*ਘਟਨਾ ਬਹੁਤ ਗੰਭੀਰ ਹੈ, ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ- PM ਮੋਦੀ*

0
131

Odisha Train Accident: ਓੜੀਸ਼ਾ ਦੇ ਬਾਲਾਸੋਰ ਵਿੱਚ ਤਿੰਨ ਟਰੇਨਾਂ ਦੀ ਟੱਕਰ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਘਟਨਾ ਵਾਲੀ ਥਾਂ ਉੱਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਦੀ ਹਮਦਰਦੀ ਉਨ੍ਹਾਂ ਪਰਿਵਾਰਾਂ ਨਾਲ ਹੈ, ਜਿਨ੍ਹਾਂ ਨੇ ਇਸ ਸਮੇਂ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਇਸ ਸਰਕਾਰ ਦੀ ਤਰਜੀਹ ਹੈ ਕਿ ਵੱਧ ਤੋਂ ਵੱਧ ਬਚਾਅ ਕਿਵੇਂ ਕੀਤਾ ਜਾਵੇ ਜੋ ਮਰੀਜ਼ ਹਸਪਤਾਲ ਵਿੱਚ ਹਨ, ਉਨ੍ਹਾਂ ਦਾ ਇਲਾਜ ਕਿਵੇਂ ਕੀਤਾ ਜਾਵੇ।

ਪੀਐਮ ਮੋਦੀ ਨੇ ਕਿਹਾ ਕਿ ਇਸ ਯਾਤਰਾ ਵਿੱਚ ਕਈ ਰਾਜਾਂ ਦੇ ਯਾਤਰੀਆਂ ਨੇ ਕੁਝ ਨਾ ਕੁਝ ਗੁਆਇਆ ਹੈ। ਇਹ ਇੱਕ ਬਹੁਤ ਹੀ ਦਰਦਨਾਕ ਘਟਨਾ ਹੈ ਜੋ ਮਨ ਨੂੰ ਪਰੇਸ਼ਾਨ ਕਰਦੀ ਹੈ। ਜਖਮੀ ਹੋਏ ਲੋਕਾਂ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਹ ਮੁੱਦਾ ਸਰਕਾਰ ਲਈ ਗੰਭੀਰ ਹੈ। ਇਸ ਦੀ ਜਾਂਚ ਕੀਤੀ ਜਾਵੇਗੀ, ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਪੀਐਮ ਮੋਦੀ ਨੇ ਮਦਦ ਕਰਨ ਵਾਲਿਆਂ ਦਾ ਕੀਤਾ ਧੰਨਵਾਦ 

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਜ਼ਖਮੀਆਂ ਦੀ ਮਦਦ ਕਰਨ ਵਾਲਿਆਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ, ”ਇਹ ਦਰਦਨਾਕ ਘਟਨਾ ਹੈ। ਸਰਕਾਰ ਜ਼ਖਮੀਆਂ ਦੇ ਇਲਾਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਹ ਇੱਕ ਗੰਭੀਰ ਘਟਨਾ ਹੈ, ਹਰ ਕੋਣ ਤੋਂ ਜਾਂਚ ਦੇ ਨਿਰਦੇਸ਼ ਦਿੱਤੇ ਗਏ ਹਨ। ਦੋਸ਼ੀ ਪਾਏ ਜਾਣ ਵਾਲਿਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਰੇਲਵੇ ਟਰੈਕ ਨੂੰ ਬਹਾਲ ਕਰਨ ਲਈ ਕੰਮ ਕਰ ਰਿਹਾ ਹੈ।

LEAVE A REPLY

Please enter your comment!
Please enter your name here