(ਸਾਰਾ ਯਹਾਂ/ਬਿਊਰੋ ਨਿਊਜ਼ ) : ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਵਿੱਚ ਭਰਤੀ ਹੋਣ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਖੁਸ਼ਖਬਰੀ ਹੈ। ਹੁਣ ਪੰਜਾਬੀ ਨੌਜਵਾਨ ਆਪਣੀ ਮਾਤ ਭਾਸ਼ਾ ਪੰਜਾਬੀ ਵਿੱਚ ਭਰਤੀ ਲਈ ਪ੍ਰੀਖਿਆ ਦੇ ਸਕਣਗੇ। ਕੇਂਦਰ ਸਰਕਾਰ ਨੇ ਪੰਜਾਬੀ ਸਣੇ 13 ਖੇਤਰੀ ਭਾਸ਼ਾਵਾਂ ਵਿੱਚ ਪ੍ਰੀਖਿਆ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ।https://imasdk.googleapis.com/js/core/bridge3.568.1_en.html#goog_2052142549Advertisement: 0:39Close Player
ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਵਿੱਚ ਕਾਂਸਟੇਬਲਾਂ ਦੀ ਭਰਤੀ ਲਈ ਹਿੰਦੀ ਤੇ ਅੰਗਰੇਜ਼ੀ ਤੋਂ ਇਲਾਵਾ 13 ਭਾਸ਼ਾਵਾਂ ਵਿੱਚ ਪ੍ਰੀਖਿਆ ਕਰਵਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਵੱਖ-ਵੱਖ ਖੇਤਰੀ ਭਾਸ਼ਾਵਾਂ ਜਾਣਨ ਵਾਲੇ ਨੌਜਵਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਇਹ ਇਤਿਹਾਸਕ ਫੈਸਲਾ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਹਿਲਕਦਮੀ ‘ਤੇ ਸੀਏਪੀਐਫ ਵਿੱਚ ਸਥਾਨਕ ਨੌਜਵਾਨਾਂ ਦੀ ਭਾਗੀਦਾਰੀ ਵਧਾਉਣ ਤੇ ਖੇਤਰੀ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ ਲਈ ਲਿਆ ਗਿਆ ਹੈ।
ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਹਿੰਦੀ ਤੇ ਅੰਗਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ ਵਿੱਚ ਪ੍ਰੀਖਿਆ 1 ਜਨਵਰੀ 2024 ਤੋਂ ਕਰਵਾਈ ਜਾਵੇਗੀ। ਹਿੰਦੀ ਤੇ ਅੰਗਰੇਜ਼ੀ ਤੋਂ ਇਲਾਵਾ ਪ੍ਰਸ਼ਨ ਪੱਤਰ ਅਸਾਮੀ, ਬੰਗਾਲੀ, ਗੁਜਰਾਤੀ, ਮਰਾਠੀ, ਮਲਿਆਲਮ, ਕੰਨੜ, ਤਾਮਿਲ, ਤੇਲਗੂ, ਉੜੀਆ, ਉਰਦੂ, ਪੰਜਾਬੀ, ਮਨੀਪੁਰੀ ਤੇ ਕੋਂਕਣੀ ਵਿੱਚ ਭਾਸ਼ਾਵਾਂ ’ਚ ਤਿਆਰ ਕੀਤੇ ਜਾਣਗੇ।
ਦੱਸ ਦਈਏ ਕਿ ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ) ਭਰਤੀ ਪ੍ਰੀਖਿਆ ਕਈ ਖੇਤਰੀ ਭਾਸ਼ਾਵਾਂ ਵਿੱਚ ਕਰਵਾਉਣ ਦੀ ਅਪੀਲ ਕੀਤੀ ਸੀ। ਸਟਾਲਿਨ ਨੇ ਇਸ ਭਰਤੀ ਪ੍ਰੀਖਿਆ ‘ਚ ‘ਬੇਸਿਕ ਹਿੰਦੀ ਸਮਝ’ ਲਈ ਰੱਖੇ ਗਏ 25 ਫੀਸਦੀ ਅੰਕਾਂ ਦੀ ਸ਼ਿਕਾਇਤ ਵੀ ਕੀਤੀ ਸੀ।
ਸਟਾਲਿਨ ਨੇ ਕਿਹਾ ਸੀ ਕਿ ਇਸ ਵਿੱਚ ਤਾਮਿਲ ਦੇ ਨਾਲ-ਨਾਲ ਹੋਰ ਖੇਤਰੀ ਭਾਸ਼ਾਵਾਂ ਨੂੰ ਵੀ ਰੱਖਿਆ ਜਾਣਾ ਚਾਹੀਦਾ ਹੈ। ਸਟਾਲਿਨ ਨੇ ਕਿਹਾ ਸੀ ਕਿ ਇਸ ਕਾਰਨ ਤਾਮਿਲਨਾਡੂ ਦੇ ਨੌਜਵਾਨਾਂ ਦੇ CAPF ਨੌਕਰੀਆਂ ਲਈ ਚੁਣੇ ਜਾਣ ਦੀ ਸੰਭਾਵਨਾ ਘੱਟ ਗਈ ਹੈ। ਸਟਾਲਿਨ ਨੇ ਅਮਿਤ ਸ਼ਾਹ ਨੂੰ ਕਿਹਾ ਸੀ ਕਿ ਉਮੀਦਵਾਰਾਂ ਨੂੰ ਤਾਮਿਲ ਤੇ ਹੋਰ ਭਾਸ਼ਾਵਾਂ ਵਿੱਚ ਵੀ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।