(ਸਾਰਾ ਯਹਾਂ/ ਮੁੱਖ ਸੰਪਾਦਕ) ਪੰਜਾਬ ਸਰਕਾਰ ਨੇ ਚੁੱਪ-ਚੁਪੀਤੇ ਜਨਤਾ ਨੂੰ ਵੱਡਾ ਝਟਕਾ ਦਿੱਤਾ ਹੈ। ਭਗਵੰਤ ਮਾਨ ਸਰਕਾਰ ਨੇ ਪੈਟਰੋਲ ਤੇ ਡੀਜ਼ਲ ‘ਤੇ ਵੈਟ ਕਰੀਬ 1 ਰੁਪਏ ਵਧਾ ਦਿੱਤਾ ਹੈ। ਜਿਸ ਤੋਂ ਬਾਅਦ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋਂ ਸਰਕਾਰ ‘ਤੇ ਤੰਜ ਕਸਿਆ ਗਿਆ ਹੈ। ਬਿੱਟੂ ਨੇ ਕਿਹਾ ਕਿ ਸਰਕਾਰ ਨੂੰ ਇਹ ਫ਼ੈਸਲਾ ਫੌਰੀ ਪ੍ਰਭਾਵ ਨਾਲ ਵਾਪਸ ਲੈਣਾ ਚਾਹੀਦਾ ਹੈ।
ਰਵਨੀਤ ਬਿੱਟੂ ਨੇ ਟਵੀਟ ਕਰਕੇ ਲਿਖਿਆ, “ਕੇਜਰੀਵਾਲ ਦੇ ਦੋਹਰੇ ਮਾਪਦੰਡ, ਰਾਮਲੀਲਾ ਮੈਦਾਨ ਵਿਚ ਉਹ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਭਾਜਪਾ ਦੀ ਆਲੋਚਨਾ ਕਰਦਾ ਹੈ ਪਰ ਪੰਜਾਬ ਵਿਚ ਉਸ ਨੇ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਧਾ ਦਿੱਤਾ ਹੈ ਜਿਸ ਕਾਰਨ ਪੰਜਾਬ ਦੇ ਵੋਟਰਾਂ ਨੂੰ ਜ਼ਿਆਦਾ ਟੈਕਸ ਦੇਣਾ ਪੈ ਰਿਹਾ ਹੈ। ਉਸ ਨੂੰ ਪੰਜਾਬ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਜਾਇਜ਼ ਠਹਿਰਾਉਣਾ ਚਾਹੀਦਾ ਹੈ ਜਾਂ ਫੌਰੀ ਪ੍ਰਭਾਵ ਨਾਲ ਫੈਸਲਾ ਵਾਪਸ ਲੈਣਾ ਚਾਹੀਦਾ ਹੈ”