ਮਾਨਸਾ 23 ਅਪ੍ਰੈਲ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ): ਜ਼ਿਲ੍ਹੇ ਦੀਆਂ 117 ਮੰਡੀਆਂ ‘ਚ ਕਣਕ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਜਿਣਸ ਦੀ ਆਮਦ ਵਿੱਚ ਤੇਜ਼ੀ ਆਈ ਹੈ। ਕੱਲ੍ਹ 22 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਸਮੁੱਚੀਆਂ ਮੰਡੀਆਂ ‘ਚੋਂ 428995 ਮੀਟਰਕ ਟਨ ਕਣਕ ਦੀ ਆਮਦ ਹੋਈ । ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ 90 ਫ਼ੀਸਦੀ ਖ਼ਰੀਦ ਕਰ ਲਈ ਗਈ ਹੈ ਜੋ ਕਿ ਕਰੀਬ 386462 ਮੀਟਰਕ ਟਨ ਬਣਦੀ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦਿੱਤੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਕਣਕ ਦੀ ਖ਼ਰੀਦ ਬਦਲੇ ਅਦਾਇਗੀ ਵੀ ਤੁਰੰਤ ਕੀਤੀ ਜਾ ਰਹੀ ਹੈ। ਖਰੀਦ ਕੀਤੀ ਕਣਕ ਦੀ 617.93 ਕਰੋੜ ਰੁਪੈ ਦੀ ਅਦਾਇਗੀ ਹੋ ਚੁੱਕੀ ਹੈ।
ਉਨ੍ਹਾਂ ਦੱਸਿਆਂ ਖ਼ਰੀਦ ਕੀਤੀ ਕਣਕ ਵਿੱਚੋਂ ਪਨਗਰੇਨ ਵੱਲੋਂ 122799 ਮੀਟਰਿਕ ਟਨ, ਮਾਰਕਫੈਡ ਵੱਲੋਂ 101772 ਮੀਟਰਿਕ ਟਨ, ਪਨਸਪ ਵੱਲੋਂ 97591 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 60545 ,ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ ਹੁਣ ਤੱਕ 3755 ਮੀਟਰਿਕ ਟਨ ਕਣਕ ਖ਼ਰੀਦੀ ਗਈ ਹੈ । ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਲਿਫ਼ਟਿੰਗ ਦਾ ਕੰਮ ਵੀ ਨਾਲੋਂ ਨਾਲ ਜਾਰੀ ਹੈ ਤਾਂ ਜੋ ਕਿਸਾਨਾਂ ਨੂੰ ਜਿਣਸ ਢੇਰੀ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਵਾਰ 01 ਲੱਖ 70 ਹਜ਼ਾਰ ਹੈਕਟੇਅਰ ਰਕਬੇ ਵਿੱਚ ਕਣਕ ਦੀ ਫਸਲ ਦੀ ਕਾਸ਼ਤ ਹੋਈ ਹੈ ਅਤੇ 06 ਲੱਖ 40 ਹਜ਼ਾਰ ਮੀਟ੍ਰਿਕ ਟਨ ਦੇ ਕਰੀਬ ਫਸਲ ਮੰਡੀਆਂ ਵਿੱਚ ਆਉਣ ਦੀ ਸੰਭਾਵਨਾ ਹੈ।