ਮਾਨਸਾ, 25 ਮਈ (ਸਾਰਾ ਯਹਾਂ/ ਮੁੱਖ ਸੰਪਾਦਕ) : ਜ਼ਿਲ੍ਹੇ ਦੇ ਵਿਕਾਸ ਅਤੇ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਅੱਜ ਚੇਅਰਮੈਨ ਸ਼੍ਰੀ ਚਰਨਜੀਤ ਸਿੰਘ ਅੱਕਾਂਵਾਲੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਯੋਜਨਾ ਕਮੇਟੀ ਦੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ।
ਮੀਟਿੰਗ ਦੌਰਾਨ ਚੇਅਰਮੈਨ ਸ਼੍ਰੀ ਅੱਕਾਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀਆਂ ਨੂੰ ਜਿਲਿ੍ਹਆਂ ਦੇ ਵਿਕਾਸ ਲਈ ਡਿਸਟ੍ਰਿਕਟ ਡਿਵੈਲਪਮੈਂਟ ਪਲਾਨ ਤਿਆਰ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ।
ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿੱਖਿਆ, ਸਿਹਤ, ਸ਼ੀਵਰੇਜ਼ ਅਤੇ ਪਬਲਿਕ ਹਿੱਤਾਂ ਨੂੰ ਧਿਆਨ ਵਿੱਚ ਰੱਖਕੇ ਹੋਣ ਵਾਲੇ ਵਿਕਾਸ ਕੰਮ ਡਿਪਟੀ ਕਮਿਸ਼ਨਰ ਨੂੰ ਭੇਜੇ ਜਾਣ, ਤਾਂ ਜੋ ਜ਼ਿਲ੍ਹੇ ਦੇ ਵਿਕਾਸ ਕੰਮਾਂ ਦਾ ਪਲਾਨ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਭੇਜਿਆ ਜਾ ਸਕੇ।
ਇਸ ਮੌਕੇ ਸਹਾਇਕ ਕਮਿਸ਼ਨਰ ਸ਼੍ਰੀ ਹਰਜਿੰਦਰ ਸਿੰਘ ਜੱਸਲ, ਸਹਾਇਕ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।