*ਸਰਕਾਰ ਪੰਜਾਬ ‘ਚ ਕਾਲੇ ਦੌਰ ਵਾਲਾ ਮਾਹੌਲ ਸਿਰਜ ਰਹੀ: ਸੁਖਬੀਰ ਬਾਦਲ*

0
20

Sukhbir Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਸਰਕਾਰ ਪੰਜਾਬ ਵਿੱਚ ਕਾਲੇ ਦੌਰ ਵਾਲਾ ਮਾਹੌਲ ਸਿਰਜ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਕਰੇ। ਸੁਖਬੀਰ ਬਾਦਲ ਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਬਾਦਲ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸੀ।

ਹਾਸਲ ਜਾਣਕਾਰੀ ਮੁਤਾਬਕ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਸ਼ੁਭ ਦਿਹਾੜੇ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਨਤਮਸਤਕ ਹੋਏ। 


ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਜੋੜ ਮੇਲੇ ਮੌਕੇ ਨਾਕੇਬੰਦੀ ਕਰਕੇ ਸੰਗਤਾਂ ਦੀ ਤਲਾਸ਼ੀ ਲੈਣੀ ਤੇ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਰਗੀਆਂ ਘਟਨਾਵਾਂ ਨਾਲ ਸਰਕਾਰ ਪੰਜਾਬ ਵਿੱਚ ਬੀਤੇ ਕਾਲੇ ਦੌਰ ਵਰਗਾ ਮਾਹੌਲ ਸਿਰਜ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਸਿੱਖ ਨੌਜਵਾਨਾਂ ਦੀ ਫੜੋ ਫੜਾਈ ਦੇ ਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਨੌਜਵਾਨ ਦੀ ਮਾਤਾ ਤੇ ਭੈਣ ਨੂੰ ਹਿਰਾਸਤ ਵਿੱਚ ਲੈਣ ਵਰਗੀ ਮੰਦਭਾਗੀ ਖਬਰ ਵੀ ਸਾਹਮਣੇ ਆਈ ਹੈ।ਉਨ੍ਹਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੀਆਂ ਕਾਰਵਾਈਆਂ ਤੁਰੰਤ ਰੋਕੀਆਂ ਜਾਣ। ਉਨ੍ਹਾਂ ਕਿਹਾ ਕਿ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਕਿਸੇ ਸਮੇਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸ਼ਰਾਬ ਪੀ ਕੇ ਪਹੁੰਚੇ ਸਨ। ਇਸ ਵਾਰ ਭਾਰੀ ਪੁਲਿਸ ਬਲ ਤਾਇਨਾਤ ਕਰਕੇ ਭਗਵੰਤ ਮਾਨ ਨੇ ਸਿੱਖ ਵਿਰੋਧੀ ਹੋਣ ਦਾ ਪ੍ਰਗਟਾਵਾ ਕੀਤਾ ਹੈ।

LEAVE A REPLY

Please enter your comment!
Please enter your name here