*ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਇਲਾਕੇ ‘ਚ ਫੈਲੀ ਸਨਸਨੀ*

0
100

(ਸਾਰਾ ਯਹਾਂ/ਬਿਊਰੋ ਨਿਊਜ਼ ) :  ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਪੈਂਦੇ ਪਿੰਡ ਬਨਵਾਲੀਪੁਰ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਆਦ ਇਲਾਕੇ ਵਿੱਚ ਸਨਸਨੀ ਫੈਲ ਗਈ ਤੇ ਪਿੰਡ ਵਾਸੀਆਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।


ਇਸ ਘਟਨਾ ਵਿੱਚ ਬਨਵਾਲੀਪੁਰ ਦਾ ਰਹਿਣ ਵਾਲਾ ਵਿਅਕਤੀ ਦੇ ਗੋਲੀ ਲੱਗਣ ਕਰਕੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜਿਸ ਨੂੰ ਜ਼ਖਮੀ ਹਾਲਤ ਵਿੱਚ ਇਲਾਜ ਲਈ ਤਰਨ ਤਾਰਨ ਦੇ ਪ੍ਰਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਘਟਨਾ ਸਥਾਨ ਤੇ ਪਹੁੰਚੀ ਪੁਲਿਸ ਨੇ ਗੋਲੀਆਂ ਦੇ ਖੋਲ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਮੌਕੇ ਪੀੜਤ ਪਰਿਵਾਰ ਨੇ ਕਿਹਾ ਕਿ ਮੁਲਜ਼ਮ ਦਿਲਬਾਗ ਸਿੰਘ ਫੌਜੀ ਸਾਡੀ ਜ਼ਮੀਨ ਤੇ ਜਬਰੀ ਝੂਠੇ ਕਾਗਜਾਤ ਬਣਵਾ ਕੇ ਬੋਰ ਕਰਵਾ ਰਿਹਾ ਸੀ। ਜਦ ਅਸੀਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਸਾਡੇ ‘ਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ। ਇਸ ਵਿੱਚ ਇੱਕ ਗੋਲੀ ਸਾਡੇ ਲੜਕੇ ਹਰਪਾਲ ਸਿੰਘ ਦੇ ਲੱਗੀ ਹੈ ਜੋ ਤਰਨ ਤਾਰਨ ਹਸਪਤਾਲ ਵਿੱਚ ਜੇਰੇ ਇਲਾਜ ਹੈ।


ਉਨ੍ਹਾਂ ਨੇ ਕਿਹਾ ਪੁਲਿਸ ਨੁੰ ਵੀ ਇਸ ਘਟਨਾ ਸਬੰਧੀ ਜਾਣਕਾਰੀ ਦਿੱਤੀ ਹੈ ਪਰ ਪੁਲਿਸ ਦੂਜੀ ਧਿਰ ਨਾਲ ਮਿਲੀ ਹੋਣ ਕਰਕੇ ਸਾਡੀ ਕੋਈ ਸੁਣਵਾਈ ਨਹੀਂ ਕਰ ਰਹੇ। ਉਨ੍ਹਾਂ ਨੇ ਕਿਹਾ ਅਸੀਂ ਇਨਸਾਫ ਦੀ ਮੰਗ ਕਰਦੇ ਹਾਂ ਤੇ ਉਕਤ ਮੁਲਜ਼ਮਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਸ ਸਬੰਧੀ ਘਟਨਾ ਸਥਾਨ ਤੇ ਪਹੁੰਚੀ ਪੁਲਿਸ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਗੋਲੀਆਂ ਦੇ ਖੋਲ ਬਰਾਮਦ ਕਰ ਲਏ ਹਨ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਵਿੱਚ ਜੋ ਵੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here