*ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਪੁਲਿਸ ਦਾ ਨਵਾਂ ਪੈਂਤੜਾ, ਬਟਾਲਾ ਤੇ ਅੰਮ੍ਰਿਤਸਰ ਮਗਰੋਂ ਹੁਣ ਪਟਿਆਲਾ ‘ਚ ਲੱਗੇ ਪੋਸਟਰ*

0
56

(ਸਾਰਾ ਯਹਾਂ/ਬਿਊਰੋ ਨਿਊਜ਼ ) : ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਵਿਸਾਖੀ, ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਕੌਮ ਦੇ ਨਾਂ ਸੰਦੇਸ਼

ਅੱਜ ਪੰਜਾਬ ਵਿੱਚ ਖਾਲਸਾ ਸਾਜਣਾ ਦਿਵਸ ਤੇ ਵਿਸਾਖੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ। ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਖਾਲਸਾ ਸਾਜਣਾ ਦਿਵਸ ਸਿੱਖ ਧਰਮ ਦਾ ਪਾਵਨ ਦਿਹਾੜਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਮੈਂ ਸਾਰੀ ਦੁਨੀਆਂ ਵਿੱਚ ਵਸਦੇ ਸਿੱਖਾਂ ਨੂੰ ਇਸ ਪੁਰਬ ਦੀ ਵਧਾਈ ਦਿੰਦਾ ਹਾਂ।

ਦੱਸ ਦਈਏ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 12 ਅਪਰੈਲ ਤੋਂ ਵਿਸਾਖੀ ਤੇ ਖਾਲਸਾ ਸਾਜਣਾ ਦਿਵਸ ਦੇ ਸਮਾਗਮ ਸ਼ੁਰੂ ਹੋਏ ਹਨ। ਇਹ ਪ੍ਰੋਗਰਾਮ 15 ਅਪਰੈਲ ਤੱਕ ਚੱਲ਼ਣਗੇ। ਮੇਲੇ ਵਿੱਚ ਐਂਤਕੀ ਪਹਿਲਾਂ ਨਾਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਭਾਰੀ ਪੁਲਿਸ ਫੋਰਸ ਤੋਂ ਇਲਾਵਾ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ। ਮੇਲੇ ਵਿੱਚ ਸਮਾਜ ਵਿਰੋਧੀ ਅਨਸਰਾਂ ਉਪਰ ਅੱਖ ਰੱਖਣ ਲਈ ਖੁਫ਼ੀਆ ਤੰਤਰ ਤੇ ਚਿੱਟ ਕੱਪੜੀ ਪੁਲਿਸ ਸਰਗਰਮ ਹਨ।

LEAVE A REPLY

Please enter your comment!
Please enter your name here