ਮਾਨਸਾ 3 ਜੁਲਾਈ (ਸਾਰਾ ਯਹਾਂ/ਚਨਾਂਦੀਪ ਔਲਖ ): ਸਿਹਤ ਬਲਾਕ ਖਿਆਲਾ ਕਲਾਂ ਵੱਲੋਂ ਸੀਨੀਅਰ ਮੈਡੀਕਲ ਅਫਸਰ ਡਾਕਟਰ ਹਰਦੀਪ ਸ਼ਰਮਾ ਦੀ ਅਗਵਾਈ ਵਿੱਚ ਮਿਤੀ 4 ਜੁਲਾਈ ਤੋਂ 17 ਜੁਲਾਈ ਤੱਕ ਤੀਬਰ ਦਸਤ ਰੋਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ।ਡਾਕਟਰ ਹਰਦੀਪ ਸ਼ਰਮਾ ਨੇ ਦੱਸਿਆ ਕਿ ਇਸ ਪੰਦਰਵਾੜੇ ਦਾ ਮੁੱਖ ਮੰਤਵ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਰੋਗ ਨਾਲ ਹੋਣ ਵਾਲੀਆਂ ਮੌਤਾ ਦੀ ਗਿਣਤੀ ਨੂੰ ਜੀਰੋ ਤੇ ਲਿਆਉਣਾ ਹੈ। ਸੰਸਾਰ ਵਿਚ ਹਰ ਸਾਲ 0 ਤੋਂ 5 ਸਾਲ ਤੱਕ ਦੇ ਬੱਚਿਆਂ ਦੀਆਂ ਦੋ ਲੱਖ ਮੌਤਾਂ ਕੇਵਲ ਦਸਤ ਰੋਗ ਕਾਰਨ ਹੀ ਹੁੰਦੀਆਂ ਹਨ, ਜਿਨਾਂ ਵਿਚੋਂ ਇਕ ਲੱਖ ਮੌਤਾਂ ਕੇਵਲ ਭਾਰਤ ਵਿੱਚ ਹੀ ਹੁੰਦੀਆਂ ਹਨ ।
ਬਲਾਕ ਐਜੂਕੇਟਰ ਕੇਵਲ ਸਿੰਘ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਘਰ-ਘਰ ਵਿਚ ਜਿੱਥੇ 0 ਤੋ 5 ਸਾਲ ਤੋਂ ਛੋਟੇ ਬੱਚੇ ਹਨ, ਆਸ਼ਾ ਵਲੋਂ ਓ.ਆਰ.ਐਸ. ਦੇ ਪੈਕਟ ਮੁਫਤ ਵੰਡੇ ਜਾ ਰਹੇ ਹਨ ਅਤੇ ਦਸਤ ਹੋਣ ਦੀ ਹਾਲਤ ਵਿਚ ਜਿੰਕ ਦੀਆਂ ਗੋਲੀਆਂ ਮੁਫਤ ਦਿੱਤੀਆਂ ਜਾਣਗੀਆ। ਬੱਚਿਆਂ ਨੂੰ ਦਸਤ ਲੱਗਣ ਨਾਲ ਸਰੀਰ ਵਿੱਚ ਪਾਣੀ ਦੀ ਕਮੀਂ ਹੈ ਜਾਂਦੀ ਹੈ। ਪਾਣੀ ਦੀ ਕਮੀਂ ਦੇ ਲੱਛਣ ਵਾਰ ਵਾਰ ਪਿਆਸ ਲੱਗਣੀ, ਅੱਖਾਂ ਦਾ ਅੰਦਰ ਧਸ ਜਾਣਾ, ਸੁਸਤ ਹੋ ਜਾਣਾ ਆਦਿ ਬਾਰੇ ਮਾਪਿਆਂ ਨੂੰ ਜਾਣੂੰ ਕਰਵਾਉਣ ਲਈ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜ਼ਿੰਕ ਕਾਰਨ ਬਣਾਏ ਜਾਣਗੇ । ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਹੱਥਾਂ ਦੀ ਸਫਾਈ ਕਰਨ ਬਾਰੇ ਜਾਗਰੂਕ ਕੀਤਾ ਜਾਵੇਗਾ।