*ਡੇਂਗੂ, ਮਲੇਰੀਆ ਅਤੇ ਮੌਸਮੀ ਬੀਮਾਰੀਆਂ ਬਾਰੇ ਜਾਣਕਾਰੀ ਦਿੱਤੀ*

0
5

ਮਾਨਸਾ, 6 ਜੁਲਾਈ  (ਸਾਰਾ ਯਹਾਂ/ਚਨਾਂਦੀਪ ਔਲਖ ):ਡਾਕਟਰ ਅਸ਼ਵਨੀ ਕੁਮਾਰ ਸਿਵਲ ਸਰਜਨ ਮਾਨਸਾ ਦੀ ਰਹਿਨੁਮਾਈ ਹੇਠ ਅਤੇ ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ ਦੀ ਟੀਮ ਡਾ. ਅਰਸ਼ਦੀਪ ਸਿੰਘ ਐਪੀਡੀਮੋਲੋਜਿਸਟ, ਸੰਤੋਸ਼ ਭਾਰਤੀ ਐਪੀਡੀਮੋਲੋਜਿਸਟ, ਗੁਰਜੰਟ ਸਿੰਘ ਏ. ਐਮ. ਓ. , ਰਾਮ ਕੁਮਾਰ ਸਿਹਤ ਸੁਪਰਵਾਈਜ਼ਰ ਦੀ ਅਗਵਾਈ ਵਿੱਚ ਜ਼ਿਲੇ ਭਰ ਵਿੱਚ ਸਿਹਤ ਕਰਮਚਾਰੀਆਂ ਵੱਲੋਂ ਡੇਂਗੂ, ਮਲੇਰੀਆ ਅਤੇ ਹੋਰ ਮੌਸਮੀ ਬੀਮਾਰੀਆਂ ਦੀ ਰੋਕਥਾਮ ਲਈ ਵੱਖ ਵੱਖ ਥਾਵਾਂ ਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਡਾਕਟਰ ਹਰਦੀਪ ਸ਼ਰਮਾ ਐਸ. ਐਮ. ਓ. ਸਿਹਤ ਬਲਾਕ ਖਿਆਲਾ ਕਲਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ ਵੱਖ ਪਿੰਡਾਂ ਵਿੱਚ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ।  ਸਰਕਾਰੀ ਹਾਈ ਸਕੂਲ ਬੁਰਜ਼ ਰਾਠੀ ਵਿਖੇ ਵਿਦਿਆਰਥੀਆਂ ਨੂੰ ਡੇਂਗੂ, ਮਲੇਰੀਆ ਅਤੇ ਮੌਸਮੀ ਬੀਮਾਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਸੁਪਰਵਾਈਜ਼ਰ ਗੁਰਜੰਟ ਸਿੰਘ ਅਤੇ ਸਿਹਤ ਕਰਮਚਾਰੀ ਮਲਕੀਤ ਸਿੰਘ ਨੇ ਦੱਸਿਆ ਕਿ ਗਰਮੀ ਅਤੇ ਬਰਸਾਤ ਦੇ ਮੌਸਮ ਵਿੱਚ ਮੱਛਰ ਦੇ ਵਧੇਰੇ ਪੈਦਾ ਹੋਣ ਨਾਲ ਡੇਂਗੂ ਮਲੇਰੀਆ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਲਈ ਸਾਨੂੰ ਘਰਾਂ ਵਿੱਚ ਅਤੇ ਆਲੇ ਦੁਆਲੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ। ਇਸ ਤੋਂ ਇਲਾਵਾ ਮੱਛਰ ਤੋਂ ਬਚਾਅ ਲਈ ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਸ਼ਰੀਰ ਨੂੰ ਪੂਰਾ ਢੱਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ। ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਅਤੇ ਸਮਾਜ ਸੇਵੀ ਸਰਦਾਰ ਬਲਜਿੰਦਰ ਸਿੰਘ ਘਾਲੀ, ਹੈੱਡ ਟੀਚਰ ਸ੍ਰੀ ਰਾਕੇਸ਼ ਕੁਮਾਰ, ਮੇਵਾ ਸਿੰਘ, ਹਰਪ੍ਰੀਤ ਸਿੰਘ, ਬੂਟਾ ਸਿੰਘ , ਹਰਭਜਨ ਸਿੰਘ, ਜਗਸੀਰ ਸਿੰਘ ਅਤੇ ਮੈਡਮ ਅੰਮ੍ਰਿਤਪਾਲ ਕੌਰ ਆਦਿ ਮੌਜੂਦ ਸਨ। ਨੰਗਲ ਕਲਾਂ ਵਿਖੇ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਚਾਨਣ ਦੀਪ ਸਿੰਘ ਨੇ ਦੱਸਿਆ ਕਿ ਮੱਛਰ ਤੋਂ ਬਚਾਅ ਲਈ ਘਰਾਂ ਦੀਆਂ ਛੱਤਾਂ ਤੇ ਟੁੱਟੇ ਭਾਂਡੇ, ਟਾਇਰ ਆਦਿ ਵਾਧੂ ਕਬਾੜ ਨਹੀਂ ਰੱਖਣਾ ਚਾਹੀਦਾ ਅਤੇ ਕੂਲਰ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਬਦਲਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਬੁਖ਼ਾਰ ਹੋਣ ਦੀ ਸੂਰਤ ਵਿੱਚ ਤੁਰੰਤ ਨੇੜਲੇ ਸਿਹਤ ਕੇਂਦਰ ਵਿੱਚ ਖੂਨ ਦੀ ਜਾਂਚ ਕਰਵਾ ਲੈਣੀ ਚਾਹੀਦੀ ਹੈ ਤਾਂ ਜੋ ਛੇਤੀ ਤੋਂ ਛੇਤੀ ਇਲਾਜ ਹੋ ਸਕੇ। ਇਸ ਮੌਕੇ ਰਮਨਦੀਪ ਕੌਰ ਸੀ ਐਚ ਓ, ਰਮਨਦੀਪ ਕੌਰ ਏ ਐਨ ਐਮ, ਬਲਜੀਤ ਕੌਰ ਆਸ਼ਾ ਫੈਸਲੀਟੇਟਰ, ਸਮੂਹ ਆਸ਼ਾ ਵਰਕਰ ਅਤੇ ਪਿੰਡ ਵਾਸੀ ਮੌਜੂਦ ਸਨ।

LEAVE A REPLY

Please enter your comment!
Please enter your name here