*ਮਾਈ ਨਿਕੋ ਦੇਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਮਲੇਰੀਆ ਦਿਵਸ ਮਨਾਇਆ*

0
36

ਮਾਨਸਾ 25 ਅਪ੍ਰੈਲ (ਸਾਰਾ ਯਹਾਂ/  ਮੁੱਖ ਸੰਪਾਦਕ) : ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਮਾਈ ਨਿਕੋ ਦੇਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਸਮੂਹ ਵਿਦਿਆਰਥੀਆਂ ਨੂੰ ਜ਼ਿਲ੍ਹੇ ਦੇ ਸਾਰੇ ਪਿੰਡਾਂ ਅਤੇ ਵਾਰਡਾਂ ਵਿੱਚ ਇਸ ਮੁਹਿੰਮ ਦੇ ਸੰਦੇਸ਼ ਨੂੰ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਵੈਕਟਰ ਬੌਰਨ ਬੀਮਾਰੀਆਂ ਤੋਂ ਬਚਾਉਣ ਲਈ ਸਿਹਤ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਵਿੱਚ ਸਹਿਯੋਗ ਕਰਨ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪਿੰਡਾਂ ਅਤੇ ਸ਼ਹਿਰ ਵਿੱਚ ਜਾਗਰੁਕਤਾ ਮੁਹਿੰਮ ਚਲਾਈ ਗਈ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸਕੂਲਾਂ ਵਿੱਚ ਪੋਸਟਰ, ਭਾਸ਼ਣ, ਪੇਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਪਹਿਲਾ ਸਥਾਨ ਇਸ਼ਮੀਤ ਕੌਰ ਕਲਾਸ ਦਸਵੀਂ, ਦੂਜਾ ਸਥਾਨ ਪਾਇਲ ਗੋਇਲ ਕਲਾਸ ਸੱਤਵੀਂ ਅਤੇ ਤੀਸਰੇ ਸਥਾਨ ’ਤੇ ਕਮੱਪਸ਼ੀ ਗੋਇਲ ਜਮਾਤ ਬਾਹਰਵੀਂ ਨੂੰ ਸਨਮਾਨਿਤ ਕੀਤਾ ਗਿਆ।  ਇਸ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਸਾਰੇ ਹੀ ਪ੍ਰਤੀਯੋਗੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਰਾਮ ਕੁਮਾਰ ਸਿਹਤ ਸੁਪਰਵਾਈਜ਼ਰ ਨੇ ਸਕੂਲ ਵਿੱਚ ਪਹੁੰਚ ਕੇ ਵਿਦਿਆਰਥੀਆਂ ਨੂੰ ਮੌਸਮੀ ਬੀਮਾਰੀਆਂ ਦੇ ਕਾਰਨ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ। ਜ਼ਿਲ੍ਹਾ ਐਪੀਡੀਮਾਲੋਜਿਸਟ ਸ਼੍ਰੀ ਸ਼ੰਤੋਸ਼ ਭਾਰਤੀ ਨੇ ਕਿਹਾ ਕਿ ਮਹੀਨਾ ਜੂਨ ਅਤੇ ਜੁਲਾਈ ਵਿਚ ਸਿਹਤ ਵਰਕਰ ਮਲੇਰੀਆ ਅਤੇ ਡੇਂਗੂ ਤੋਂ ਬਚਾਉਣ ਲਈ ਝੁੱਗੀ- ਝੌਂਪੜੀਆਂ, ਭੱਠਿਆਂ, ਹਾਈ ਰਿਸਕ ਅਤੇ ਦੂਰ-ਦੁਰਾਡੇ ਏਰੀਏ ਵਿੱਚ ਪਹੁੰਚ ਕੇ ਜਿੱਥੇ ਬੀਮਾਰੀਆਂ ਪ੍ਰਤੀ ਜਾਗਰੂਕ ਕਰਨਗੇ, ਉੱਥੇ ਰੈਪਿਡ ਡਾਇਗਨੋਸਟਿਕ ਕਿੱਟਾਂ ਰਾਂਹੀ ਖੂਨ ਦੀ ਜਾਂਚ ਕਰਕੇ ਮਲੇਰੀਆ ਬੁਖਾਰ ਦੇ ਮਰੀਜਾਂ ਦਾ ਪਤਾ ਲਗਾਉਣਗੇ।
ਇਸ ਮੌਕੇ ਸਹਾਇਕ ਮਲੇਰੀਆ ਅਫ਼ਸਰ ਗੁਰਜੰਟ ਸਿੰਘ ਨੇ ਦੱਸਿਆ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਦੇ ਤਹਿਤ ਮਮਤਾ ਦਿਵਸ ’ਤੇ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਉਣ ਲਈ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਹ ਪਿੰਡ ਜਿੱਥੇ ਪਿਛਲੇ ਤਿੰਨ ਸਾਲਾਂ ਦੌਰਾਨ ਕੋਈ ਵੀ ਬੁਖਾਰ ਦਾ ਕੇਸ ਪਾਇਆ ਗਿਆ ਹੈ, ਉਥੇ ਵਿਸ਼ੇਸ਼ ਸਰਵੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਉਨਾਂ ਕਿਹਾ ਕਿ ਸਿਹਤ ਵਿਭਾਗ ਦਾ ਇਕੋ-ਇੱਕ ਮੰਤਵ ਲੋਕਾਂ ਨੂੰ ਹਰ ਹੀਲੇ ਬੀਮਾਰੀਆਂ ਤੋਂ ਬਚਾਉਣਾ ਹੈ। ਇਸ ਮੌਕੇ ਪਿ੍ਰੰਸੀਪਲ ਸ਼੍ਰੀ ਮੱਖਣ ਲਾਲ  ਜਿੰਦਲ ਅਤੇ ਸ਼੍ਰੀ ਸ਼ਾਮ ਲਾਲ ਗੋਇਲ ਪ੍ਰਧਾਨ ਸਕੂਲ ਪ੍ਰਬੰਧਕ ਕਮੇਟੀ ਨੇ ਵਿਦਿਆਰਥੀਆਂ ਅਤੇ ਸਕੂਲ ਸਟਾਫ ਵੱਲੋਂ ਹਰ ਸੰਭਵ ਯਤਨ ਕਰਨ ਲਈ ਸੈਮੀਨਾਰ ਵਿੱਚ ਦੱਸੇ ਨੁਕਤਿਆਂ ਅਮਲ ਕਰਨ ਦਾ ਭਰੋਸਾ ਦਿਵਾਇਆ,
ਇਸ ਮੌਕੇ ਦਰਸ਼ਨ ਸਿੰਘ ਡਿਪਟੀ ਸਮੂਹ ਸਿਖਿਆ ਅਤੇ ਸੂਚਨਾ ਅਫਸਰ,ਸੰਜੀਵ ਕੁਮਾਰ, ਕਿ੍ਰਸ਼ਨ ਲਾਲ, ਗੁਰਜਿੰਦਰ ਕੁਮਾਰ, ਪੁਸ਼ਪਿੰਦਰ ਸਿੰਘ ਅਤੇ ਸਮੂਹ ਸਕੂਲ ਸਟਾਫ ਆਦਿ ਹਾਜ਼ਰ ਸਨ।    

LEAVE A REPLY

Please enter your comment!
Please enter your name here