*ਫ਼ਤਹਿਗੜ੍ਹ ਸਾਹਿਬ ਦੇ ਨਬੀਪੁਰ ‘ਚ ਭਿਆਨਕ ਸੜਕ ਹਾਦਸਾ , ਪੰਜਾਬ ਪੁਲਿਸ ਦੇ 2 ਜਵਾਨਾਂ ਦੀ ਮੌਤ, ਫੌਜ ਦੇ 4 ਜਵਾਨ ਜ਼ਖਮੀ*

0
58

(ਸਾਰਾ ਯਹਾਂ/ਬਿਊਰੋ ਨਿਊਜ਼ )  : ਫ਼ਤਹਿਗੜ੍ਹ ਸਾਹਿਬ ਦੇ ਨਬੀਪੁਰ ਇਲਾਕੇ ‘ਚ ਬੁੱਧਵਾਰ ਸਵੇਰੇ 4 ਵਜੇ ਦੇ ਕਰੀਬ   ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ ਪੰਜਾਬ ਪੁਲਸ ਦੇ ਇੱਕ ਏਐਸਆਈ ਅਤੇ ਹੋਮ ਗਾਰਡ ਜਵਾਨ ਦੀ ਮੌਤ ਹੋ ਗਈ ਹੈ ਅਤੇ ਫੌਜ ਦੇ 4 ਜਵਾਨ ਜਖ਼ਮੀ ਹੋਏ ਹਨ। ਇਨ੍ਹਾਂ ਦੀ ਪਛਾਣ ਏਐਸਆਈ ਨਾਜਰ ਸਿੰਘ ਅਤੇ ਹੈੱਡ ਕਾਂਸਟੇਬਲ ਕੁਲਦੀਪ ਸਿੰਘ ਵਜੋਂ ਹੋਈ ਹੈ। ਉਹ ਫਤਹਿਗੜ੍ਹ ਸਾਹਿਬ ਦੇ ਵਸਨੀਕ ਸਨ ਅਤੇ ਨਬੀਪੁਰ ਪੁਲੀਸ ਚੌਕੀ ਵਿੱਚ ਤਾਇਨਾਤ ਸਨ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਇਹ ਘਟਨਾ ਪਿੰਡ ਨਬੀਪੁਰ ਸਥਿਤ ਕੰਟੀਨੈਂਟਲ ਕਾਲਜ ਨੇੜੇ ਵਾਪਰੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਾਸ਼ਟਰੀ ਰਾਜ ਮਾਰਗ ‘ਤੇ ਇੱਕ ਪੀਆਰਟੀਸੀ ਦੀ ਬੱਸ ਨੇ ਫ਼ੌਜ ਦੇ ਕਾਫ਼ਲੇ ਨੂੰ ਟੱਕਰ ਮਾਰ ਦਿੱਤੀ ਅਤੇ ਪਿੱਛੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਪੀਆਰਟੀਸੀ ਦੀ ਬੱਸ ਨੂੰ ਟੱਕਰ ਮਾਰ ਦਿੱਤੀ ਤੇ ਬੱਸ ਮੁਲਾਜ਼ਮਾਂ ‘ਤੇ ਚੜ੍ਹ ਗਈ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।  ਇਸ ਹਾਦਸੇ ‘ਚ ਫੌਜ ਦੇ ਚਾਰ ਜਵਾਨ ਜ਼ਖਮੀ ਹੋ ਗਏ। ਜ਼ਖਮੀਆਂ ਦੇ ਨਾਂ ਚੌਹਾਨ ਪ੍ਰਸਾਦ, ਵਿਜੇ ਕੁਮਾਰ, ਸੁਧਾਂਸ਼ੂ ਅਤੇ ਸ਼ਿਖੰਡਾ ਰਾਮ ਦੱਸੇ ਗਏ ਹਨ। ਇਸ ਵਿੱਚ ਬੱਸ ਡਰਾਈਵਰ ਵੀ ਜ਼ਖ਼ਮੀ ਹੋ ਗਿਆ। ਜ਼ਖਮੀਆਂ ਨੂੰ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਟਰੱਕ ਚਾਲਕ ਦੀ ਪਛਾਣ ਸਾਜਿਦ ਵਾਸੀ ਬੁਲੰਦਸ਼ਹਿਰ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ, ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਉਸ ਖਿਲਾਫ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਗਈ ਹੈ। 

 ਜਾਣੋ ਪੂਰਾ ਮਾਮਲਾ  ਦੱਸ ਦੇਈਏ ਕਿ ਅੱਜ ਨਬੀਪੁਰ ਵਿਖੇ ਜਦੋਂ ਫੌਜ ਦੀਆਂ ਗੱਡੀਆਂ ਦਾ ਕਾਫਲਾ ਜਾ ਰਿਹਾ ਸੀ ਤਾਂ ਇੱਕ ਬੱਸ ਨੇ ਫੌਜ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ ਸੀ। ਇਸ ਦੌਰਾਨ ਸੜਕ ਹਾਦਸੇ ਦੀ ਜਾਂਚ ਕਰਨ ਲਈ ਨਬੀਪੁਰ ਚੌਂਕੀ ਤੋਂ ਏਐਸਆਈ ਨਾਜਰ ਸਿੰਘ ਅਤੇ ਹੋਮ ਗਾਰਡ ਜਵਾਨ ਕੁਲਦੀਪ ਸਿੰਘ ਮੌਕੇ ‘ਤੇ ਗਏ ਸੀ। ਜਦੋਂ ਉਹ ਬੱਸ ਅੱਗੇ ਖੜ੍ਹੇ ਹੋ ਕੇ ਹਾਦਸੇ ਦੀ ਜਾਂਚ ਕਰ ਰਹੇ ਸੀ ਤਾਂ ਪਿੱਛੋਂ ਤੇਜ ਰਫਤਾਰ ਟਰੱਕ ਆਇਆ ,ਜਿਸਨੂੰ ਰੁਕਣ ਦਾ ਪੁਲਿਸ ਮੁਲਾਜ਼ਮਾਂ ਨੇ ਇਸ਼ਾਰਾ ਵੀ ਕੀਤਾ ਗਿਆ ਸੀ ਪ੍ਰੰਤੂ ਇਸ ਟਰੱਕ ਡਰਾਈਵਰ ਨੇ ਲਾਪਰਵਾਹੀ ਨਾਲ ਲਿਆ ਕੇ ਟਰੱਕ ਬੱਸ ਵਿੱਚ ਮਾਰਿਆ। ਜਿਸ ਨਾਲ ਬੱਸ ਦੇ ਅੱਗੇ ਖੜੇ ਏਐਸਆਈ ਨਾਜਰ ਸਿੰਘ ਅਤੇ ਹੋਮ ਗਾਰਡ ਜਵਾਨ ਕੁਲਦੀਪ ਸਿੰਘ ਦੀ ਮੌਤ ਹੋ ਗਈ ਹੈ। 

LEAVE A REPLY

Please enter your comment!
Please enter your name here