ਮਾਨਸਾ 03 ਜੁਲਾਈ: (ਸਾਰਾ ਯਹਾਂ/ਹਿਤੇਸ਼ ਸ਼ਰਮਾ):
ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਦੀਆਂ ਹਦਾਇਤਾਂ ’ਤੇ ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਅਗਵਾਈ ਹੇਠ ਗਰਮੀਆਂ ਅਤੇ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ17 ਜੁਲਾਈ ਤੱਕ ਤੀਬਰ ਦਸਤ ਰੋਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ, ਜਿਸ ਦੌਰਾਨ ਆਸ਼ਾ ਵਰਕਰ ਆਸ਼ਾ ਫੈਸਿਲੀਟੇਟਰ, ਆਂਗਨਵਾੜੀ ਵਰਕਰਾਂ ਦੇ ਸਹਿਯੋਗ ਨਾਲ ਘਰ ਘਰ ਜਾ ਕੇ ਦਸਤ ਵਾਲੇ ਮਰੀਜ਼ਾਂ ਨੂੰ ਓ.ਆਰ.ਐਸ ਦੇ ਪੈਕੇਟ ਅਤੇ ਜ਼ਿੰਕ ਦੀਆਂ ਗੋਲੀਆਂ ਵੰਡੀਆਂ ਜਾਣਗੀਆਂ ਇਹ ਜਾਣਕਾਰੀ ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਨੇ ਦਿੱਤੀ।
ਸਿਵਲ ਸਰਜਨ ਨੇ ਦੱਸਿਆ ਕਿ ਗਰਮੀ ਅਤੇ ਬਰਸਾਤੀ ਮੌਸਮ ਦੌਰਾਨ ਦਸਤ ਰੋਗ ਕਾਰਨ ਬੱਚਿਆ ਵਿੱਚ ਪਾਣੀ ਦੀ ਘਾਟ ਹੋ ਜਾਦੀ ਹੈ, ਜਿਸ ਕਾਰਨ ਮੌਤ ਦਰ ਵਧਣ ਦਾ ਖਦਸ਼ਾ ਬਣ ਜਾਂਦਾ ਹੈ। ਇਸ ਪ੍ਰੋਗਰਾਮ ਦਾ ਮੁੱਖ ਮਕਸਦ ਲੋਕਾ ਨੂੰ ਕਰਨਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸੰਸਥਾਵਾਂ ਦੇ ਇੰਚਾਰਜਾਂ ਨੂੰ ਹਦਾਇਤ ਕੀਤੀ ਹਰ ਸੰਸਥਾ ਵਿਚ ਇਕ ਕਾਰਨਰ ਬਣਾਇਆ ਜਾਵੇ, ਜਿਸ ਵਿਚ ਸਪੈਸ਼ਲ ਓ.ਆਰ.ਐੱਸ ਅਤੇ ਜ਼ਿੰਕ ਦੀਆਂ ਗੋਲੀਆਂ ਦਿੱਤੀਆਂ ਜਾਣਗੇ।