*ਪੁਲਿਸ ਵੱਲੋਂ ਗ੍ਰਿਫ਼ਤਾਰ 7 ‘ਆਪ’ ਆਗੂਆਂ ‘ਚੋਂ ਦੋ ਕੋਰੋਨਾ ਪਾਜ਼ੇਟਿਵ, ਹੁਣ ਪੁਲਿਸ ਮੁਲਾਜ਼ਮਾਂ ਦੇ ਵੀ ਹੋਣਗੇ ਟੈਸਟ*

0
78

(ਸਾਰਾ ਯਹਾਂ/ਬਿਊਰੋ ਨਿਊਜ਼ ) : ਖੰਨਾ ਵਿੱਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਸੱਤ ‘ਆਪ’ ਆਗੂਆਂ ‘ਚੋਂ ਦੋ ਆਗੂ ਕੋਰੋਨਾ ਪੌਜ਼ੇਟਿਵ ਆਏ ਹਨ। ਇਨ੍ਹਾਂ ਨੂੰ ਜੇਲ੍ਹ ਅੰਦਰ ਇੱਕ ਹਫ਼ਤੇ ਲਈ ਆਈਸੋਲੇਟ ਕੀਤਾ ਜਾਵੇਗਾ। ਇਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਪੁਲਿਸ ਅਧਿਕਾਰੀਆਂ ਤੇ ਹੋਰਨਾਂ ਲੋਕਾਂ ਦੀ ਸੈਂਪਲਿੰਗ ਹੋਵੇਗੀ। ਇਨ੍ਹਾਂ ਆਗੂਆਂ ਨੂੰ ਲੁਧਿਆਣਾ ਜੇਲ੍ਹ ਭੇਜਣ ਤੋਂ ਪਹਿਲਾਂ ਕੋਰੋਨਾ ਟੈਸਟ ਕਰਾਇਆ ਗਿਆ ਸੀ। 

ਸੀਨੀਅਰ ਮੈਡੀਕਲ ਅਧਿਕਾਰੀ ਡਾਕਟਰ ਮਨਿੰਦਰ ਸਿੰਘ ਭਸੀਨ ਨੇ ਦੱਸਿਆ ਕਿ ਹੁਣ ਤੱਕ ਖੰਨਾ ਵਿੱਚ 8 ਕੇਸ ਐਕਟਿਵ ਹਨ। ਜਿਹੜੇ ਵਿਅਕਤੀ ਪੁਲਿਸ ਕਸਟਡੀ ਵਿੱਚ ਪੌਜ਼ੇਟਿਵ ਆਉਂਦੇ ਹਨ, ਉਨ੍ਹਾਂ ਨੂੰ ਜੇਲ੍ਹ ਅੰਦਰ ਅਲੱਗ ਕਮਰੇ ਵਿੱਚ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਦੋ ਵਿਅਕਤੀ ਪੌਜ਼ੇਟਿਵ ਆਏ ਹਨ, ਉਨ੍ਹਾਂ ਅੰਦਰ ਕੋਈ ਜ਼ਿਆਦਾ ਖ਼ਤਰੇ ਵਾਲੇ ਲੱਛਣ ਨਹੀਂ ਹਨ। ਜਿਹੜੇ ਵਿਅਕਤੀ ਇਨ੍ਹਾਂ ਦੇ ਸੰਪਰਕ ਵਿੱਚ ਰਹੇ ਹਨ, ਉਨ੍ਹਾਂ ਦੇ ਵੀ ਟੈਸਟ ਕੀਤੇ ਜਾਣਗੇ। 


ਦੱਸ ਦਈਏ ਕਿ ਲੰਘੇ ਦਿਨ ਲੁਧਿਆਣਾ ਜ਼ਿਲ੍ਹੇ ‘ਚ ‘ਆਪ’ ਦੇ 7 ਨੇਤਾਵਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਨੇਤਾਵਾਂ ‘ਤੇ ਜਬਰੀ ਵਸੂਲੀ, ਘਰ ‘ਚ ਘੁਸਪੈਠ, ਗ਼ਲਤ ਤਰੀਕੇ ਨਾਲ ਬੰਦੀ ਬਣਾਉਣਾ, ਅਪਰਾਧਿਕ ਧਮਕੀ ਆਦਿ ਦੇ ਦੋਸ਼ ਹਨ। ਪਿਛਲੇ ਦਿਨੀਂ ਦੁਕਾਨਦਾਰਾਂ ਨੇ ਇਨ੍ਹਾਂ ਆਗੂਆਂ ‘ਤੇ ਦੁਕਾਨਾਂ ਦੀ ਮੁਰੰਮਤ ਦਾ ਕੰਮ ਜ਼ਬਰਦਸਤੀ ਬੰਦ ਕਰਵਾਉਣ ਤੇ ਦੁਕਾਨਾਂ ‘ਚ ਵੜ ਕੇ ਪੈਸੇ ਮੰਗਣ ਦੇ ਦੋਸ਼ ਲਾਏ ਸਨ। ਇਸ ਤੋਂ ਬਾਅਦ ਖੰਨਾ ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਸੀ।

ਹਾਸਲ ਜਾਣਕਾਰੀ ਅਨੁਸਾਰ ਸੁਭਾਸ਼ ਬਾਜ਼ਾਰ ਦੇ ਦੋ ਦੁਕਾਨਦਾਰਾਂ ਦੀ ਸ਼ਿਕਾਇਤ ‘ਤੇ ਖੰਨਾ ਪੁਲਿਸ ਨੇ ‘ਆਪ’ ਦੇ ਸੂਬਾ ਜੁਆਇੰਟ ਸਕੱਤਰ ਗੁਰਦੀਪ ਸਿੰਘ ਦੀਪੂ, ਬਲਾਕ ਦਿਹਾਤੀ ਪ੍ਰਧਾਨ ਸੁਖਵਿੰਦਰ ਸਿੰਘ, ਬਲਾਕ ਪ੍ਰਧਾਨ ਵਰਿੰਦਰ ਸਿੰਘ, ਬਲਾਕ ਪ੍ਰਧਾਨ ਰਾਜਵੀਰ ਸ਼ਰਮਾ, ਤਰਿੰਦਰ ਸਿੰਘ, ਬਲਾਕ ਪ੍ਰਧਾਨ ਸ਼ਹਿਰੀ ਰਾਜ ਕੁਮਾਰ ਜੱਸਲ , ਯੂਥ ਏ ਚੇਅਰਮੈਨ ਖੰਨਾ ਅਤੇ ਵਾਰਡ ਨੰਬਰ 21 ਦੇ ਇੰਚਾਰਜ ਪ੍ਰਸ਼ਾਂਤ ਡੰਗ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

LEAVE A REPLY

Please enter your comment!
Please enter your name here