ਮਾਨਸਾ (ਸਾਰਾ ਯਹਾਂ/ਜੋਨੀ ਜਿੰਦਲ ) : ਡੀ.ਏ. ਵੀ.ਪਬਲਿਕ ਸਕੂਲ ਮਾਨਸਾ ਵਿਖੇ ਹਵਨ ਕਰਕੇ ਸਕੂਲੀ ਬੱਚਿਆਂ ਦਾ ਸਵਾਗਤ ਕੀਤਾ ਗਿਆ ਅਤੇ ਬੱਚਿਆਂ ਦੀ ਚੰਗੀ ਪੜ੍ਹਾਈ ਅਤੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ ਗਈ | ਇਸ ਹਵਨ ਦੇ ਮੁੱਖ ਯਜਮਾਨ ਸਕੂਲ ਦੇ ਪ੍ਰਿੰਸੀਪਲ ਸ੍ਰੀ ਵਿਨੋਦ ਰਾਣਾ ਨੇ ਕਿਹਾ ਕਿ ਇਹ ਇੱਕ ਮਹੀਨਾਵਾਰ ਪ੍ਰਕਿਰਿਆ ਹੈ। ਸਕੂਲ ਵਿੱਚ ਬਣੇ ਹਵਨ ਵਿੱਚ ਹਰ ਮਹੀਨੇ ਹਵਨ ਕਰਵਾਇਆ ਜਾਵੇਗਾ।ਜਿਸ ਵਿੱਚ ਜਿਨ੍ਹਾਂ ਬੱਚਿਆਂ ਦਾ ਜਨਮ ਦਿਨ ਉਸ ਮਹੀਨੇ ਆਉਂਦਾ ਹੈ, ਉਹ ਵੀ ਹਵਨ ਵਿੱਚ ਭਾਗ ਲੈਣਗੇ।ਸਾਡੇ ਬੱਚੇ ਭਾਰਤੀ ਸੰਸਕ੍ਰਿਤੀ ਨਾਲ ਜੁੜੇ ਰਹਿਣ, ਇਸ ਲਈ ਸਕੂਲ ਵਿੱਚ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਇਸ ਤਰ੍ਹਾਂ ਦਾ ਹਵਨ ਕਰਵਾਏ ਜਾਂਦੇ ਹੈ। ਇਸ ਮੌਕੇ ਸਮੂਹ ਸਟਾਫ਼ ਨੇ ਵੀ ਵਿਦਿਆਰਥੀਆਂ ਨੂੰ ਨਵੀਂ ਜਮਾਤ ਦੀ ਸ਼ੁਰੂਆਤ ਲਈ ਅਸ਼ੀਰਵਾਦ ਦਿੱਤਾ ਅਤੇ ਚੰਗੇ ਭਵਿੱਖ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਹਵਨ ਦੀ ਮਹੱਤਤਾ ਬਾਰੇ ਦੱਸਦਿਆਂ ਵਿਦਿਆਰਥੀਆਂ ਨੂੰ ਚੰਗੇ ਅਤੇ ਉੱਜਵਲ ਭਵਿੱਖ ਲਈ ਵੈਦਿਕ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਵੀ ਪ੍ਰੇਰਿਤ ਕੀਤਾ ਗਿਆ |