ਮਾਨਸਾ 6 ਜੁਲਾਈ (ਸਾਰਾ ਯਹਾਂ/ ਆਤਮਾ ਸਿੰਘ ਪਮਾਰ )
ਮੈਡੀਕਲ ਪੈ੍ਕਟੀਸ਼ਨਰਜ਼ ਐਸੋਸ਼ੀਏਸ਼ਨ ਪੰਜਾਬ ਰਜਿ. ਜ਼ਿਲ੍ਹਾ ਇਕਾਈ ਮਾਨਸਾ ਦੀ ਇੱਕ ਅਹਿਮ ਮੀਟਿੰਗ ਸਥਾਨਕ ਅਮਰ ਰਿਜ਼ੌਰਟ ਵਿਖੇ ਜ਼ਿਲ੍ਹਾ ਪ੍ਰਧਾਨ ਸੱਤਪਾਲ ਰਿਸ਼ੀ ਦੀ ਪ੍ਰਧਾਨਗੀ ਹੇਠ ਹੋਈ। , ਮੀਟੰਗ ਵਿੱਚ ਜ਼ਿਲ੍ਹਾ ਕਮੇਟੀ ਅਤੇ ਬਲਾਕਾਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਸੂਬਾ ਕਮੇਟੀ ਮੈਂਬਰ ਤਾਰਾ ਚੰਦ ਭਾਵਾ ਨੇ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। । ਜ਼ਿਲ੍ਹਾ ਪ੍ਰਧਾਨ ਵੱਲੋਂ ਆਏ
ਸਾਥੀਆਂ ਨੂੰ ਜੀ ਆਇਆਂ ਕਹਿਣ ਉਪਰੰਤ ਮੀਟਿੰਗ ਦੀ ਸ਼ੁਰੂਆਤ ਕੀਤੀ। ਪਹੁੰਚੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਚੋਣਾਂ ਸਮੇਂ ਮੈਡੀਕਲ ਪੈ੍ਕਟੀਸ਼ਨਰਾਂ ਦੀਆਂ ਮੰਗਾਂ ਸਬੰਧੀ ਕੀਤੇ ਵਾਅਦੇ ਅਤੇ ਮੈਡੀਕਲ ਪੈ੍ਕਟੀਸ਼ਨਰਜ਼ ਵੱਲੋਂ ਕਰੋਨਾ ਕਾਲ ਸਮੇਂ ਨਿਭਾਏ ਵੱਡਮੁੱਲੇ ਯੋਗਦਾਨ ਨੂੰ ਅਣਗੌਲਿਆਂ ਕਰਨ ਸਬੰਧੀ ਚਰਚਾ ਕਰਦਿਆਂ ਸੂਬੇ ਦੀ ਮਾਨ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਸੂਬਾ ਕਮੇਟੀ ਵੱਲੋਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਲੋਕ ਕਚਹਿਰੀ ਵਿੱਚ ਜਾ ਕੇ ਚਲਾਈ ਵਿਆਪਕ ਜਨਤਕ ਦਸਤਖ਼ਤੀ ਮੁਹਿੰਮ ਅਤੇ ਗ੍ਰਾਮ ਪੰਚਾਇਤਾਂ , ਨਗਰ ਕੌਂਸਲਾਂ ਅਤੇ ਮਿਉਂਸਪਲ ਕਾਰਪੋਰੇਸ਼ਨਾਂ ਤੋਂ ਸਾਡੀ ਮੰਗ ਸਬੰਧੀ ਮਤੇ ਪਵਾ ਕੇ ਪੰਜਾਬ ਸਰਕਾਰ ਨੂੰ ਭੇਜੇ ਜਾਣ ਦੀ ਹਾਜ਼ਰੀਨ ਵਲੋਂ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡ ਪਿੰਡ ਜਾਕੇ ਇਸ ਮੁਹਿੰਮ ਨੂੰ ਭਰਾਤਰੀ ਜਥੇਬੰਦੀਆਂ ਦਾ ਪੂਰਾ ਸਹਿਯੋਗ ਤਨਦੇਹੀ ਨਾਲ ਨੇਪਰੇ ਚਾੜ੍ਹਿਆ ਜਾਵੇਗਾ।ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਜ਼ਿਲ੍ਹਾ ਚੇਅਰਮੈਨ ਰਘਵੀਰ ਚੰਦ ਸ਼ਰਮਾ , ਸਕੱਤਰ ਸਿਮਰਜੀਤ ਗਾਗੋਵਾਲ , ਕੈਸ਼ੀਅਰ ਅਮਰੀਕ ਸਿੰਘ ਮਾਖਾ, ਸੀਨੀਅਰ ਵਾਈਸ ਪ੍ਰਧਾਨ ਗੁਰਜੀਤ ਸਿੰਘ ਬਰ੍ਹੇ ਨੇ ਸਮਾਜ ਵਿੱਚ ਫੈਲੀਆਂ ਨਸ਼ਿਆਂ ਅਤੇ ਭਰੂਣ ਹੱਤਿਆਵਾਂ ਵਰਗੀਆਂ ਸਮਾਜਿਕ ਕੁਰੀਤੀਆ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਨਸ਼ਾ ਵੇਚਣ , ਭਰੂਣ ਹੱਤਿਆਂ ਕਰਨ ਵਾਲਿਆਂ ਨੂੰ ਤਾੜਨਾ ਕਰਦਿਆਂ ਪੰਜਾਬ ਸਰਕਾਰ ਤੋਂ ਅਜਿਹੇ ਗਲਤ ਅੰਨਸਰਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਅਤੇ ਜਥੇਬੰਦੀ ਵੱਲੋਂ ਜਨਜਾਗ੍ਰਤੀ ਲਈ ਸੈਮੀਨਾਰ ਅਤੇ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਰੱਖਿਆ ਜਾਣ ਦਾ ਅਹਿਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਲਾਹਕਾਰ ਹਰਚੰਦ ਸਿੰਘ ਮੱਤੀ, ਪ੍ਰੈਸ ਸਕੱਤਰ ਮੈਂਗਲ ਸਿੰਘ , ਸਹਾਇਕ ਕੈਸ਼ੀਅਰ ਅਸ਼ੋਕ ਕੁਮਾਰ ਗਾਮੀਵਾਲਾ, ਸਹਾਇਕ ਸਕੱਤਰ ਹਰਬੰਸ ਸਿੰਘ ਦਿਆਲਪੁਰਾ, ਗੁਰਪ੍ਰੀਤ ਸਿੰਘ ਉੱਭਾ ਨੇ ਸਾਥੀਆਂ ਨੂੰ ਸਾਫ਼ ਸੁਥਰੀ ਪ੍ਰੈਕਟਿਸ ਕਰਨ ਦੀ ਅਪੀਲ ਕੀਤੀ ਅਤੇ ਭਰਾਤਰੀ ਜਥੇਬੰਦੀਆਂ ਦੇ ਸਾਂਝੇ ਸੰਘਰਸ਼ਾਂ ਵਿੱਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਲਾਕ ਬਰੇਟਾ ਦੇ ਪ੍ਰਧਾਨ ਪ੍ਰੇਮ ਸਿੰਘ ਕਿਸ਼ਨਗੜ੍ਹ , ਚੇਅਰਮੈਨ ਨਿਰਮਲ ਸਿੰਘ ਬਹਾਦਰਪੁਰ ਅਤੇ ਸਕੱਤਰ ਬਿੰਟੂ ਸ਼ਰਮਾ,ਜੋਗਾ ਦੇ ਪ੍ਰਧਾਨ ਗੁਰਬਿੰਦਰ ਸਿੰਘ , ਬੁਢਲਾਡਾ ਦੇ ਸਕੱਤਰ ਗਮਦੂਰ ਸਿੰਘ ਦੋਦੜਾ, ਸੀਨੀਅਰ ਵਾਈਸ ਪ੍ਰਧਾਨ ਨਾਇਬ ਸਿੰਘ ਅਹਿਮਦਪੁਰ ਕੈਸ਼ੀਅਰ, ਸਿਸਨ ਗੋਇਲ ਅਤੇ ਜਗਤਾਰ ਗੁਰਨੇ, ਮਾਨਸਾ ਦੇ ਕੈਸ਼ੀਅਰ ਲਾਭ ਸਿੰਘ , ਸਰਦੂਲਗੜ੍ਹ ਦੇ ਪ੍ਰਧਾਨ ਦੀਪਕ ਬਜਾਜ ਅਤੇ ਸਕੱਤਰ ਸੁਖਵਿੰਦਰ ਸਿੰਘ , ਝੁਨੀਰ ਦੇ ਸਕੱਤਰ ਜਸਵੀਰ ਸਿੰਘ ਝੰਡੂਕੇ ਅਤੇ ਕੈਸ਼ੀਅਰ ਰਾਜ ਸਿੰਘ ਝੰਡੂਕੇ , ਬੋਹਾ ਦੇ ਪ੍ਰਧਾਨ ਸੁਖਪਾਲ ਸਿੰਘ ਹਾਕਮਵਾਲਾ ਅਤੇ ਸਕੱਤਰ ਸਤਨਾਮ ਸਿੰਘ ਗੁਰੂ, ਭੀਖੀ ਦੇ ਪ੍ਰਧਾਨ ਸਤਵੰਤ ਸਿੰਘ ਮੋਹਰ ਸਿੰਘ ਵਾਲਾ ਅਤੇ ਸਕੱਤਰ ਪਾਲ ਸਿੰਘ ਨੇ ਜਥੇਬੰਦਕ ਸਮੱਸਿਆਵਾਂ ਨੂੰ ਵਿਚਾਰਦਿਆਂ ਆਉਣ ਵਾਲੇ ਸਮੇਂ ਵਿੱਚ ਕੇਡਰ ਨੂੰ ਜਥੇਬੰਦਕ ਸਿੱਖਿਆ ਦੇਣ ਲਈ ਅਤੇ ਜਥੇਬੰਦੀ ਦੀ ਮੈਂਬਰਸ਼ਿਪ ਵਧਾਉਣ ਲਈ ਅਹਿਮ ਉਪਰਾਲੇ ਕੀਤੇ ਜਾਣਗੇ।