆਂ ਨੂੰ ਚੈਕ ਕੀਤਾ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੋਗ ਲਾਭਪਾਤਰੀਆਂ ਨੂੰ ਸਰਕਾਰ ਵੱਲੋਂ ਪ੍ਰਾਪਤ ਸਮੱਗਰੀ ਸਮੇਂ ਸਿਰ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਰਾਸ਼ਨ ਦੀ ਵੰਡ ਦੌਰਾਨ ਸਬੰਧਤ ਇੰਸਪੈਕਟਰ ਡਿਪੂ ’ਤੇ ਮੌਜੂਦ ਰਹਿਣਾ ਯਕੀਨੀ ਬਣਾਵੇ। ਇਸ ਤੋਂ ਪਹਿਲਾਂ ਉਨਾਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਤੋਂ ਸਕੂਲਾਂ, ਆਂਗਣਵਾੜੀ ਸੈਂਟਰਾਂ ਵਿੱਚ ਅਨਾਜ ਦੀ ਵੰਡ ਅਤੇ ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਸਮੱਗਰੀ ਸਬੰਧੀ ਵਿਸਤਾਰ ਪੂਰਵਕ ਜਾਣਕਾਰੀ ਲਈ।  ਇਸ ਜ਼ਿਲਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਵਿਜੇ ਕੁਮਾਰ ਸਿੰਗਲਾ, ਜ਼ਿਲਾ ਪੋ੍ਰਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ, ਡੀ.ਐਫ.ਐਸ.ਓ. ਬਲਜੀਤ ਸਿੰਘ, ਏ.ਐਫ.ਐਸ.ਓ. ਸੋਰਭ ਗੁਪਤਾ, ਉਪ ਜ਼ਿਲਾ ਸਿੱਖਿਆ ਅਫ਼ਸਰ ਗੁਰਲਾਭ ਸਿੰਘ, ਫੂਡ ਸੇਫ਼ਟੀ ਅਫ਼ਸਰ ਅਮਰਿੰਦਰ ਪਾਲ ਸਿੰਘ, ਪਿ੍ਰੰਸੀਪਲ ਅਸ਼ੋਕ ਕੁਮਾਰ ਅਤੇ ਪਿ੍ਰੰਸੀਪਲ ਅਸ਼ੋਕ ਕੁਮਾਰ ਹਾਜ਼ਰ ਸਨ।     

LEAVE A REPLY

Please enter your comment!
Please enter your name here