ਮਾਨਸਾ, 07 ਮਈ (ਸਾਰਾ ਯਹਾਂ/ ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ’ਚ ਵਾਧਾ ਕਰਦਿਆਂ 4 ਹੋਰ ਸੇਵਾਵਾਂ ਸ਼ੁਰੂ ਕੀਤੀਆਂ ਗਈਆ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਨਵੀਂਆਂ ਸੇਵਾਵਾਂ ਵਿੱਚ ਐਚ.ਐਸ.ਆਰ.ਪੀ (ਹਾਈ ਸਕਿਊਰਟੀ ਨੰਬਰ ਪਲੇਟਸ), ਸਿਹਤ ਤੇ ਵਹੀਕਲ ਬੀਮਾ, ਆਧਾਰ ਪੈਨ ਨਾਲ ਲਿੰਕ ਅਤੇ ਜਨਰਲ ਟਾਈਪਿੰਗ ਨਾਲ ਸਬੰਧਤ ਸੇਵਾਵਾਂ ਸ਼ਾਮਿਲ ਹਨ।
ਉਨ੍ਹਾਂ ਨੇ ਦੱਸਿਆ ਹੁਣ ਐਚ.ਐਸ.ਆਰ.ਪੀ ਸਰਵਿਸ ਰਾਹੀਂ ਹਾਈ ਸਕਿਊਰਿਟੀ ਰਜਿਸਟਰੇਸ਼ਨ ਪਲੇਟਾਂ ਵੀ ਸੇਵਾ ਕੇਂਦਰ ਰਾਹੀਂ ਅਪਲਾਈ ਕੀਤੀਆਂ ਜਾ ਸਕਦੀਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ ਜਿਸ ਤਹਿਤ ਜ਼ਿਲ੍ਹੇ ਦੇ ਸਮੁੱਚੇ ਸਰਕਾਰੀ ਅਦਾਰੇ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਖੁੱਲ੍ਹ ਰਹੇ ਹਨ,ਪਰ ਸਮੂਹ ਸੇਵਾ ਕੇਂਦਰ ਪਹਿਲਾਂ ਵਾਂਗ ਸਵੇਰੇ 9 ਵਜੇ ਤੋਂ ਸਾਮ 5 ਵਜੇ ਤੱਕ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ।
ਡਿਪਟੀ ਕਮਿਸਨਰ ਸ੍ਰੀਮਤੀ ਬਲਦੀਪ ਕੌਰ ਜਾਣਕਾਰੀ ਦਿੰਦੇ ਹੋਏ।