ਮਾਨਸਾ, 12 ਮਈ (ਸਾਰਾ ਯਹਾਂ/ ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਖਰੀਦ ਕੀਤੀ ਕਣਕ ਦੀ 100 ਫ਼ੀਸਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ 1250 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿਚ ਬੀਤੀ ਸ਼ਾਮ ਤੱਕ ਆਈ 5 ਲੱਖ 99 ਹਜ਼ਾਰ 815 ਮੀਟਰਿਕ ਟਨ ਕਣਕ ਵਿਚੋਂ 5 ਲੱਖ, 99 ਹਜ਼ਾਰ 764 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਏਜ਼ੰਸੀ ਵੱਲੋਂ 188645 ਮੀਟਰਕ ਟਨ, ਮਾਰਕਫੈੱਡ ਵੱਲੋਂ 152607 ਮੀਟਰਕ ਟਨ, ਪਨਸਪ ਵੱਲੋਂ 160314, ਪੰਜਾਬ ਵੇਅਰਹਾਊਸ ਵੱਲੋਂ 92714 ਅਤੇ ਵਪਾਰੀਆਂ ਵੱਲੋਂ 5484 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।