ਬੋਹਾ/ਮਾਨਸਾ, 05 ਮਈ (ਸਾਰਾ ਯਹਾਂ/ ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ਾ ‘ਤੇ ਬਲਾਕ ਬੁਢਲਾਡਾ ਦੇ ਬੋਹਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਐਸ.ਡੀ.ਐਮ ਬੁਢਲਾਡਾ ਸ਼੍ਰੀ ਪ੍ਰਮੋਦ ਕੁਮਾਰ ਸਿੰਗਲਾ ਨੇ ਕੀਤਾ।
ਇਸ ਮੌਕੇ ਸ੍ਰੀ ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ, ਜਿਸ ਸਦਕਾ ਅੱਜ ਬੋਹਾ ਵਿਖੇ ਬਣੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹੇ ਅੰਦਰ 10 ਹੋਰ ਆਮ ਆਦਮੀ ਕਲੀਨਿਕ ਚੱਲ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਕਲੀਨਿਕ ਵਿਚ ਲੋਕਾਂ ਨੂੰ 80 ਕਿਸਮ ਦੀਆਂ ਦਵਾਈਆਂ ਮੁਫਤ ਮਿਲਣਗੀਆਂ ਅਤੇ ਕਈ ਪ੍ਰਕਾਰ ਦੇ ਟੈਸਟ ਵੀ ਮੁਫ਼ਤ ਕੀਤੇ ਜਾਣਗੇ। ਕਲੀਨਿਕ ਵਿਚ ਮੈਡੀਕਲ ਅਫਸਰ ਸਮੇਤ ਹੋਰ ਲੋੜੀਂਦਾ ਸਟਾਫ ਤੈਨਾਤ ਕਰ ਦਿੱਤਾ ਗਿਆ ਹੈ, ਜੋ ਕਿ ਇਥੇ ਹੀ ਸੇਵਾਵਾਂ ਪ੍ਰਦਾਨ ਕਰੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਿਹਤ, ਸਿੱਖਿਆ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਪਿੰਡ ਪੱਧਰ ‘ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਸਿਵਲ ਸਰਜਨ ਮਾਨਸਾ ਡਾ. ਅਸ਼ਵਨੀ ਕੁਮਾਰ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਵੱਲੋਂ ਆਮ ਆਦਮੀ ਕਲੀਨਿਕ ਵਿਚ ਲੋੜੀਂਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ।
ਇਸ ਮੌਕੇ ਡਾ.ਰਣਜੀਤ ਸਿੰਘ ਰਾਏ ਸਹਾਇਕ ਸਿਵਲ ਸਰਜਨ ਮਾਨਸਾ , ਡਾ. ਗੁਰਚੇਤਨ ਪ੍ਰਕਾਸ਼ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ, ਸ਼੍ਰ ਬਲਕਾਰ ਸਿੰਘ ਨਾਇਬ ਤਹਸੀਲਦਾਰ ਬੁਢਲਾਡਾ, ਡਾ.ਸਿਮਰਪ੍ਰੀਤ ਸਿੰਘ,ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮਨੇਜਰ, ਸੋਹਣਾ ਸਿੰਘ ਚੇਅਰਮੈਨ ਕੋਅਪਰੇਟਿਵ ਬੈਂਕ ਮਾਨਸਾ ,ਸ੍ਰ ਗੁਰਦਰਸ਼ਨਰ ਸਿੰਘ,ਜਰਨੈਲ ਸਿੰਘ ਸਕੱਤਰ ਐਮ.ਐਲ.ਏ .ਦਫਤਰ,ਮਨਜੀਤ ਕੋਰ ਵਾਇਸ ਪ੍ਰੈਜੀਡੈੰਟ ਨਗਰ ਪੰਚਾਇਤ ਬੋਹਾ, ਸ੍ਰ ਕੁਲਵੰਤ ਸਿੰਘ ਸੇਰਖਾਂ ਜਿਲਾ ਸਕੱਤਰ, ਸ੍ਰ ਦਰਸਨ ਸਿੰਘ ਘਾਰੂ ਜਿਲਾ ਜਰਨਲ ਸਕੱਤਰ,ਸ੍ਰ ਹਰਵਿੰਦਰ ਸਿੰਘ ਸੇਖੋ ਜਿਲਾ ਪ੍ਰਧਾਨ ਟਰੇਡ ਵਿੰਗ,ਸ੍ਰ ਰਮਨ ਗੁੜਦੀ ਜਿਲਾ ਯੂਥ ਪ੍ਰਧਾਨ ਮਾਨਸਾ,ਸ੍ਰ ਹਾਕਮ ਸਿੰਘ ਸੀਨੀਅਰ ਆਗੂ ਆਮ ਆਦਮੀ ਪਾਰਟੀ,ਕਮਲਦੀਪ ਸਿੰਘ ਬਾਵਾ ਸੀਨੀਅਰ ਆਗੂ ਆਮ ਆਦਮੀ ਪਾਰਟੀ,ਸ੍ਰੀ ਮਤੀ ਸੁਖਜੀਤ ਕੋਰ ਪ੍ਰਧਾਨ ਨਗਰ ਪੰਚਾਇਤ ਬੋਹਾ, ਕਰਮਜੀਤ ਸਿੰਘ ਫੋਜੀ,ਸੁਖਵਿੰਦਰ ਸਿੰਘ ਸੁੱਖਾ,ਨੈਬ ਸਿੰਘ ਪ੍ਰਧਾਨ ਟਰੱਕ ਯੂਨੀਅਨ ਬੋਹਾ,ਜਗਨ ਨਾਥ,ਵਿਜੈ ਕੁਮਾਰ ਜਿਲਾ ਸਮੂਹ ਸਿਖਿਆ ਅਤੇ ਸੂਚਨਾ ਅਫਸਰ, ਵਰਿੰਦਰ ਸਿੰਘ ਫਾਰਮੇਸੀ ਅਫਸਰ, ਹਰਬੰਸ ਲਾਲ ਬਲਾਕ ਹੈਲਥ ਐਜੁਕੇਟਰ,ਤਰੁਣ ਕੋਸ਼ਿਕ,ਸ੍ਰੀ ਅਸਵਨੀ ਕੁਮਾਰ ਅੈਮ.ਪੀ.ਅੈਸ,ਗੁਰਿੰਦਰਜੀਤ ਅਤੇ ਗੁਰਵਿੰਦਰ ਸਿੰਘ ਐਮ.ਪੀ.ਡਬਲਿਓ ਮੇਲ ਤੋਂ ਇਲਾਵਾ ਪਿੰਡ ਦੇ ਮੋਹਤਬਰ ਵਿਅਕਤੀ, ਪੰਚ-ਸਰਪੰਚ, ਕਲੱਬਾਂ ਦੇ ਨੁਮਾਇੰਦੇ, ਆਸ਼ਾ ਵਰਕਰਜ਼ ਤੇ ਸਿਹਤ ਵਿਭਾਗ ਦੇ ਵੱਖ-ਵੱਖ ਕਰਮਚਾਰੀ ਹਾਜ਼ਰ ਸਨ।